08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ. ਗਗਨਅਜੀਤ ਸਿੰਘ <br/>

Ad Position 21
No active advertisement
ਪਿੰਡ ਝੁਨੇਰ ਵਿਖੇ ਪੁਲੀਸ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦੇ ਐਸ.ਐਸ.ਪੀ. ਗਗਨਅਜੀਤ ਸਿੰਘ | ਤਸਵੀਰ: ਗੁਰਪ੍ਰੀਤ ਸਿੰਘ ਚੀਮਾ <br/> 04-03-2026
ਸੰਦੌੜ, 3 ਮਾਰਚ (ਗੁਰਪ੍ਰੀਤ ਸਿੰਘ ਚੀਮਾ) - ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਮਲੇਰਕੋਟਲਾ ਵਲੋਂ ਗੁਰਦੁਆਰਾ ਬੇਰੀ ਸਾਹਿਬ ਪਿੰਡ ਝੁਨੇਰ ਵਿਖੇ ਲੋਕ ਸੰਪਰਕ ਮੁਹਿੰਮ ਤਹਿਤ ਲੋਕਾਂ ਦੇ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਥਾਣਾ ਸੰਦੌੜ ਦੇ ਐਸ.ਐਚ.ਓ ਤਰਸੇਮ ਚੰਦ ਦੀ ਦੇਖ ਰੇਖ ਹੇਠ ਹੋਈ ਮੀਟਿੰਗ ਵਿਚ ਜ਼ਿਲ੍ਹਾ ਪੁਲਿਸ ਮੁਖੀ ਗਗਨਅਜੀਤ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਪੁਲੀਸ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ | ਗਗਨਅਜੀਤ ਸਿੰਘ ਨੇ ਕਿਹਾ ਕਿ ਪੁਲਿਸ ਅਤੇ ਪਬਲਿਕ ਇਕ ਕੜੀ ਦਾ ਹਿੱਸਾ ਹਨ ਅਤੇ ਦੋਵਾਂ ਦੇ ਆਪਸੀ ਤਾਲਮੇਲ ਜਰੀਏ ਸਮਾਜ ਵਿਚੋਂ ਹਰ ਤਰ੍ਹਾਂ ਦੇ ਅਪਰਾਧ ਅਤੇ ਸਮਾਜ ਵਿਰੋਧੀ ਅਨਸਰਾਂ ਦਾ ਸਫ਼ਾਇਆ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਕਸਣ ਲਈ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ ਅਤੇ ਰੋਜ਼ਾਨਾ ਅਜਿਹੇ ਲੋਕਾਂ ਦੀਆਂ ਗਤੀਵਿਧੀਆਂ ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕ ਪੁਲੀਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਅਤੇ ਜਾਣਕਾਰੀ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ | ਗਗਨਅਜੀਤ ਸਿੰਘ ਨੇ ਕਿਹਾ ਕਿ ਮਾਪਿਆਂ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਦੀਆਂ ਨਿੱਤ ਦੀਆਂ ਸਰਗਰਮੀਆਂ ਤੇ ਨਜ਼ਰ ਰੱਖਣ ਅਤੇ ਨਿਰੰਤਰ ਬੱਚਿਆਂ ਨਾਲ ਆਪਸੀ ਗੱਲਬਾਤ ਕਰਦੇ ਰਹਿਣ | ਐਸ.ਪੀ ਸ੍ਰੀ ਸੱਤਪਾਲ ਸ਼ਰਮਾ ਅਤੇ ਡੀ. ਐਸ.ਪੀ ਯਾਦਵਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਹਮੇਸ਼ਾ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਇਲਾਕੇ ਵਿਚ ਅਮਨ ਸਾਂਤੀ ਬਣਾਈ ਰੱਖਣ ਲਈ ਹਮੇਸ਼ਾ ਯਤਨਸ਼ੀਲ ਹੈ | ਇਸ ਮੌਕੇ ਇੰਸਪੈਕਟਰ ਮਨਜੀਤ ਕੌਰ ਮਹਿਲਾ ਸੈੱਲ, ਐਸ.ਐਚ.ਓ ਤਰਸੇਮ ਚੰਦ, ਹਰਪ੍ਰੀਤ ਸਿੰਘ, ਸਪਿੰਦਰ ਸਿੰਘ, ਸਰਪੰਚ ਜਸਵਿੰਦਰ ਸਿੰਘ ਝੁਨੇਰ, ਸਾਬਕਾ ਸਰਪੰਚ ਸਰਪੰਚ ਨਿਰਮਲ ਸਿੰਘ, ਦਰਸ਼ਨ ਸਿੰਘ ਉੱਪਲ, ਪ੍ਰਧਾਨ ਹਰਵਿੰਦਰ ਸਿੰਘ, ਸਰਪੰਚ ਬਲਵੀਰ ਸਿੰਘ ਕਸਬਾ, ਗੁਰੂ ਘਰ ਦੇ ਗ੍ਰੰਥੀ ਸਿੰਘ ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖਨੌਰੀ ਸ਼ਹਿਰ ਦੇ ਲੋਕਾਂ ਲਈ ਸੀ. ਐਮ. ਦੀ ਯੋਗਸ਼ਾਲਾ ਬਣੀ ਤੰਦਰੁਸਤ ਜੀਵਨਸ਼ੈਲੀ-ਸੁਮਨ ਦੇਵੀ ਯੋਗਾ ਕੋਚ <br/> ਅਗਲੀ ਖ਼ਬਰ ਪਿੰਡ ਗੰਢੂਆਂ ਦਾ ਕਬੱਡੀ ਕੱਪ ਸ਼ਾਨੋ-ਸ਼ੌਕਤ ਨਾਲ ਸਮਾਪਤ <br/>
Ad Position 24