29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਖ-ਵੱਖ ਮਾਮਲਿਆਂ ਵਿਚ ਬਰਾਮਦ ਨਸ਼ੀਲੇ ਪਦਾਰਥ ਜ਼ਿਲ੍ਹਾ ਪੁਲਿਸ ਨੇ ਕੀਤੇ ਨਸ਼ਟ

Ad Position 21
No active advertisement
ਅਜੀਤ ਡੈਸਕ 28-02-2026
ਮਲੇਰਕੋਟਲਾ, 27 ਫਰਵਰੀ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਪੁਲਿਸ ਮਲੇਰਕੋਟਲਾ ਵਲੋਂ ਜ਼ਿਲ੍ਹੇ ਅੰਦਰ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੁੱਲ 21 ਮਾਮਲਿਆਂ ਦੇ ਮਾਲ ਦਾ ਨਿਪਟਾਰਾ ਡਰੱਗ ਡਿਸਪੋਜ਼ਲ ਕਮੇਟੀ ਵਲੋਂ ਕੀਤਾ ਗਿਆ | ਉਪਰੋਕਤ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਨਾਭਾ ਪੇਪਰ ਮਿਲ ਵਿਖੇ 21 ਐਨ.ਡੀ.ਪੀ.ਐਸ. ਮਾਮਲਿਆਂ ਵਿਚ ਕਾਰਵਾਈ ਦੌਰਾਨ ਬਰਾਮਦ 161 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 339 ਗ੍ਰਾਮ ਹੈਰੋਇਨ, 2460 ਨਸ਼ੀਲੀਆਂ ਗੋਲੀਆਂ ਅਤੇ 1 ਕਿਲੋ 774 ਗ੍ਰਾਮ ਗਾਂਜਾ ਨਸ਼ਟ ਕੀਤਾ ਗਿਆ | ਇਸ ਮੌਕੇ ਐਸ.ਪੀ. (ਇੰਨਵੈਸਟੀਗੇਸ਼ਨ) ਸੱਤਪਾਲ ਸ਼ਰਮਾ ਅਤੇ ਡੀ.ਐਸ.ਪੀ. (ਐਨ.ਡੀ.ਪੀ.ਐਸ.) ਯਾਦਵਿੰਦਰ ਸਿੰਘ ਸਮੇਤ ਪੁਲਿਸ ਫੋਰਸ ਹਾਜ਼ਰ ਰਹੀ | ਉਨ੍ਹਾਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਸ਼ਹਿਰੀ ਅਤੇ ਪਿੰਡ ਪੱਧਰ 'ਤੇ ਲਗਾਤਾਰ ਕਾਰਡਨ ਐਂਡ ਸਰਚ ਓਪਰੇਸ਼ਨ ਚਲਾਏ ਜਾ ਰਹੇ ਹਨ | ਪੁਲਿਸ ਵਿਭਾਗ ਵਲੋਂ ਪੂਰੇ ਜ਼ਿਲ੍ਹੇ ਵਿਚ ਨਸ਼ਾ ਤਸਕਰੀ ਦੀ ਸਪਲਾਈ ਚੇਨ ਨੂੰ ਤੋੜਨ ਲਈ ਅੱਗੇ ਅਤੇ ਪਿੱਛੇ ਦੋਵੇਂ ਕੜੀਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿਚ ਸ਼ਾਮਲ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਜ਼ਿਲ੍ਹੇ ਦੇ 18 ਜ਼ਿਲ੍ਹਾ ਪ੍ਰੀਸ਼ਦ ਤੇ 162 ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ ਅਗਲੀ ਖ਼ਬਰ ਪੇਂਡੂ ਚੌਕੀਦਾਰ ਵੈੱਲਫੇਅਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਪ੍ਰਦਸ਼ਨ <br/>
Ad Position 24