06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਬਾਲਦ ਕੈਂਚੀਆਂ ਪੁਲ 'ਤੇ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ 'ਚ ਦੋਵੇਂ ਮੋਟਰਸਾਈਕਲ ਸਵਾਰ ਜ਼ਖ਼ਮੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਭਵਾਨੀਗੜ੍ਹ, 6 ਮਾਰਚ (ਗਰਗ) - ਬੀਤੇ ਦਿਨੀਂ ਦੇਰ ਸ਼ਾਮ ਨੂੰ ਬਾਲਦ ਕੈਂਚੀਆਂ ਵਾਲੇ ਪੁੱਲ 'ਤੇ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ 'ਚ ਦੋਨੋਂ ਮੋਟਰਸਾਈਕਲ ਸਵਾਰਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਬੀਤੇ ਦਿਨੀਂ ਦੇਰ ਸ਼ਾਮ ਨੂੰ ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬਾਲਦ ਕਲਾਂ ਆਪਣੇ ਮੋਟਰਸਾਈਕਲ ਰਾਹੀ ਪਿੰਡ ਬਾਲਦ ਕਲਾਂ ਤੋਂ ਭਵਾਨੀਗੜ੍ਹ ਵੱਲ ਨੂੰ ਜਾ ਰਿਹਾ ਸੀ ਤਾਂ ਜਦੋਂ ਉਹ ਬਾਲਦ ਕੈਂਚੀਆ ਵਾਲੇ ਪੁੱਲ ਉੱਪਰ ਪਹੁੰਚਿਆਂ ਤਾਂ ਸਾਹਮਣੇ ਤੋਂ ਆਉਂਦੇ ਇੱਕ ਮੋਟਰਸਾਈਕਲ 'ਤੇ ਸਵਾਰ ਨਵਜੋਤ ਸਿੰਘ ਵਾਸੀ ਕਾਲਾਝਾੜ ਦੇ ਮੋਟਰਸਾਈਕਲ ਨਾਲ ਟੱਕਰਾਂ ਗਿਆ ਜਿਸ ਨਾਲ ਦੋਵੇਂ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਏ ਤੇ ਮੋਟਰਸਾਈਕਲ ਵੀ ਨੁਕਸਾਨੇ ਗਏ | ਜਖਮੀਆਂ ਨੂੰ ਐਬੰੂਲੈਂਸ ਰਾਹੀ ਸਥਾਨਕ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਦਰਸ਼ਨ ਸਿੰਘ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਡਾਕਟਰਾਂ ਵਲੋਂ ਨਵਜੋਤ ਸਿੰਘ ਨੂੰ ਮੁੱਢਲੀ ਸਹਾਇਤਾ ਦੇ ਕੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਲਈ ਰੈਫ਼ਰ ਕਰ ਦਿੱਤਾ ਗਿਆ ਹੈ | ਜਦੋਂ ਕਿ ਗੁਰਪ੍ਰੀਤ ਸਿੰਘ ਦਾ ਇਲਾਜ ਕਰ ਕੇ ਉਸ ਨੂੰ ਛੁੱਟੀ ਦੇ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਲੋਕ ਮੁੱਦਿਆਂ 'ਤੇ ਗੱਲ ਕਰਨ ਦੀ ਬਜਾਏ ਕਾਂਗਰਸ ਨੇ ਲੋਕਤਾਂਤਰਿਕ ਪਰੰਪਰਾਵਾਂ ਨੂੰ ਤਿਲਾਂਜਲੀ ਦਿੱਤੀ-ਈਲਵਾਲ <br/> ਅਗਲੀ ਖ਼ਬਰ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਖਿੱਚ ਧੂਹ ਦੀ ਸਖ਼ਤ ਨਿਖੇਧੀ
Ad Position 24