29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਮਲੇਰਕੋਟਲਾ ਵਿਖੇ ਵਿਸ਼ਾਲ ਸਮਾਗਮ ਦੌਰਾਨ 10 ਜ਼ਿਲ੍ਹਾ ਪ੍ਰੀਸ਼ਦ ਤੇ 45 ਪੰਚਾਇਤ ਸੰਮਤੀ ਮੈਂਬਰਾਂ ਨੇ ਚੁੱਕੀ ਸਹੰੁ <br/>

Ad Position 21
No active advertisement
ਅਜੀਤ ਡੈਸਕ 28-02-2026
ਮਲੇਰਕੋਟਲਾ, 27 ਫਰਵਰੀ (ਸਰੌਦ, ਜੈਨ) - ਮਲੇਰਕੋਟਲਾ ਵਿਖੇ ਰਾਜ ਸਰਕਾਰ ਦੇ ਨਿਰਧਾਰਿਤ ਕਾਰਜਕ੍ਰਮ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰੀਸ਼ਦ ਦੇ 10 ਤੇ ਵੱਖ-ਵੱਖ ਬਲਾਕਾਂ ਨਾਲ ਸੰਬੰਧਿਤ ਪੰਚਾਇਤ ਸੰਮਤੀਆਂ ਦੇ 45 ਨਵੇਂ ਚੁਣੇ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਸਥਾਨਕ ਉਰਦੂ ਅਕੈਡਮੀ ਵਿਖੇ ਇੱਕ ਵਿਸਾਲ ਸਮਾਗਮ ਦਾ ਆਯੋਜਨ ਕੀਤਾ ਗਿਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਵਿਧਾਇਕਾਂ ਤੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਜੀ ਆਇਆਂ ਕਿਹਾ ਤੇ ਜੇਤੂ ਉਮੀਦਵਾਰਾਂ ਨੂੰ ਅਹੁਦਾ ਸੰਭਾਲਣ ਲਈ ਰਸਮੀ ਸਹੁੰ ਚੁਕਾਈ | ਜ਼ਿਲ੍ਹਾ ਪ੍ਰੀਸ਼ਦ ਮਲੇਰਕੋਟਲਾ ਤੇ ਪੰਚਾਇਤ ਸੰਮਤੀ ਮਲੇਰਕੋਟਲਾ, ਅਮਰਗੜ੍ਹ ਤੇ ਅਹਿਮਦਗੜ੍ਹ ਦੇ ਮੈਂਬਰਾਂ ਨੇ ਭਾਰਤ ਦੇ ਸੰਵਿਧਾਨ ਪ੍ਰਤੀ ਪੂਰੀ ਨਿਸ਼ਠਾ ਰੱਖਣ ਤੇ ਦੇਸ਼ ਦੀ ਏਕਤਾ, ਅਖੰਡਤਾ ਦੀ ਰੱਖਿਆ ਕਰਨ ਦਾ ਵਚਨ ਦਿੱਤਾ | ਉਨ੍ਹਾਂ ਇਹ ਵੀ ਅਹਿਦ ਕੀਤਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਕਾਨੂੰਨੀ ਪ੍ਰਬੰਧਾਂ ਅਨੁਸਾਰ ਬਿਨਾਂ ਕਿਸੇ ਪੱਖਪਾਤ, ਭੇਦਭਾਵ ਜਾਂ ਦਬਾਅ ਦੇ ਨਿਭਾਉਣਗੇ | ਵਿਧਾਇਕ ਮਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪ੍ਰਤੀਨਿਧੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੇਂਡੂ ਖੇਤਰਾਂ ਦੇ ਬਹੁਪੱਖੀ ਵਿਕਾਸ ਲਈ ਸੰਵੇਦਨਸ਼ੀਲ ਤੇ ਜਵਾਬਦੇਹ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪਿੰਡਾਂ ਦੇ ਆਰਥਿਕ ਅਤੇ ਸਮਾਜਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਨੇਕਾਂ ਵਿਕਾਸਾਤਮਿਕ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਸੁਚਾਰੂ ਕਾਰਗੁਜ਼ਾਰੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਦੀ ਭੂਮਿਕਾ ਕੇਂਦਰੀ ਮਹੱਤਤਾ ਰੱਖਦੀ ਹੈ | ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਦੀ ਸਮੇਂ-ਸਿਰ ਪੂਰਨਤਾ, ਗੁਣਵੱਤਾ ਦੀ ਪਾਲਣਾ ਤੇ ਵਿੱਤੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਲੋਕ ਪ੍ਰਤੀਨਿਧੀਆਂ ਦੀ ਪ੍ਰਾਥਮਿਕ ਜ਼ਿੰਮੇਵਾਰੀ ਹੈ | ਹਲਕਾ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਚਾਇਤੀ ਰਾਜ ਪ੍ਰਣਾਲੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਪ੍ਰਸ਼ਾਸਕੀ ਢਾਂਚੇ ਦਾ ਮਹੱਤਵਪੂਰਨ ਹਿੱਸਾ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਸਾਰੇ ਚੁਣੇ ਹੋਏ ਮੈਂਬਰਾਂ ਨੂੰ ਵਿਕਾਸਾਤਮਕ ਉਪਰਾਲਿਆਂ ਵਿੱਚ ਪੂਰਾ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ, ਤਾਂ ਜੋ ਪੇਂਡੂ ਖੇਤਰਾਂ ਵਿੱਚ ਗਤੀਸ਼ੀਲ ਤੇ ਨਤੀਜਾ-ਕੇਂਦਰਿਤ ਕਾਰਜ ਸੁਨਿਸ਼ਚਿਤ ਕੀਤੇ ਜਾ ਸਕਣ | ਉਨ੍ਹਾਂ ਆਖਿਆ ਕਿ ਫ਼ੰਡਾਂ ਦਾ ਸਦਉਪਯੋਗ ਕਰ ਕੇ ਸਾਂਝੇ ਹਿੱਤਾਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇ ਤੇ ਇਮਾਨਦਾਰੀ ਨਾਲ ਕੰਮ ਕਰ ਕੇ ਇਲਾਕੇ ਦੇ ਵਿਕਾਸ ਕਾਰਜ ਕਰਵਾਏ ਜਾਣ | ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਾਕਬ ਅਲੀ ਰਾਜਾ, ਚੇਅਰਮੈਨ ਮਾਰਕੀਟ ਕਮੇਟੀ ਮਲੇਰਕੋਟਲਾ ਜਾਫ਼ਰ ਅਲੀ, ਡੀ.ਡੀ.ਪੀ.ਓ ਰੂਪ ਸਿੰਘ, ਬੀ.ਡੀ.ਪੀ.ਓ ਬਬਲਜੀਤ ਕੌਰ, ਬੀ.ਡੀ.ਪੀ.ਓ ਜਸਮਿੰਦਰ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀਆਂ ਨੇ ਬਰਨਾਲਾ ਰੈਲੀ ਲਈ ਵਰਕਰਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਪਤੀ-ਪਤਨੀ ਦੀ ਕੁੱਟਮਾਰ ਨੂੰ ਲੈ ਕੇ ਤਿੰਨ ਜਣਿਆਂ 'ਤੇ ਮੁਕੱਦਮਾ ਦਰਜ
Ad Position 24