08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਖਨੌਰੀ ਸ਼ਹਿਰ ਦੇ ਲੋਕਾਂ ਲਈ ਸੀ. ਐਮ. ਦੀ ਯੋਗਸ਼ਾਲਾ ਬਣੀ ਤੰਦਰੁਸਤ ਜੀਵਨਸ਼ੈਲੀ-ਸੁਮਨ ਦੇਵੀ ਯੋਗਾ ਕੋਚ <br/>

Ad Position 21
No active advertisement
ਅਜੀਤ ਡੈਸਕ 04-03-2026
ਖਨੌਰੀ, 3 ਮਾਰਚ (ਬਲਵਿੰਦਰ ਸਿੰਘ ਥਿੰਦ) - ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਡਰੀਮ ਪ੍ਰੋਜੈਕਟ ਸੀ.ਐਮ. ਦੀ ਯੋਗਸ਼ਾਲਾ ਦੇ ਅਧੀਨ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਸੰਜੀਵ ਗੋਇਲ ਤੇ ਯੋਗਾ ਰਾਜ ਪੱਧਰੀ ਸਲਾਹਕਾਰ ਕਮਲੇਸ਼ ਮਿਸ਼ਰਾ ਤੇ ਅਮਰੀਸ਼ ਕੁਮਾਰ ਦੀ ਅਗਵਾਈ ਹੇਠ ਖਨੌਰੀ ਸ਼ਹਿਰ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਇਸ ਪ੍ਰੋਜੈਕਟ ਵਿਚ ਯੋਗ ਦੀਆਂ ਫਰੀ ਕਲਾਸਾਂ ਲਾਈਆਂ ਜਾ ਰਹੀਆਂ ਹਨ | ਜਿਸ ਵਿਚ ਸੂਖਸ਼ਮ ਵਿਯਾਮ, ਸਥੂਲ ਵਿਯਾਮ, ਆਸਣ, ਧਿਆਨ, ਪ੍ਰਾਣਾਯਾਮ ਆਦਿ ਸਿਖਾਇਆ ਜਾਂਦਾ ਹੈ | ਜਿਸ ਵਿਚ ਹਰ ਉਮਰ ਵਰਗ ਦੇ ਲੋਕ ਹਿੱਸਾ ਲੈ ਰਹੇ ਹਨ | ਯੋਗ ਕਰਨ ਨਾਲ ਸਰਵਾਈਕਲ, ਬੈਕ ਪੇਨ, ਸਟਰੈੱਸ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ, ਹਾਈ-ਲੋਅ ਬਲੱਡ ਪੈ੍ਰਸ਼ਰ ਆਦਿ ਬਿਮਾਰੀਆਂ ਤੋਂ ਰਾਹਤ ਮਿਲ ਰਹੀ ਹੈ | ਸੀ.ਐਮ. ਦੀ ਯੋਗਸ਼ਾਲਾ ਪ੍ਰੋਜੈਕਟ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ | ਜਿਸ ਵਿਚ ਯੋਗ ਇੰਸਟਰਕਟਰ ਸੁਮਨ ਦੇਵੀ ਲੋਕਾਂ ਨੂੰ ਸਿਹਤ ਸੰਬੰਧੀ ਜਾਗਰੂਕ ਕਰ ਰਹੇ ਹਨ ਅਤੇ ਵੱਖ-ਵੱਖ ਥਾਂਵਾਂ ਤੇ ਰੋਜ਼ਾਨਾ ਯੋਗ ਦੀਆਂ ਕਲਾਸਾਂ ਲਗਾ ਰਹੇ ਹਨ, ਜਿਸ ਨਾਲ ਯੋਗ ਦੇ ਨਿਯਮਿਤ ਅਭਿਆਸ ਦੇ ਨਾਲ ਨਾਲ ਲੋਕਾਂ ਨੂੰ ਸਵਸਥ ਜੀਵਨ ਜਿਊਣ ਦੀ ਵੀ ਪ੍ਰੇਰਨਾ ਮਿਲ ਰਹੀ ਹੈ | ਨਿਰਮਲ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਸੰਗਰੂਰ ਨੇ ਸੀ.ਐਮ.ਦੀ ਯੋਗਸ਼ਾਲਾ ਦੇ ਬਾਰੇ ਦੱਸਦਿਆਂ ਹੋਇਆਂ ਕਿਹਾ ਹੈ ਕਿ ਇਹ ਪ੍ਰੋਜੈਕਟ ਸ਼ਹਿਰ ਅਤੇ ਪਿੰਡ ਨਿਵਾਸੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਜਮਾਅਤ ਇਸਲਾਮੀ ਹਿੰਦ ਤੇ ਐੱਸ.ਆਈ.ਓ. ਵਲੋਂ ਰੋਜ਼ਾ ਇਫ਼ਤਾਰ ਪਾਰਟੀ ਸਮਾਰੋਹ ਅਗਲੀ ਖ਼ਬਰ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ. ਗਗਨਅਜੀਤ ਸਿੰਘ <br/>
Ad Position 24