06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ ਹਾਈਕਿੰਗ ਅਤੇ ਟਰੈਕਿੰਗ ਕੈਂਪ ਵਿਚ ਲਿਆ ਭਾਗ <br/>

Ad Position 21
repet_subhas-goyals [Copy P29]
ਵਲੰਟੀਅਰਾਂ ਦਾ ਸਨਮਾਨ ਕਰਦੇ ਹੋਏ ਪਿ੍ੰਸੀਪਲ ਅਤੇ ਹੋਰ ਸਟਾਫ਼ ਮੈਂਬਰ | ਤਸਵੀਰ: ਦਮਦਮੀ <br/> 07-03-2026
ਮਸਤੂਆਣਾ ਸਾਹਿਬ, 6 ਮਾਰਚ (ਦਮਦਮੀ)-ਅਕਾਲ ਡਿਗਰੀ ਕਾਲਜ ਦੇ ਐੱਨ.ਐੱਸ.ਐੱਸ ਵਿਭਾਗ ਦੇ ਪੰਜ ਵਲੰਟੀਅਰਾਂ ਨੇ ਯੂਥ ਸਰਵਿਸਿਜ਼ ਵਿਭਾਗ ਵਲੋਂ ਆਯੋਜਿਤ ਹਾਈਕਿੰਗ ਅਤੇ ਟਰੈਕਿੰਗ ਕੈਂਪ ਜੋ ਕਿ ਬੀਤੇ ਦਿਨੀਂ 28 ਫਰਵਰੀ ਤੋਂ 4 ਮਾਰਚ 2026 ਤੱਕ ਪਾਲਨਪੁਰ ਵਿਖੇ ਲਗਾਇਆ ਗਿਆ ਸੀ, ਵਿਚ ਭਾਗ ਲਿਆ | ਐੱਨ ਐੱਸ ਐੱਸ ਪ੍ਰੋਗਰਾਮ ਅਫ਼ਸਰ ਡਾ. ਕਮਲਜੀਤ ਕੌਰ, ਡਾ. ਗੁਰਦੀਪ ਸਿੰਘ ਅਤੇ ਪ੍ਰੋਫੈਸਰ ਜੋਤੀ ਕੌਸ਼ਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੈਂਪ ਨੌਜਵਾਨਾਂ ਵਿਚ ਸਿਹਤਮੰਦ ਜੀਵਨਸ਼ੈਲੀ, ਟੀਮ ਵਰਕ ਅਤੇ ਕੁਦਰਤ ਪ੍ਰਤੀ ਸਨਮਾਨ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਲਗਾਇਆ ਗਿਆ ਸੀ | ਇਸ ਕੈਂਪ ਵਿਚ ਸ਼ਾਮਿਲ ਹੋਏ ਵਲੰਟੀਅਰਾਂ ਨੇ ਵੱਖ-ਵੱਖ ਟਰੈਕਿੰਗ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਕੈਂਪ ਦੌਰਾਨ ਵਿਦਿਆਰਥੀਆਂ ਨੂੰ ਪਹਾੜੀ ਇਲਾਕਿਆਂ ਵਿਚ ਸੁਰੱਖਿਅਤ ਢੰਗ ਨਾਲ ਹਾਈਕਿੰਗ ਕਰਨ, ਸਹਿਯੋਗ ਅਤੇ ਅਨੁਸ਼ਾਸਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਕੁਦਰਤੀ ਵਾਤਾਵਰਣ ਦੀ ਸੰਭਾਲ ਅਤੇ ਸਰੀਰਕ ਤੰਦਰੁਸਤੀ ਬਾਰੇ ਵੀ ਵਿਸਥਾਰ ਨਾਲ ਸਿਖਲਾਈ ਦਿੱਤੀ ਗਈ | ਵਲੰਟੀਅਰਾਂ ਨੇ ਦੱਸਿਆ ਕਿ ਇਹ ਕੈਂਪ ਉਨ•ਾਂ ਲਈ ਬਹੁਤ ਹੀ ਰੋਚਕ ਅਤੇ ਸਿੱਖਣਯੋਗ ਤਜਰਬਾ ਰਿਹਾ | ਇਸ ਕੈਂਪ ਰਾਹੀਂ ਉਨ•ਾਂ ਵਿਚ ਆਤਮਵਿਸ਼ਵਾਸ, ਸਹਿਯੋਗ ਦੀ ਭਾਵਨਾ ਅਤੇ ਨਵੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਦੀ ਯੋਗਤਾ ਵਿਚ ਵਾਧਾ ਹੋਇਆ ਹੈ | ਕਾਲਜ ਦੀ ਪਿ੍ੰਸੀਪਲ ਡਾ. ਅਮਨਦੀਪ ਕੌਰ ਨੇ ਵਲੰਟੀਅਰਾਂ ਨੂੰ ਇਸ ਤਜਰਬੇ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ•ਾਂ ਦੇ ਕੈਂਪ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਬਹੁਤ ਲਾਭਕਾਰੀ ਸਾਬਤ ਹੁੰਦੇ ਹਨ | ਉਨ•ਾਂ ਵਲੰਟੀਅਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਡਾ. ਜੋਗਿੰਦਰ ਸਿੰਘ ਖਟੜਾ, ਡਾ. ਸਾਰਿਕਾ ਜੈਨ, ਸਤਨਾਮ ਸਿੰਘ ਮਸਤੂਆਣਾ ਸਮੇਤ ਵੱਡੀ ਗਿਣਤੀ ਵਿਚ ਸਟਾਫ ਮੈਂਬਰਾਂ ਵਲੋਂ ਇਨ੍ਹਾਂ ਵਲੰਟੀਅਰਾਂ ਅਤੇ ਇੰਚਾਰਜ ਪ੍ਰੋਗਰਾਮ ਅਫ਼ਸਰ ਨੂੰ ਵਧਾਈਆਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀਆਂ ਵਿੱਚ ਸ਼ੋ੍ਰਮਣੀ ਅਕਾਲੀ ਨੂੰ ਭਰਵਾਂ ਹੁੰਗਾਰਾ-ਖਡਿਆਲ <br/> ਅਗਲੀ ਖ਼ਬਰ ਲੋਕ ਮੁੱਦਿਆਂ 'ਤੇ ਗੱਲ ਕਰਨ ਦੀ ਬਜਾਏ ਕਾਂਗਰਸ ਨੇ ਲੋਕਤਾਂਤਰਿਕ ਪਰੰਪਰਾਵਾਂ ਨੂੰ ਤਿਲਾਂਜਲੀ ਦਿੱਤੀ-ਈਲਵਾਲ <br/>
Ad Position 24