ਦਿੜ੍ਹਬਾ ਮੰਡੀ, 2 ਮਾਰਚ (ਜਸਵੀਰ ਸਿੰਘ ਅÏਜਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋ ਦਿੜ੍ਹਬਾ ਬਲਾਕ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾ ਦੀ ਅਗਵਾਈ ਹੇਠ ਬਲਾਕ ਦੀ ਮੀਟਿੰਗ ਕੀਤੀ ਗਈ ਇਸ ਮੌਕੇ ਵਿਸ਼ੇਸ਼ ਤੌਰ ਤੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਹਾਜ਼ਰ ਹੋਏ ਜਿਨ੍ਹਾਂ ਨੇ ਦੱਸਿਆ ਕਿ ਆਉਣ ਵਾਲੀ 6 ਮਾਰਚ ਨੂੰ ਬਠਿੰਡਾ ਵਿਖੇ ਰੋਸ਼ ਮਾਰਚ ਕੀਤਾ ਜਾਵੇਗਾ ਇਹ ਮਾਰਚ ਬਠਿੰਡਾ ਦੀ ਐਸਐਸਪੀ ਜੋਤੀ ਯਾਦਵ ਵਲੋਂ ਜਿਉਂਦ ਪਿੰਡ ਵਿੱਚ ਕਿਸਾਨਾਂ ਮਜ਼ਦੂਰਾਂ ਤੇ ਕੀਤੇ ਗਏ ਤਸ਼ੱਦਦ ਨੂੰ ਲੈ ਕੇ ਕੀਤਾ ਜਾ ਰਿਹਾ ਹੈ ਐਸ ਐਸ ਪੀ ਦੀ ਹਾਜ਼ਰੀ ਵਿੱਚ ਮਾੜੀ ਪਿੰਡ ਦੇ ਕਿਸਾਨ ਦੀ ਪੁਲਿਸ ਨੇ ਲੱਤ ਚੱਕਨਾ ਚੂਰ ਕਰ ਦਿੱਤੀ ਪੁਲਿਸ ਨੇ ਕਿਸਾਨਾਂ ਮਜ਼ਦੂਰਾਂ ਨੂੰ ਘਰਾਂ ਵਿੱਚ ਵੜਕੇ ਕੁੱਟਿਆ ਘਰਾਂ ਵਿੱਚ ਅੱਥਰੂ ਗੈਸ ਦੇ ਗੋਲੇ ਤੇ ਰੋੜੇ ਸੁੱਟੇ ਗਏ ਅਤੇ ਇੱਕ ਨੋਜਵਾਨ ਦੇ ਅੱਥਰੂ ਗੈਸ ਦੇ ਗੋਲੇ ਨਾਲ ਹੱਥ ਉੱਡਾ ਦਿੱਤਾ ਮਿਤੀ 18.2.2026 ਪੂਰੇ ਪੰਜਾਬ ਵਿੱਚ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਕਿਸਾਨਾਂ ਤੇ ਅੰਨ੍ਹੇ ਵਾਹ ਤਸ਼ੱਦਦ ਢਾਹਿਆ ਬਜ਼ੁਰਗਾਂ ਨੂੰ ਫ਼ੜ ਫ਼ੜ ਕੇ ਸੜਕਾਂ ਤੇ ਘੜੀਸਿਆ ਗਿਆ | ਇਸ ਮੌਕੇ ਅÏਰਤਾਂ ਨਾਲ ਵੀ ਖਿੱਚ ਧੂਹ ਕੀਤੀ ਗਈ | ਇਸ ਮੌਕੇ ਜਿਲਾ ਖਜਾਨਚੀ ਅਮਨਦੀਪ ਸਿੰਘ ਮਹਿਲਾ ਨੇ ਕਿਹਾ ਮਨੁੱਖੀ ਅਧਿਕਾਰਾਂ ਦੇ ਘਾਣ ਨੂੰ ਲੈ ਕੇ ਬਠਿੰਡਾ ਦੀ ਐੱਸਐੱਸਪੀ ਜੋਤੀ ਯਾਦਵ ਤੇ ਹੋਰ ਦੋਸ਼ੀ ਪੁਲਿਸ ਮੁਲਾਜ਼ਮਾਂ ਤੇ ਪਰਚੇ ਦਰਜ ਕਰਕੇ ਨੋਕਰੀ ਤੋਂ ਬਰਖਾਸਤ ਕੀਤਾ ਜਾਵੇ ਕਿਉਂਕਿ ਜਿਸ ਤਰ੍ਹਾਂ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ ਇਹ ਮਨੁੱਖੀ ਅਧਿਕਾਰਾਂ ਦਾ ਘਾਣ ਹੈ ਪਿਛਲੇ ਦਿਨੀ ਗੁਰਦਾਸਪੁਰ ਜ਼ਿਲ੍ਹੇ ਵਿੱਚ 19 ਸਾਲਾਂ ਦੇ ਰਣਜੀਤ ਸਿੰਘ ਦਾ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਅਮਰੀਕਾ ਨਾਲ ਟੈਕਸ ਮੁਕਤ ਵਪਾਰ ਦੇ ਸਮਝੌਤੇ ਕੀਤੇ ਜਾ ਰਹੇ ਹਨ | ਜੋ ਦੇਸ਼ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ ਇਸ ਮੌਕੇ ਹਾਜ਼ਰ ਸਾਥੀ ਜਸਵੰਤ ਸਿੰਘ ਸਮੂਰਾ, ਹਰਬੰਸ ਸਿੰਘ ਦਿੜ੍ਹਬਾ, ਜਗਦੀਪ ਸਿੰਘ ਮਹਿਲਾ, ਮਿਸ਼ਰਾ ਸਿੰਘ ਨਿਹਾਰਗੜ, ਜੋਗਿੰਦਰ ਸਿੰਘ ਖੇੜੀ ਨਾਗਾ, ਮੇਜਰ ਸਿੰਘ ਕੌਰੀਆਂ ਤੋਂ ਇਲਾਵਾ ਸਾਰੇ ਪਿੰਡਾਂ ਦੇ ਪ੍ਰਧਾਨ ਸਕੱਤਰ ਮੌਜੂਦ ਸਨ |