ਖਨੌਰੀ, 6 ਮਾਰਚ (ਬਲਵਿੰਦਰ ਸਿੰਘ ਥਿੰਦ)-ਨੇੜਲੇ ਪਿੰਡ ਠਸਕਾ ਦੇ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਤੇਜਵੀਰ ਸਿੰਘ ਕਲੇਰ ਠਸਕਾ ਨੂੰ ਬਲਾਕ ਸੰਮਤੀ ਅਨਦਾਨਾ ਐਟ ਮੂਨਕ ਦਾ ਵਾਇਸ ਚੇਅਰਮੈਨ ਚੁਣੇ ਜਾਣ ਤੇ ਪਿੰਡ ਵਾਸੀਆਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਪਿੰਡ ਠਸਕਾ ਦੀ ਸਰਪੰਚ ਕਰਮਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੇਜਵੀਰ ਸਿੰਘ ਨੂੰ ਜ਼ੋਨ ਗੁਲਾੜੀ-ਠਸਕਾ ਤੋਂ ਸਰਬਸੰਮਤੀ ਨਾਲ ਸੰਮਤੀ ਮੈਂਬਰ ਚੁਣਿਆ ਗਿਆ ਸੀ | ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਆਪਣੇ ਪੁਰਾਣੇ ਅਤੇ ਸਮਰਪਿਤ ਵਲੰਟੀਅਰਾਂ ਨੂੰ ਬਣਦਾ ਮਾਣ ਸਨਮਾਨ ਅਤੇ ਸਤਿਕਾਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਚੁਣੇ ਗਏ ਚੇਅਰਮੈਨ ਤੇ ਵਾਈਸ ਚੇਅਰਮੈਨ ਜਤਾਏ ਗਏ ਭਰੋਸੇ 'ਤੇ ਖਰਾ ਉੱਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਤੇਜਵੀਰ ਸਿੰਘ ਠਸਕਾ ਨੇ ਹਾਈ ਕਮਾਂਡ ਦਾ ਧੰਨਵਾਦ ਪ੍ਰਗਟ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਮਿਲੀ ਹੈ, ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ | ਪਿੰਡ ਠਸਕਾ ਵਿਖੇ ਪਹੁੰਚਣ ਤੇ ਪਿੰਡ ਵਾਸੀਆਂ ਵਲੋਂ ਤੇਜਵੀਰ ਸਿੰਘ ਦਾ ਭਰਵਾਂ ਸੁਆਗਤ ਕੀਤਾ ਗਿਆ | ਇਸ ਮੌਕੇ ਸੁਰਿੰਦਰ ਕੌਰ ਬਲਾਕ ਸੰਮਤੀ ਮੈਂਬਰ ਚੱਠਾ ਗੋਬਿੰਦਪੁਰਾ, ਸੰਦੀਪ ਕੌਰ ਸਰਪੰਚ ਮਹਾਂ ਸਿੰਘ ਵਾਲਾ, ਸਿਮਰ ਸਿੰਘ ਨੰਬਰਦਾਰ ਪ੍ਰਧਾਨ ਤੇਜਿੰਦਰ ਪਾਲ ਸਿੰਘ, ਗੁਰਮੇਲ ਸਿੰਘ, ਡਾਕਟਰ ਸੁਖਵੀਰ ਸਿੰਘ, ਜਗਦੀਸ਼ ਸਿੰਘ, ਕਰਮ ਤੇਜ਼ ਸਿੰਘ ਮਹਾਂਸਿੰਘ ਵਾਲਾ, ਮਨਜੀਤ ਨੰਬਰਦਾਰ ਗੁਲਾੜੀ, ਸ਼ਮਸ਼ੇਰ ਸਿੰਘ ਗੁਲਾੜੀ ਆਦਿ ਹਾਜ਼ਰ ਸਨ |