09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਰਕਾਰ ਲੋਕਤੰਤਰ ਦੇ ਨਾਂਅ 'ਤੇ ਡੰਡੇ ਦੀ ਰਾਜਨੀਤੀ ਕਰ ਰਹੀ ਹੈ-ਜਰਨੈਲ ਸਿੰਘ ਸੁਲਤਾਨਪੁਰ <br/>

Ad Position 21
No active advertisement
ਬੀਕੇਯੂ ਉਗਰਾਹਾਂ ਦੇ ਕਿਸਾਨ ਮੀਟਿੰਗ ਕਰਦੇ ਹੋਏ | ਤਸਵੀਰ: ਰਤਨ ਸਿੰਘ ਭੰਡਾਰੀ <br/> 04-03-2026
ਮੂਲੋਵਾਲ, 3 ਮਾਰਚ (ਰਤਨ ਸਿੰਘ ਭੰਡਾਰੀ) - ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਧੂਰੀ ਦੀ ਮੀਟਿੰਗ ਬਲਾਕ ਆਗੂ ਜਰਨੈਲ ਸਿੰਘ ਸੁਲਤਾਨਪੁਰ ਦੀ ਅਗਵਾਈ ਵਿਚ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੇ ਹੱਕ ਅਤੇ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ ਅਤੇ ਲੋਕਤੰਤਰ ਦੇ ਨਾਂ 'ਤੇ ਡੰਡੇ ਦੀ ਰਾਜਨੀਤੀ ਕੀਤੀ ਜਾ ਰਹੀ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਦਬਣ ਵਾਲੇ ਨਹੀਂ ਹਨ ਅਤੇ ਕਾਰਪੋਰੇਟ ਨੀਤੀਆਂ ਨੂੰ ਜ਼ਬਰਦਸਤੀ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਬਠਿੰਡਾ ਜਾਣ ਤੋਂ ਰੋਕਣ ਲਈ ਕਈ ਥਾਵਾਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਅਤੇ ਇੱਕ ਕਿਸਾਨ ਆਗੂ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਗਿਆ | ਮੀਟਿੰਗ ਦੌਰਾਨ ਐਲਾਨ ਕੀਤਾ ਗਿਆ ਕਿ 6 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਦੀਆਂ ਜਥੇਬੰਦੀਆਂ ਵਲੋਂ ਬਠਿੰਡਾ ਵਿਚ ਰੋਸ ਮਾਰਚ ਕੀਤਾ ਜਾਵੇਗਾ ਅਤੇ ਵੱਡੀ ਗਿਣਤੀ ਵਿਚ ਕਿਸਾਨ ਸ਼ਮੂਲੀਅਤ ਕਰਨਗੇ | ਇਸ ਮੌਕੇ ਹਰਬੰਸ ਸਿੰਘ ਲੱਡਾ, ਦਰਸਨ ਸਿੰਘ ਕਿੱਲਾ ਹਕੀਮਾਂ, ਕਰਮਜੀਤ ਸਿੰਘ ਬੇਨੜਾ, ਕਰਮਜੀਤ ਭਲਵਾਨ, ਜੌਰਾ ਸਿੰਘ ਕੰਧਾਰਗੜ ਛੰਨਾ, ਮਹਿੰਦਰ ਸਿੰਘ ਭਸੌੜ ਅਤੇ ਬਾਬੂ ਸਿੰਘ ਮੂਲੋਵਾਲ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਭੱਦਲਵੱਡ ਵਿਖੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਰਵਾਈ ਵਿਕਾਸ ਕਾਰ... ਅਗਲੀ ਖ਼ਬਰ ਧੂਰੀ ਹਲਕੇ ਦੇ ਵੱਡੀ ਗਿਣਤੀ ਨੌਜਵਾਨ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ <br/>
Ad Position 24