09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸੁਖਵੀਰ ਸਿੰਘ ਨੇ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ <br/>

Ad Position 21
No active advertisement
ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ ਸੁਣਨ ਮੌਕੇ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 04-03-2026
ਧੂਰੀ, 3 ਮਾਰਚ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਰੇਕ ਮਾਮਲੇ ਦਾ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਵਜਾ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ | ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ ਅਰਜ਼ੀਆਂ 'ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ | ਸੁਖਵੀਰ ਸਿੰਘ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਤੱਕ ਸਰਕਾਰੀ ਸੇਵਾਵਾਂ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨਾ ਅਤੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਬਣਾਉਣਾ ਹੈ, ਤਾਂ ਜੋ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਨੌਂ ਲੜਕੀਆਂ ਦੇ ਕੀਤੇ ਵਿਆਹ <br/> ਅਗਲੀ ਖ਼ਬਰ ਕੰਪਿਊਟਰ ਅਧਿਆਪਕ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਮੂਡ ਵਿਚ, 8 ਨੂੰ ਵਿਧਾਨ ਸਭਾ ਦਾ ਕਰਨਗੇ ਘਿਰਾਓ <br/>
Ad Position 24