ਧੂਰੀ, 3 ਮਾਰਚ (ਲਖਵੀਰ ਸਿੰਘ ਧਾਂਦਰਾ) - ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਾਲਾਨਾ ਐਥਲੈਟਿਕ ਮੀਟ ਉਤਸ਼ਾਹ ਨਾਲ ਕਰਵਾਈ ਗਈ | ਸਮਾਗਮ ਦੀ ਅਗਵਾਈ ਕਾਲਜ ਦੇ ਪਿ੍ੰਸੀਪਲ ਡਾ. ਬਲਬੀਰ ਸਿੰਘ ਨੇ ਕੀਤੀ ਜਦਕਿ ਵਾਇਸ ਪਿ੍ੰਸੀਪਲ ਡਾ. ਅੰਮਿ੍ਤ ਸਿੰਘ ਮਡਾਹਰ ਨੇ ਪ੍ਰਬੰਧਾਂ ਦੀ ਦੇਖ-ਰੇਖ ਕੀਤੀ | ਇਸ ਮੌਕੇ ਟਰੱਸਟ ਸਕੱਤਰ ਸ. ਬਲਵੰਤ ਸਿੰਘ ਮੀਮਸਾ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ | ਵਿਸ਼ੇਸ਼ ਮਹਿਮਾਨਾਂ ਵਿੱਚ ਟਰੱਸਟ ਮੈਂਬਰ ਡਾ. ਸੁਖਵਿੰਦਰ ਸਿੰਘ ਧਾਂਦਰਾ ਅਤੇ ਸ. ਜਤਿੰਦਰ ਸਿੰਘ ਸੋਨੀ ਮੰਡੇਰ ਨੇ ਸ਼ਿਰਕਤ ਕੀਤੀ | ਵਿਭਾਗ ਮੁਖੀ ਡਾ. ਅਜੁੰਮ ਖ਼ਾਨ ਨੇ ਖਿਡਾਰੀਆਂ ਨੂੰ ਪ੍ਰੇਰਿਤ ਕਰਦੇ ਹੋਏ ਖੇਡਾਂ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ | ਐਥਲੈਟਿਕ ਮੀਟ ਦੌਰਾਨ ਵਿਦਿਆਰਥੀਆਂ ਨੇ ਦੌੜਾਂ, ਲੰਮੀ ਛਾਲ, ਗੋਲਾ ਅਤੇ ਹੋਰ ਮੁਕਾਬਲਿਆਂ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ | ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦਰਸ਼ਕਾਂ ਦੀ ਵਾਹ-ਵਾਹ ਖੱਟੀ |