29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪਤੀ-ਪਤਨੀ ਦੀ ਕੁੱਟਮਾਰ ਨੂੰ ਲੈ ਕੇ ਤਿੰਨ ਜਣਿਆਂ 'ਤੇ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 28-02-2026
ਅਮਰਗੜ੍ਹ, 27 ਫਰਵਰੀ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਵਾਰਡ ਨੰਬਰ 1 'ਚ ਮਾਮੂਲੀ ਤਕਰਾਰ ਦੇ ਚੱਲਦਿਆਂ ਇੱਕ ਪਤੀ-ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਸਬੰਧ 'ਚ ਥਾਣਾ ਅਮਰਗੜ੍ਹ ਦੀ ਪੁਲਿਸ ਨੇ ਦੋ ਅÏਰਤਾਂ ਸਮੇਤ ਤਿੰਨ ਜਣਿਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਮਿਸਰੀ ਰਾਮ ਪੁੱਤਰ ਚੰਨਾ ਰਾਮ ਨੇ ਕਥਿਤ ਦੋਸ਼ ਲਾਇਆ ਕਿ ਜਦੋਂ ਉਹ ਦੁਪਹਿਰ ਬਾਅਦ ਘਰੋਂ ਕੰਮ 'ਤੇ ਜਾਣ ਲਈ ਗੱਡੀ ਸਟਾਰਟ ਕਰ ਰਿਹਾ ਸੀ ਤਾਂ ਅਚਾਨਕ ਪ੍ਰਕਾਸ਼ ਸਿੰਘ, ਉਸ ਦੀ ਪਤਨੀ ਮੀਕੋ ਦੇਵੀ ਅਤੇ ਗੁਰਮੀਤ ਕੌਰ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਇਸ ਹਮਲੇ ਦੌਰਾਨ ਜਦੋਂ ਮਿਸਰੀ ਰਾਮ ਦੀ ਪਤਨੀ ਸੀਮਾ ਰਾਣੀ ਨੇ ਆਪਣੇ ਪਤੀ ਨੂੰ ਹਮਲਾਵਰਾਂ ਤੋਂ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਵੀ ਕੁੱਟਮਾਰ ਕੀਤੀ | ਪੀੜਤ ਦਾ ਭਰਾ ਜ਼ਖ਼ਮੀ ਹਾਲਤ ਵਿਚ ਉਨ੍ਹਾਂ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕਰ ਰਿਹਾ ਸੀ, ਤਾਂ ਸੁਖਦੇਵ ਸਿੰਘ ਨਾਮਕ ਵਿਅਕਤੀ ਨੇ ਕਿਰਪਾਨ ਲੈ ਕੇ ਉਨ੍ਹਾਂ ਨੂੰ ਰੋਕਦਿਆਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਫ਼ਿਲਹਾਲ ਅਮਰਗੜ੍ਹ ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਕਥਿਤ ਦੋਸ਼ੀ ਪ੍ਰਕਾਸ਼ ਸਿੰਘ, ਮੀਕੋ ਦੇਵੀ ਅਤੇ ਗੁਰਮੀਤ ਕੌਰ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਵਿਸ਼ਾਲ ਸਮਾਗਮ ਦੌਰਾਨ 10 ਜ਼ਿਲ੍ਹਾ ਪ੍ਰੀਸ਼ਦ ਤੇ 45 ਪੰਚਾਇਤ ਸੰਮਤੀ ਮੈਂਬਰਾਂ ਨੇ ਚੁੱਕੀ ਸਹੰੁ <br... ਅਗਲੀ ਖ਼ਬਰ ਧਰਮ ਯੁੱਧ ਮੋਰਚੇ ਦੇ ਸੰਘਰਸ਼ 'ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਦੇ ਵਿਰੋਧ ਵਿਚ ਕਿਸਾਨਾਂ ਕਾਲਾਝਾੜ ਟੋਲ ਪਲਾਜ਼ਾ 4 ਘੰਟੇ...
Ad Position 24