09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮੁੱਖ ਮੰਤਰੀ ਮਾਨ ਵਲੋਂ ਸਰਪੰਚ ਧੂਰਾ ਨੂੰ ਚੈੱਕ ਸੌਂਪਿਆ <br/>

Ad Position 21
No active advertisement
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਧੂਰਾ ਦੇ ਸਰਪੰਚ ਦਵਿੰਦਰ ਸਿੰਘ ਧੂਰਾ ਨੂੰ ਚੈੱਕ ਦਿੰਦੇ ਹੋਏ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 08-03-2026
ਧੂਰੀ, 7 ਮਾਰਚ (ਲਖਵੀਰ ਸਿੰਘ ਧਾਂਦਰਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਪਿੰਡ ਧੂਰਾ ਦੇ ਵਿਕਾਸ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡ ਧੂਰਾ ਦੇ ਵਿਕਾਸ ਕਾਰਜਾਂ ਲਈ 69,76,000 ਰੁਪਏ ਦੀ ਰਕਮ ਦਾ ਚੈੱਕ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਧੂਰਾ ਨੂੰ ਸੌਂਪਿਆ ਗਿਆ | ਮਿਲੀ ਜਾਣਕਾਰੀ ਅਨੁਸਾਰ ਪਿੰਡ ਧੂਰਾ ਵਿੱਚ ਪਹਿਲਾਂ ਤੋਂ ਹੀ ਕਈ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਹੁਣ ਇਸ ਰਕਮ ਨਾਲ ਸੜਕਾਂ, ਨਾਲੀਆਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੇ ਕੰਮ ਹੋਰ ਤੇਜ਼ੀ ਨਾਲ ਕੀਤੇ ਜਾਣਗੇ, ਜਿਸ ਨਾਲ ਪਿੰਡ ਵਾਸੀਆਂ ਨੂੰ ਕਾਫ਼ੀ ਲਾਭ ਮਿਲੇਗਾ | ਇਸ ਮੌਕੇ ਸਰਪੰਚ ਦਵਿੰਦਰ ਸਿੰਘ ਧੂਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਇਸ ਰਕਮ ਨਾਲ ਪਿੰਡ ਦੇ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਪੂਰੇ ਕੀਤੇ ਜਾਣਗੇ ਅਤੇ ਪਿੰਡ ਦੀ ਤਰੱਕੀ ਲਈ ਪੰਚਾਇਤ ਵੱਲੋਂ ਲਗਾਤਾਰ ਯਤਨ ਕੀਤੇ ਜਾਣਗੇ | ਪਿੰਡ ਵਾਸੀਆਂ ਨੇ ਵੀ ਇਸ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਪਿੰਡ ਦੇ ਵਿਕਾਸ ਲਈ ਇਸ ਤਰ੍ਹਾਂ ਦੇ ਕਦਮ ਚੁੱਕੇ ਜਾਂਦੇ ਰਹਿਣਗੇ | ਪਿੰਡ ਧੂਰਾ ਦੇ ਪੰਚਾਇਤ ਵੱਲੋਂ ਮੁੱਖ ਮੰਤਰੀ ਦੇ ਓ ਐਸ ਡੀ ਸੁਖਬੀਰ ਸਿੰਘ ਸੁੱਖੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪਲਾਟ 'ਤੇ ਕਬਜ਼ੇ ਦੇ ਦੋਸ਼ਾਂ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਥਾਣਾ ਛਾਜਲੀ ਅੱਗੇ ਧਰਨਾ <br/> ਅਗਲੀ ਖ਼ਬਰ ਕਾਲੇ ਬੈਗ ਦਾ ਸੱਚ ਜਾਨਣ ਲਈ ਭਗਵੰਤ ਮਾਨ ਦੇ ਘਰ ਵੱਲ 14 ਨੂੰ ਕੀਤਾ ਜਾਵੇਗਾ ਕੂਚ-ਬਹਿਬਲ ਇਨਸਾਫ਼ ਮੋਰਚਾ
Ad Position 24