ਦਿੜ੍ਹਬਾ ਮੰਡੀ, 5 ਮਾਰਚ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਵਿਖੇ ਰਾਸ਼ਟਰੀ ਰਾਜ ਮਾਰਗ ਤੇ ਬੇਰਹਿਮੀ ਨਾਲ ਨੌਜਵਾਨ ਦੀ ਕਰ ਕੇ ਗੰਭੀਰ ਜ਼ਖਮੀ ਕਰਨ ਦੇ ਮਾਮਲੇ 'ਚ ਪੁਲਿਸ ਥਾਣਾ ਦਿੜ੍ਹਬਾ ਵਿਖੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਨੌਜਵਾਨ ਸੁਖਦਰਸ਼ਨ ਸਿੰਘ ਉਰਫ਼ ਨੋਨੀ ਸਿੱਧੂ ਵਾਸੀ ਤੂਰਬੰਜਾਰਾ ਨੂੰ ਮੰਗਲਵਾਰ ਦੀ ਸਵੇਰ ਕੁੱਝ ਵਿਅਕਤੀਆਂ ਨੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਸੀ | ਥਾਣਾ ਮੁੱਖ ਅਫਸਰ ਦਿੜ੍ਹਬਾ ਇੰਸਪੈਕਟਰ ਕਮਲਦੀਪ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਹਰਕਤ ਵਿਚ ਆ ਗਈ ਸੀ | ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਤਗੁਰ ਸਿੰਘ ਉਰਫ਼ ਬੰਟੀ ਵਾਸੀ ਖਨਾਲ ਖ਼ੁਰਦ ਅਤੇ ਚਾਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |