08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਜ਼ਿਲ੍ਹਾ ਮਲੇਰਕੋਟਲਾ ਦੇ ਨਰਾਜ਼ ਬੈਠੇ ਟਕਸਾਲੀ ਅਕਾਲੀ ਆਗੂਆਂ ਨੂੰ ਮਨਾਉਣ ਲਈ ਜਥੇਦਾਰ ਸੇਹਕੇ ਨੇ 'ਸੰਭਾਲਿਆ ਮੋਰਚਾ' <br/>

Ad Position 21
No active advertisement
ਅਜੀਤ ਡੈਸਕ 04-03-2026
ਮਲੇਰਕੋਟਲਾ, 3 ਮਾਰਚ (ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਨਿਰਾਸ਼ ਤੇ ਹਤਾਸ਼ ਬੈਠੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਟਕਸਾਲੀ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਇੱਕ ਮਾਲਾ ਦੇ ਵਿੱਚ ਪਰੋਣ ਲਈ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਸੇਹਕੇ ਵਲੋਂ ਮੋਰਚਾ ਸੰਭਾਲਦਿਆਂ ਇਨ੍ਹਾਂ ਟਕਸਾਲੀ ਆਗੂਆਂ ਤੇ ਵਰਕਰਾਂ ਦੇ ਘਰਾਂ ਤੱਕ ਪਹੁੰਚ ਕਰਨ ਲਈ ਇੱਕ ਨਵੀਂ ਰਣਨੀਤੀ ਤਹਿਤ ਬਿਉਤਬੰਦੀ ਬਣਾਉਂਦਿਆਂ ਅਗਲੇ ਦਿਨਾਂ ਨੂੰ ਇਸ ਰਣਨੀਤੀ ਨੂੰ ਅੰਜਾਮ ਦੇਣ ਦੇ ਲਈ ਮੀਟਿੰਗਾਂ ਦਾ ਦੌਰ ਆਰੰਭਿਆ ਜਾਵੇਗਾ | ਇਸ ਸਬੰਧੀ ਗੱਲਬਾਤ ਕਰਦਿਆਂ ਜਥੇਦਾਰ ਸੇਹਕੇ ਨੇ ਆਖਿਆ ਕਿ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਦੌਰਾਨ ਇਹ ਮਹਿਸੂਸ ਕੀਤਾ ਕਿ ਹਲਕਾ ਅਮਰਗੜ੍ਹ ਤੇ ਮਲੇਰਕੋਟਲਾ ਦੇ ਅੰਦਰ ਜਿਹੜੇ ਅਕਾਲੀ ਆਗੂ ਤੇ ਵਰਕਰ ਪਿਛਲੇ ਸਮੇਂ ਪਾਰਟੀ ਦੇ ਆਗੂ ਤੋਂ ਨਿਰਾਸ਼ ਹੋ ਕੇ ਆਪਣੇ ਘਰਾਂ ਅੰਦਰ ਚੁੱਪ ਬੈਠੇ ਹਨ, ਨੂੰ ਪਾਰਟੀ ਦੇ ਨਾਲ ਤੋਰਨ ਲਈ ਚਾਰਾਜੋਈ ਕਰਨੀ ਚਾਹੀਦੀ ਹੈ | ਜਥੇਦਾਰ ਸੇਹਕੇ ਨੇ ਕਿਹਾ ਕਿ ਕਈ ਸੀਨੀਅਰ ਕਹਾਉਂਦੇ ਅਕਾਲੀ ਆਗੂਆਂ ਤੋਂ ਹਲਕਾ ਅਮਰਗੜ੍ਹ ਦੇ ਅੰਦਰ ਪਾਰਟੀ ਕੇਡਰ ਪਿਛਲੇ ਸਮੇਂ ਨਿਰਾਸ਼ ਹੋ ਕੇ ਆਪਣੇ ਘਰ ਬੈਠ ਗਿਆ ਸੀ ਪ੍ਰੰਤੂ ਹੁਣ ਉਹ ਆਗੂ ਪਾਰਟੀ ਤੋਂ ਬਾਹਰ ਜਾ ਚੁੱਕੇ ਹਨ , ਹੁਣ ਘਰਾਂ ਵਿੱਚ ਬੈਠੇ ਟਕਸਾਲੀ ਅਕਾਲੀ ਵਰਕਰਾਂ ਨੂੰ ਪਾਰਟੀ ਨਾਲ ਤੋਰਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਅਗਲੀ ਸਰਕਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਇਸ ਲਈ ਸਮੂਹ ਅਕਾਲੀ ਸੋਚ ਨੂੰ ਪ੍ਰਣਾਏ ਹੋਏ ਵਰਕਰ ਪਾਰਟੀ ਸ਼ਫਾ ਨਾਲ ਜੁੜ ਕੇ ਕੰਮ ਕਰਨ ਤਾਂ ਚੰਗਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਪੰਥਕ ਹਿਤਾਂ ਦੀ ਪਹਿਰੇਦਾਰੀ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਤਿੰਨ ਰੋਜ਼ਾ ਸਮਾਗਮ ਸ਼ਾਨੋ ਸ਼ੌਕਤ ਨਾਲ ਸਮਾਪਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਵਿਖੇ ਅਧਿਆਪਕ ਚੜੇ੍ਹ ਟੈਂਕੀ ਉੱਤੇ <br/>
Ad Position 24