29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਧਰਮ ਯੁੱਧ ਮੋਰਚੇ ਦੇ ਸੰਘਰਸ਼ 'ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਦੇ ਵਿਰੋਧ ਵਿਚ ਕਿਸਾਨਾਂ ਕਾਲਾਝਾੜ ਟੋਲ ਪਲਾਜ਼ਾ 4 ਘੰਟੇ ਲਈ ਕੀਤਾ,ਪਰਚੀ ਮੁਕਤ <br/>

Ad Position 21
No active advertisement
ਅਜੀਤ ਡੈਸਕ 28-02-2026
ਭਵਾਨੀਗੜ੍ਹ, 27 ਫਰਵਰੀ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸਰਬ ਧਰਮ ਬੇਅਦਬੀ ਰੋਕੂ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ਵਿਖੇ ਚੱਲ ਰਹੇ ਧਰਮ ਯੁੱਧ ਮੋਰਚੇ ਦੇ ਸੰਘਰਸ਼ 'ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਕਿਸਾਨਾਂ ਵੱਲੋਂ ਕਾਲਾਝਾੜ ਟੋਲ ਪਲਾਜੇ ਨੂੰ 4 ਘੰਟਿਆਂ ਲਈ ਪਰਚੀ ਮੁਕਤ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਜ਼ਿਲ੍ਹਾ ਕਨਵੀਨਰ ਗੁਰਬਖ਼ਸ਼ੀਸ਼ ਸਿੰਘ ਬਾਲਦ ਕਲਾਂ, ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਅਤੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਆਗੂ ਗੁਰਦੇਵ ਸਿੰਘ ਗੱਜੂਮਾਜਰਾ ਅਤੇ ਪਰਵਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਈ ਗੁਰਜੀਤ ਸਿੰਘ ਫੌਜੀ ਪਿਛਲੇ 517 ਦਿਨਾਂ ਤੋਂ ਸਮਾਣਾ ਵਿਖੇ ਉੱਚੇ ਟਾਵਰ 'ਤੇ ਬੈਠ ਕੇ ਬੇਅਦਬੀ ਰੋਕੂ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ | ਪਰ ਸਾਢੇ 7 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕਾਨੂੰਨ ਨਹੀਂ ਬਣਾਇਆ ਗਿਆ, ਜੋ ਕਿ ਬਹੁਤ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਜੇਕਰ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਇਸ ਸਬੰਧੀ ਸੰਘਰਸ਼ ਕਰਨਾ ਸ਼ੁਰੂ ਕੀਤਾ ਤਾਂ ਪੰਜਾਬ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਉਨ੍ਹਾਂ 'ਤੇ ਤਸ਼ੱਦਦ ਕਰਕੇ ਜੇਲ੍ਹਾਂ ਵਿਚ ਡੱਕਿਆ ਗਿਆ | ਉਨ੍ਹਾਂ ਕਿਹਾ ਕਿ ਇਸ ਤਸ਼ੱਦਦ ਦੇ ਵਿਰੋਧ ਵਿਚ ਕਿਸਾਨਾਂ ਵਲੋਂ 4 ਘੰਟੇ ਲਈ ਟੋਲ ਮੁਕਤ ਕਰਕੇ ਪੰਜਾਬ ਸਰਕਾਰ ਨੂੰ ਸਰਬ ਧਰਮ ਬੇਅਦਬੀ ਰੋਕੂ ਕਾਨੂੰਨ ਬਣਾਉਣ ਅਤੇ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ | ਇਸ ਮੌਕੇ ਉਕਤ ਤੋਂ ਇਲਾਵਾ ਚਮਕੌਰ ਸਿੰਘ ਭੇਡਪੁਰਾ, ਕੇਵਲ ਸਿੰਘ ਜਵੰਧਾ, ਕਰਮਜੀਤ ਸਿੰਘ ਬਾਲਦ ਕਲਾਂ, ਪਰਮਜੀਤ ਸਿੰਘ ਗੁਰਦਾਸਪੁਰਾ, ਜਸਵੰਤ ਸਿੰਘ, ਰਾਮਫਲ ਸਿੰਘ ਝਲੂਰ, ਜਗਮੇਲ ਸਿੰਘ ਬੰਮਣਾ, ਕੁਲਵੰਤ ਸਿੰਘ ਉਭਿਆ, ਹਰਬੰਸ ਸਿੰਘ, ਬਲਕਾਰ ਸਿੰਘ ਤਰੌੜਾ, ਤਰਸੇਮ ਸਿੰਘ ਅਕਬਰਪੁਰ, ਕਰਮ ਸਿੰਘ ਨਮੋਲ, ਜਤਿੰਦਰ ਸਿੰਘ ਝਲੂਰ ਅਤੇ ਕਸ਼ਮੀਰ ਸਿੰਘ ਉਗਰਾਹਾਂ ਸਮੇਤ ਵੱਖ-ਵੱਖ ਬਲਾਕਾਂ ਦੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਤੀ-ਪਤਨੀ ਦੀ ਕੁੱਟਮਾਰ ਨੂੰ ਲੈ ਕੇ ਤਿੰਨ ਜਣਿਆਂ 'ਤੇ ਮੁਕੱਦਮਾ ਦਰਜ ਅਗਲੀ ਖ਼ਬਰ ਸੰਗਰੂਰ ਜ਼ਿਲ੍ਹੇ ਦੇ 18 ਜ਼ਿਲ੍ਹਾ ਪ੍ਰੀਸ਼ਦ ਤੇ 162 ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ
Ad Position 24