07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਤਨਖ਼ਾਹਾਂ ਦਾ ਬਜਟ ਜਾਰੀ ਨਾ ਹੋਣ ਕਾਰਨ ਅਧਿਆਪਕ ਵਰਗ ਵਿਚ ਰੋਸ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026

ਸੰਗਰੂਰ, 6 ਮਾਰਚ (ਅਮਨਦੀਪ ਸਿੰਘ ਬਿੱਟਾ)-ਅਧਿਆਪਕ ਦਲ ਪੰਜਾਬ ਦੇ ਪ੍ਰਧਾਨ ਗੁਰਜੰਟ ਸਿੰਘ ਵਾਲੀਆ, ਸਕੱਤਰ ਜਨਰਲ ਹਰਜੰਟ ਸਿੰਘ ਬੋਡੇ ਅਤੇ ਜਨਰਲ ਸਕੱਤਰ ਵਰਿੰਦਰਜੀਤ ਸਿੰਘ ਬਜਾਜ ਨੇ ਪੰਜਾਬ ਦੀ ਆਪ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਬਜਟ ਦੀ ਕਮੀ ਕਾਰਨ ਹਜ਼ਾਰਾ ਅਧਿਆਪਕ ਤਨਖ਼ਾਹਾਂ ਨੂੰ ਉਡੀਕ ਰਹੇ ਹਨ | ਆਗੂਆਂ ਨੇ ਕਿਹਾ ਕਿ ਇੱਕ ਪਾਸੇ ਰਾਜ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਮ ਉੱਤੇ ਵੱਡੇ ਪੱਧਰ ਉੱਪਰ ਇਸ਼ਤਿਹਾਰਬਾਜ਼ੀ ਕਰ ਰਹੀ ਹੈ ਪਰ ਦੂਜੇ ਪਾਸੇ ਸਰਕਾਰ ਵਲੋਂ ਤਨਖ਼ਾਹਾਂ ਲਈ ਲੋੜੀਂਦਾ ਬਜਟ ਜਾਰੀ ਨਹੀਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਤਨਖ਼ਾਹਾਂ ਨਾ ਮਿਲਣ ਕਾਰਨ ਅਧਿਆਪਕ ਨੂੰ ਘਰੇਲੂ ਜ਼ਰੂਰਤਾਂ, ਬੈਂਕ ਦੀ ਕਿਸ਼ਤਾਂ ਭਰਨ ਵਿਚ ਦੇਰੀ ਹੋ ਰਹੀ ਹੈ | ਹੋਰ ਭੁਗਤਨਾ ਨਾ ਕਰਨ ਕਾਰਨ ਜੁਰਮਾਨੇ ਲੱਗ ਰਹੇ ਹਨ, ਜਿਸ ਕਾਰਨ ਅਧਿਆਪਕਾ ਵਿਚ ਭਾਰੀ ਰੋਸ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਜਟ ਜਾਰੀ ਕਰ ਕੇ ਅਧਿਆਪਕਾਂ ਦੀ ਤਨਖ਼ਾਹਾਂ ਦਾ ਭੁਗਤਾਨ ਤੁਰੰਤ ਕਰੇ |

Ad Position 22
No active advertisement
ਪਿਛਲੀ ਖ਼ਬਰ ਤਣਾਅ ਵਾਲੇ ਮਾਹੌਲ ਵਿਚ ਹੋਈ ਨਗਰ ਕੌਂਸਲ ਸੰਗਰੂਰ ਦੀ ਮੀਟਿੰਗ ਕੁਝ ਕੁ ਏਜੰਡਿਆਂ ਨੂੰ ਮਿਲੀ ਪ੍ਰਵਾਨਗੀ, ਬਾਕੀ ਰੱਖੇ ਗਏ ਬ... ਅਗਲੀ ਖ਼ਬਰ ਰੇਲ ਗੱਡੀ ਵਿੱਚੋਂ ਡਿਗ ਜਾਣ ਕਾਰਨ ਬਜ਼ੁਰਗ ਦੀ ਮੌਤ
Ad Position 24