ਸ਼ੇਰਪੁਰ, 2 ਮਾਰਚ (ਮੇਘ ਰਾਜ ਜੋਸ਼ੀ)-ਕਾਂਗਰਸ ਦੀ ਬਰਨਾਲਾ ਵਿਖੇ ਹੋਈ ਵਿਸ਼ਾਲ ਰੈਲੀ ਨੂੰ ਸਫਲ ਬਣਾਉਣ ਲਈ ਸ਼ੇਰਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ | ਇਸ ਸਬੰਧੀ ਸ਼ੇਰਪੁਰ ਵਿਖੇ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਜਸਮੇਲ ਸਿੰਘ ਬੜੀ ਅਤੇ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਨੇ ਕਿਹਾ ਕਿ ਰੈਲੀ ਦੀ ਕਾਮਯਾਬੀ ਪਾਰਟੀ ਵਰਕਰਾਂ ਦੀ ਮਿਹਨਤ, ਲਗਨ ਅਤੇ ਏਕਤਾ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਇਲਾਕੇ ਦੇ ਵਰਕਰ ਆਪਣੇ ਸਾਧਨਾਂ ਰਾਹੀਂ ਬਰਨਾਲਾ ਪਹੁੰਚੇ, ਜਿਸ ਨਾਲ ਪਾਰਟੀ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ ਅਤੇ ਉਤਸ਼ਾਹ ਸਾਫ਼ ਝਲਕਦਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਉਠਾਉਂਦੀ ਆਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ ਹਿਤਾਂ ਲਈ ਸੰਘਰਸ਼ ਜਾਰੀ ਰਹੇਗਾ | ਰੈਲੀ ਵਿਚ ਉੱਭਰੀ ਭਾਰੀ ਭੀੜ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਪਾਰਟੀ ਦੀ ਨੀਤੀਆਂ 'ਤੇ ਭਰੋਸਾ ਕਰਦੇ ਹਨ | ਆਗੂਆਂ ਨੇ ਇਲਾਕੇ ਦੀਆਂ ਸੰਗਤਾਂ, ਸਮਰਥਕਾਂ ਅਤੇ ਨੌਜਵਾਨਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਏਕਤਾ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ | ਉਨ੍ਹਾਂ ਕਿਹਾ ਕਿ ਸ਼ੇਰਪੁਰ ਇਲਾਕਾ ਹਮੇਸ਼ਾ ਕਾਂਗਰਸ ਦਾ ਮਜ਼ਬੂਤ ਗੜ੍ਹ ਰਿਹਾ ਹੈ | ਇਸ ਮੌਕੇ ਸਾਬਕਾ ਸਰਪੰਚ ਮੇਜਰ ਸਿੰਘ ਬੁਰਜ, ਬਹਾਦਰ ਸਿੰਘ ਢੰਡਾ, ਪ੍ਰਗਟ ਸਿੰਘ ਅਤੇ ਬਹਾਦਰ ਸਿੰਘ ਗਰੇਵਾਲ ਸਮੇਤ ਹੋਰ ਆਗੂ ਵੀ ਮੌਜੂਦ ਸਨ |