07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ-ਜੱਸੀ ਮੰਨਵੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਅਮਰਗੜ੍ਹ, 6 ਮਾਰਚ (ਜਤਿੰਦਰ ਮੰਨਵੀ)-ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਅਤੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਵਾਸਤੇ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ, ਕਿਉਂਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹੀ ਹੈ ਜੋ ਪੰਜਾਬ ਦਾ ਕਾਇਆ ਕਲਪ ਕਰ ਕੇ ਪੰਜਾਬ ਨੂੰ ਦੇਸ਼ ਦੇ ਮੋਹਰੀ ਸੂਬਿਆਂ ਦੀ ਕਤਾਰ ਵਿਚ ਲਿਆਉਣ ਦੇ ਸਮਰੱਥ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਢੀਂਡਸਾ ਮੰਨਵੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਇਸ ਗੱਲ ਤੋਂ ਭਲੀ-ਭਾਂਤ ਜਾਣੂ ਹੈ ਕਿ ਸੂਬੇ ਦੇ ਸਰਵਪੱਖੀ ਵਿਕਾਸ 'ਚ ਸ਼੍ਰੋਮਣੀ ਅਕਾਲੀ ਦਲ(ਬ) ਨੇ ਇਤਿਹਾਸਕ ਯੋਗਦਾਨ ਪਾਇਆ ਹੈ, ਅਕਾਲੀ ਦਲ ਦੀ ਸਰਕਾਰ ਦੌਰਾਨ ਅਤੇ ਖ਼ਾਸ ਕਰ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਨਾਲ ਪੰਜਾਬ ਵਿਚ ਕਈ ਵੱਡੇ ਵਿਕਾਸੀ ਪ੍ਰੋਜੈਕਟ ਸ਼ੁਰੂ ਕੀਤੇ ਗਏ, ਜਿਨ੍ਹਾਂ ਨਾਲ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲੀ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਕੇਵਲ ਇੱਕ ਸਿਆਸੀ ਜਥੇਬੰਦੀ ਨਹੀਂ, ਸਗੋਂ ਪੰਥ ਅਤੇ ਪੰਜਾਬੀਅਤ ਦੀ ਪਹਿਰੇਦਾਰ ਜਮਾਤ ਹੈ, ਜਿਸ ਨੇ ਹਮੇਸ਼ਾ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹੋਏ ਸੂਬੇ ਦੇ ਹੱਕਾਂ-ਹਕੂਕਾਂ ਲਈ ਲੜਾਈ ਲੜੀ ਹੈ | ਜੱਸੀ ਮੰਨਵੀ ਨੇ ਆਖਿਆ ਕਿ ਟਕਸਾਲੀ ਅਕਾਲੀ ਆਗੂ, ਜੋ ਕਿਸੇ ਕਾਰਨ ਨਿਰਾਸ਼ ਹੋ ਕੇ ਘਰਾਂ 'ਚ ਬੈਠ ਗਏ ਸਨ, ਅੱਜ ਮੁੜ ਸਰਗਰਮ ਹੋ ਰਹੇ ਹਨ ਤੇ ਪਾਰਟੀ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਲਈ ਤਿਆਰ ਹਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਵਿਚ ਕਰਵਾਇਆ ਸਾਲਾਨਾ ਪ੍ਰੋਗਰਾਮ <br/> ਅਗਲੀ ਖ਼ਬਰ ਗਲੀਆਂ ਵਿੱਚ ਖੜ੍ਹਾ ਗੰਦਾ ਪਾਣੀ ਅਤੇ ਨਾਲੀਆਂ ਦੇ ਖੁੱਲੇ੍ਹ ਢੱਕਣ ਬਿਮਾਰੀਆਂ ਅਤੇ ਹਾਦਸਿਆਂ ਨੂੰ ਦਿੰਦੇ ਸੱਦਾ <br/>
Ad Position 24