23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬਲਾਕ ਸੰਮਤੀ ਸੁਨਾਮ ਦੇ ਚੇਅਰਮੈਨ ਬਣੇ ਪਰਦੀਪ ਕੌਰ, ਸੰਦੀਪ ਸਿੰਘ ਸੋਨੀ ਵਿਰਕ ਲਖਮੀਰਵਾਲਾ ਵਾਈਸ ਚੇਅਰਮੈਨ ਚੁਣੇ <br/>

Ad Position 21
No active advertisement
ਅਜੀਤ ਡੈਸਕ 06-03-2026
ਸੁਨਾਮ ਊਧਮ ਸਿੰਘ ਵਾਲਾ, 5 ਮਾਰਚ (ਰੁਪਿੰਦਰ ਸਿੰਘ ਸੱਗੂ)-ਬਲਾਕ ਸੰਮਤੀ ਸੁਨਾਮ ਦੀ ਚੋਣ ਪ੍ਰਕਿਰਿਆ ਦੌਰਾਨ ਪਰਦੀਪ ਕੌਰ ਪਤਨੀ ਗੁਰਪ੍ਰੀਤ ਸਿੰਘ ਬਿਗੜਵਾਲ ਨੂੰ ਸਰਵਸੰਮਤੀ ਨਾਲ ਚੇਅਰਮੈਨ ਅਤੇ ਸੰਦੀਪ ਸਿੰਘ ਸੋਨੀ ਵਿਰਕ ਲਖਮੀਰਵਾਲਾ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ | ਇਸੇ ਤਰ੍ਹਾਂ ਬਲਾਕ ਸੰਮਤੀ ਜ਼ੋਨ ਸੁਨਾਮ-2 (ਐਟ ਸੰਗਰੂਰ) ਵਿੱਚ ਨਵਦੀਪ ਕੌਰ ਪਤਨੀ ਭੁਪਿੰਦਰ ਸਿੰਘ ਸੰਘਰੇੜੀ ਨੂੰ ਚੇਅਰਮੈਨ ਅਤੇ ਦਵਿੰਦਰ ਸਿੰਘ ਬਲਵਾੜ ਕਲਾਂ ਨੂੰ ਵਾਈਸ ਚੇਅਰਮੈਨ ਵਜੋਂ ਚੁਣਿਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ | ਸ਼੍ਰੀ ਅਰੋੜਾ ਨੇ ਕਿਹਾ ਕਿ ਕੀਤੇ ਵਾਅਦੇ ਮੁਤਾਬਕ ਅੱਜ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਅਹੁਦੇਦਾਰੀਆਂ ਮਿਲ ਰਹੀਆਂ ਹਨ | ਪੰਜਾਬ ਸਰਕਾਰ ਦਿਨ-ਰਾਤ ਇੱਕ ਕਰ ਕੇ ਪੂਰਨ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਹੀ ਹੈ | ਵਿਧਾਨ ਸਭਾ ਹਲਕਾ ਸੁਨਾਮ ਸਮੇਤ ਪੂਰੇ ਸੂਬੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ | ਉਨ੍ਹਾਂ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਕਿ ਉਹ ਪੂਰਨ ਇਮਾਨਦਾਰੀ ਨਾਲ ਕੰਮ ਕਰ ਕੇ ਸੂਬੇ ਦੇ ਵਿਕਾਸ ਵਿੱਚ ਬਣਦਾ ਯੋਗਦਾਨ ਪਾਉਣ | ਚੁਣੇ ਗਏ ਅਹੁਦੇਦਾਰਾਂ ਨੇ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉੱਤਰਨ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ | ਉਨ੍ਹਾਂ ਨੇ ਕਿਹਾ ਕਿ ਬਲਾਕ ਪੱਧਰ 'ਤੇ ਵਿਕਾਸ ਕਾਰਜਾਂ ਨੂੰ ਤੀਵਰ ਗਤੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇਗਾ | ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਬਲਾਕ ਸੰਮਤੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਨਾਲ ਸੁਚੱਜੇ ਰਾਬਤੇ ਦੇ ਨਾਲ ਲੋਕ ਹਿਤ ਦੇ ਮਸਲਿਆਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਬਲਾਕ ਸੰਮਤੀ ਦੇ ਮੈਂਬਰਾਂ ਅਤੇ ਪਾਰਟੀ ਵਰਕਰਾਂ ਵੱਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਬਲਾਕ ਸੰਮਤੀ ਮੈਂਬਰ, ਵੱਖ ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਨਖ਼ਾਹਾਂ ਬਿਨਾਂ ਅਧਿਆਪਕਾਂ ਦੇ ਘਰਾਂ ਦੇ ਚੁੱਲ੍ਹੇ ਹੋਏ ਠੰਢੇ, ਕਰਜ਼ੇ, ਕਿਸ਼ਤਾਂ ਤੇ ਜੁਰਮਾਨੇ, ਸਰਕਾਰ ਦੀ ਨਾਕਾਮੀ ਦਾ... ਅਗਲੀ ਖ਼ਬਰ ਵਿੱਤ ਮੰਤਰੀ ਨੇ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਨੂੰ ਦਿੱਤੀ ਵਧਾਈ
Ad Position 24