23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਤਨਖ਼ਾਹਾਂ ਬਿਨਾਂ ਅਧਿਆਪਕਾਂ ਦੇ ਘਰਾਂ ਦੇ ਚੁੱਲ੍ਹੇ ਹੋਏ ਠੰਢੇ, ਕਰਜ਼ੇ, ਕਿਸ਼ਤਾਂ ਤੇ ਜੁਰਮਾਨੇ, ਸਰਕਾਰ ਦੀ ਨਾਕਾਮੀ ਦਾ ਭਾਰ ਅਧਿਆਪਕਾਂ 'ਤੇ-ਡੀਟੀਐਫ <br/>

Ad Position 21
No active advertisement
ਅਜੀਤ ਡੈਸਕ 06-03-2026
ਸੰਗਰੂਰ, 5 ਮਾਰਚ (ਧੀਰਜ ਪਸੌਰੀਆ)-ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸੁਖਵਿੰਦਰ ਗਿਰ ਅਤੇ ਸੂਬਾ ਕਮੇਟੀ ਮੈਂਬਰ ਰਘਬੀਰ ਸਿੰਘ ਭਵਾਨੀਗੜ੍ਹ, ਮੇਘ ਰਾਜ ਅਤੇ ਦਲਜੀਤ ਸਫੀਪੁਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਸਰਕਾਰ ਵਲੋਂ ਬਜਟ ਦੀ ਕਮੀ ਕਾਰਨ ਪੰਜਾਬ ਦੇ ਹਜ਼ਾਰਾਂ ਅਧਿਆਪਕ ਆਪਣੀਆਂ ਤਨਖ਼ਾਹਾਂ ਨੂੰ ਉਡੀਕ ਰਹੇ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਲੱਖਾਂ-ਕਰੋੜਾਂ ਰੁਪਏ ਦਾ ਕਰਜ਼ਾ ਚੁੱਕ ਕੇ ਸਿੱਖਿਆ ਕ੍ਰਾਂਤੀ ਦੇ ਨਾਂ ਤੇ ਸਕੂਲ ਸਿੱਖਿਆ ਵਿਭਾਗ ਦੀਆਂ ਰੁਟੀਨ ਮਾਪੇ-ਅਧਿਆਪਕ ਮੀਟਿੰਗਾਂ ਨੂੰ ਵੱਡੀ ਪ੍ਰਾਪਤੀ ਵਜੋਂ ਪੇਸ਼ ਕਰਦੀ ਹੋਈ ਵੱਡੇ ਪੱਧਰ 'ਤੇ ਇਸ਼ਤਿਹਾਰਬਾਜ਼ੀ ਕਰ ਰਹੀ ਹੈ, ਜਦ ਕਿ ਦੂਜੇ ਪਾਸੇ ਜ਼ਿਲ੍ਹਾ ਅਧਿਕਾਰੀਆਂ ਵਲੋਂ ਡੀ ਡੀ ਓਜ਼ (ਡਰਾਇੰਗ ਐਂਡ ਡਿਸਬਰਸਿੰਗ ਅÏਫੀਸਰਜ਼) ਨੂੰ ਤਨਖ਼ਾਹਾਂ ਲਈ ਲੋੜੀਂਦਾ ਬਜਟ ਜਾਰੀ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਦੱਸਿਆ ਸਾਰੇ ਪੰਜਾਬ ਵਿਚ ਅਧਿਆਪਕਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਹੀਂ ਮਿਲ ਰਹੀਆਂ ਕਿਉਂਕਿ ਮੁੱਖ ਦਫ਼ਤਰ ਵੱਲੋਂ ਬਜਟ ਅਲਾਟ ਨਹੀਂ ਹੋਇਆ ਅਤੇ ਜ਼ਿਲ੍ਹਾ ਅਧਿਕਾਰੀਆਂ ਕੋਲ ਹਰ ਵਾਰ ਇੱਕੋ ਜਵਾਬ ਹੁੰਦਾ ਹੈ ਕਿ Tਬਜਟ ਹੈੱਡਕੁਆਟਰ ਤੋਂ ਨਹੀਂ ਮਿਲਿਆ |Uਆਗੂਆਂ ਨੇ ਕਿਹਾ ਕਿ ਤਨਖ਼ਾਹਾਂ ਵਿਚ ਹੋ ਰਹੀ ਇਸ ਬੇਵਜ੍ਹਾ ਦੇਰੀ ਕਾਰਨ ਅਧਿਆਪਕਾਂ ਨੂੰ ਘਰੇਲੂ ਜ਼ਰੂਰਤਾਂ ਪੂਰੀਆਂ ਕਰਨ ਵਿਚ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਵਿਚ ਬੈਂਕਾਂ ਤੋਂ ਲਏ ਕਰਜ਼ਿਆਂ ਦੀਆਂ ਕਿਸ਼ਤਾਂ ਦੇ ਭੁਗਤਾਨ ਵਿਚ ਹੋ ਰਹੀ ਦੇਰੀ ਕਰ ਕੇ ਉਨ੍ਹਾਂ 'ਤੇ ਜੁਰਮਾਨੇ ਲੱਗ ਰਹੇ ਹਨ, ਜਿਸ ਨਾਲ ਉਹ ਆਰਥਿਕ ਅਤੇ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਸਿੱਖਿਆ ਕ੍ਰਾਂਤੀ ਦੇ ਵੱਡੇ ਦਾਅਵੇ ਕਰਦੀ ਹੈ ਪਰ ਦੂਜੇ ਪਾਸੇ ਅਧਿਆਪਕਾਂ ਨੂੰ ਸਮੇਂ ਸਿਰ ਤਨਖ਼ਾਹ ਨਾ ਦੇ ਸਕਣਾ ਸਰਕਾਰ ਦੀ ਵਿੱਤੀ ਕਮਜ਼ੋਰੀ ਅਤੇ ਪ੍ਰਸ਼ਾਸਨਿਕ ਅਣਗਹਿਲੀ ਨੂੰ ਬੇਨਕਾਬ ਕਰਦਾ ਹੈ | ਡੀ.ਟੀ.ਐੱਫ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦੀ ਤਰਜੀਹ ਅਧਿਆਪਕਾਂ ਦੀ ਭਲਾਈ ਨਹੀਂ, ਸਗੋਂ ਸਿਰਫ਼ ਪ੍ਰਚਾਰ ਹੈ | ਉਨ੍ਹਾਂ ਮੰਗ ਕੀਤੀ ਕਿ ਤੁਰੰਤ ਸਾਰੇ ਬਕਾਇਆ ਬਜਟ ਜਾਰੀ ਕਰ ਕੇ ਅਧਿਆਪਕਾਂ ਦੀਆਂ ਤਨਖ਼ਾਹਾਂ ਦਾ ਭੁਗਤਾਨ ਕੀਤਾ ਜਾਵੇ ਅਤੇ ਭਵਿੱਖ ਵਿਚ ਐਸੀ ਸਥਿਤੀ ਦੁਬਾਰਾ ਪੈਦਾ ਨਾ ਹੋਵੇ ਇਸ ਲਈ ਪੱਕਾ ਅਤੇ ਯੋਜਨਾਬੱਧ ਬਜਟ ਪ੍ਰਬੰਧ ਕੀਤਾ ਜਾਵੇ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜ਼ਿੰਮੇਵਾਰ ਦਫ਼ਤਰੀ ਅਧਿਕਾਰੀਆਂ ਦੀ ਜ਼ਿੰਮੇਵਾਰੀ ਨਿਸ਼ਚਿਤ ਕਰ ਕੇ ਕਾਰਵਾਈ ਕੀਤੀ ਜਾਵੇ ਤਾਂ ਜੋ ਅਧਿਆਪਕ ਵਰਗ ਨੂੰ ਵਾਰ-ਵਾਰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |

Ad Position 22
No active advertisement
ਪਿਛਲੀ ਖ਼ਬਰ ਘਨੌਰੀ ਕਲਾਂ ਵਿਚ ਅਕਾਲੀ ਦਲ ਨੂੰ ਤਗੜਾ ਹੁਲਾਰਾ, ਕਈ ਪ੍ਰਮੁੱਖ ਆਗੂ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਬਲਾਕ ਸੰਮਤੀ ਸੁਨਾਮ ਦੇ ਚੇਅਰਮੈਨ ਬਣੇ ਪਰਦੀਪ ਕੌਰ, ਸੰਦੀਪ ਸਿੰਘ ਸੋਨੀ ਵਿਰਕ ਲਖਮੀਰਵਾਲਾ ਵਾਈਸ ਚੇਅਰਮੈਨ ਚੁਣੇ <br/>
Ad Position 24