ਦਿੜ੍ਹਬਾ ਮੰਡੀ, 3 ਮਾਰਚ (ਜਸਵੀਰ ਸਿੰਘ ਅÏਜਲਾ, ਹਰਬੰਸ ਸਿੰਘ ਛਾਜਲੀ) - ਪੰਜਾਬ ਭਰ ਤੋਂ ਆਏ 180 ਈ ਟੀ ਟੀ ਰੈਗੂਲਰ ਅਧਿਆਪਕਾਂ ਨੇ ਦਿੜ੍ਹਬਾ ਸ਼ਹਿਰ ਵਿਚ ਇਕੱਠੇ ਹੋ ਕੇ ਹਲਕੇ ਦੇ 25 ਪਿੰਡਾਂ ਵਿਚ ਸਰਕਾਰ ਦਾ ਭੰਡੀ ਪ੍ਰਚਾਰ ਪ੍ਰੋਗਰਾਮ ਸ਼ੁਰੂ ਕੀਤਾ | ਸੂਲਰ ਘਰਾਟ ਵਿਖੇ ਪੁੱਜਣ 'ਤੇ ਕੁਝ ਅਧਿਆਪਕ ਸੰਗਰੂਰ-ਪਾਤੜਾਂ ਰੋਡ 'ਤੇ ਬਣੀ ਟੈਂਕੀ ਉੱਪਰ ਚੜ੍ਹ ਗਏ | ਇਸ ਤੋਂ ਬਾਅਦ ਇਹ 180 ਅਧਿਆਪਕ ਪਿੰਡ ਢੰਡੋਲੀ ਕਲਾਂ ਵਿਚ ਪਾਣੀ ਵਾਲੀ ਟੈਂਕੀ ਉੱਪਰ ਵੀ ਮਹਿਲਾ ਅਧਿਆਪਕਾਂ ਸਮੇਤ ਚੜ੍ਹ ਕੇ ਪੈਂਫਲਿਟ ਸੁੱਟਣ ਜਾ ਰਹੇ ਹਨ | ਅਧਿਆਪਕਾਂ ਵਲੋਂ ਦਿੜ੍ਹਬਾ ਹਲਕੇ ਦੇ 25 ਪਿੰਡਾਂ ਵਿਚ ਟੈਂਕੀਆਂ, ਟਾਵਰਾਂ ਉੱਪਰ ਚੜ੍ਹ ਕੇ ਲਾਰਿਆਂ ਦੀ ਪੋਲ ਖੋਲ੍ਹਣ ਦਾ ਰੂਟ ਪਲਾਨ ਬਣਾ ਕੇ ਲੜੀ ਦਰ ਲੜੀ ਭੰਡੀ ਪ੍ਰਚਾਰ ਕੀਤਾ ਗਿਆ | ਸੂਬਾ ਪ੍ਰਧਾਨ ਕਮਲ ਠਾਕੁਰ ਨੇ ਦੱਸਿਆ ਕਿ ਸਰਕਾਰ ਲਗਾਤਾਰ ਕਈ ਮਹੀਨਿਆਂ ਤੋਂ ਹਰ 15 ਦਿਨ ਬਾਅਦ ਸਾਡਾ ਮਸਲਾ ਹੱਲ ਕਰਨ ਲਈ ਸਾਨੂੰ ਬੁਲਾ ਕੇ ਪੱਤਰ ਜਾਰੀ ਕਰਨ ਦੀ ਗੱਲ ਕਰਦੀ ਹੈ ਪ੍ਰੰਤੂ ਮੌਕੇ 'ਤੇ ਟਾਲ ਮਟੋਲ ਕਰਦਿਆਂ ਅੱਗੇ ਪਾ ਦਿੰਦੇ ਹਨ | ਜਰਨਲ ਸਕੱਤਰ ਸੋਹਨ ਸਿੰਘ ਬਰਨਾਲਾ ਨੇ ਦੱਸਿਆ ਕਿ 27 ਫਰਵਰੀ ਨੂੰ ਵੀ ਮਸਲਾ ਹੱਲ ਕਰ ਕੇ ਸਾਨੂੰ ਪੱਤਰ ਦੇਣ ਲਈ ਬੁਲਾਇਆ ਗਿਆ ਸੀ ਪ੍ਰੰਤੂ ਵਿੱਤ ਮੰਤਰੀ ਉਸ ਮੀਟਿੰਗ ਤੋਂ ਗੈਰ ਹਾਜ਼ਰ ਰਹੇ | ਸੂਬਾ ਖ਼ਜ਼ਾਨਚੀ ਗੁਰਮੁਖ ਸਿੰਘ ਪਟਿਆਲਾ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ 25 ਪਿੰਡਾਂ ਵਾਲਾ ਸੰਘਰਸ਼ ਮਸਲਾ ਹੱਲ ਹੋਣ ਤੱਕ ਜਾਰੀ ਰਹੇਗਾ | ਇਸ ਸਮੇਂ ਜ਼ਿਲ੍ਹਾ ਆਗੂਆਂ ਵਿਚੋਂ ਗੁਰਪ੍ਰੀਤ ਸਿੰਘ ਸਿੱਧੂ ਅਜੈਬ ਸਿੰਘ ਟਾਂਡੀਆਂ, ਗੁਰਮੁਖ ਸਿੰਘ ਸਿਰਸਾ, ਗੌਰਵ ਕਾਂਤ, ਭਾਲੇਸ਼ ਸ਼ਰਮਾ, ਪਰਸ਼ੋਤਮ, ਹਰਪ੍ਰੀਤ ਸਿੰਘ ਭੁੱਲਰਹੇੜੀ, ਮਨਦੀਪ ਸਿੱਧੂ ਸਮੇਤ ਸਮੂਹ 180 ਈਟੀਟੀ ਅਧਿਆਪਕ ਪਰਿਵਾਰਾਂ ਸਮੇਤ ਹਾਜ਼ਰ ਰਹੇ |