06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਚੇਅਰਮੈਨ ਪਰਮਵੀਰ ਸਿੰਘ ਈਲਵਾਲ ਸੀਟੀ ਯੂਨੀਵਰਸਿਟੀ ਵਲੋਂ ਸਨਮਾਨਿਤ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026

ਮਸਤੂਆਣਾ ਸਾਹਿਬ, 6 ਮਾਰਚ (ਦਮਦਮੀ)-ਬਾਬਾ ਸਿੱਧਸਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਉਭਾਵਾਲ ਲਈ ਇਹ ਬਹੁਤ ਹੀ ਮਾਣ ਅਤੇ ਗੌਰਵ ਦੀ ਗੱਲ ਹੈ ਕਿ ਸਕੂਲ ਦੇ ਚੇਅਰਮੈਨ ਪਰਮਵੀਰ ਸਿੰਘ ਈਲਵਾਲ ਨੂੰ ਸੀਟੀ ਯੂਨੀਵਰਸਿਟੀ ਲੁਧਿਆਣਾ ਵਿਖੇ ਸਾਲਾਨਾ ਕਨਵੋਕੇਸ਼ਨ ਸਮਾਰੋਹ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਸੀ, ਉੱਥੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨੇ ਬੈਚੂਲਰ ਅਤੇ ਮਾਸਟਰ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਦਾ ਫ਼ਰਜ਼ ਨਿਭਾਇਆ ਅਤੇ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਲਈ ਪ੍ਰੇਰਿਤ ਕੀਤਾ | ਇਸ ਮੌਕੇ ਚੇਅਰਮੈਨ ਪਰਮਵੀਰ ਸਿੰਘ ਈਲਵਾਲ ਨੂੰ ਸਿੱਖਿਆ ਦੇ ਖੇਤਰ ਵਿਚ ਪਾਏ ਅਹਿਮ ਯੋਗਦਾਨ ਨੂੰ ਲੈ ਕੇ ਸੀਟੀ ਯੂਨੀਵਰਸਿਟੀ ਲੁਧਿਆਣਾ ਵਿਖੇ ਵਿਸ਼ੇਸ਼ ਤੌਰ 'ਤੇ ਪ੍ਰਬੰਧਕਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਨੀਰੂ ਟੁਟੇਜਾ ਤੋਂ ਇਲਾਵਾ ਰਾਜਿੰਦਰ ਸਿੰਘ, ਗੁਰਜੀਤ ਕੌਰ, ਸਤਵੀਰ ਸਿੰਘ, ਸੁਖਵੀਰ ਕੌਰ, ਹਰਪ੍ਰੀਤ ਕੌਰ, ਮਨਦੀਪ ਕੌਰ, ਵਕੀਲ ਸਿੰਘ ਅਤੇ ਹੋਰ ਸਟਾਫ ਮੈਂਬਰਾਂ ਵਲੋਂ ਵਿਸ਼ੇਸ਼ ਤੌਰ 'ਤੇ ਸਕੂਲ ਦੇ ਚੇਅਰਮੈਨ ਪਰਮਵੀਰ ਸਿੰਘ ਈਲਵਾਲ ਨੂੰ ਮੁਬਾਰਕਾਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਪ੍ਰੀ ਪ੍ਰਾਇਮਰੀ ਅਧਿਆਪਕਾਂ ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਅਤੇ ਅਧਿਆਪਕਾਂ ਦੀ ਖਿੱਚ ਧੂਹ ਦੀ ਸਖ਼ਤ ਸ਼ਬਦਾਂ ਵਿੱਚ ਨਿਖੇ... ਅਗਲੀ ਖ਼ਬਰ ਇੰਦਰ ਕੁਮਾਰ ਗੁਜਰਾਲ ਪੀ.ਟੀ.ਯੂ ਵੱਲੋਂ ਦੋ ਰੋਜ਼ਾ ਅਥਲੈਟਿਕ ਮੀਟ 12, 13 ਨੂੰ <br/>
Ad Position 24