245 ਕਮਾਰਸ ਲੈਕਚਰਾਰਾਂ ਨੂੰ ਰਿਵਰਟ ਕਰਨ ਸੰਬੰਧੀ ਭੇਜੇ ਗਏ ਨੋਟਿਸ ਦੀ ਨਿੰਦਾ
ਅਜੀਤ ਡੈਸਕ
08-03-2026
ਸੰਗਰੂਰ, 7 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਗੁਰਜੰਟ ਸਿੰਘ ਵਾਲੀਆ ਸਕੱਤਰ ਜਨਰਲ ਸਰਦਾਰ ਹਰਜੰਤ ਸਿੰਘ ਬੋਡੇ ਅਤੇ ਸੂਬਾ ਜਨਰਲ ਸਕੱਤਰ ਸਰਦਾਰ ਵਰਿੰਦਰਜੀਤ ਸਿੰਘ ਬਜਾਜ ਵੱਲੋਂ ਸਿੱਖਿਆ ਵਿਭਾਗ ਵੱਲੋਂ 245 ਕਮਰਸ ਲੈਕਚਰਾਰਾਂ ਨੂੰ ਰਿਵਰਟ ਕਰਨ ਸਬੰਧੀ ਭੇਜੇ ਗਏ ਨੋਟਿਸ ਦੀ ਪੁਰਜ਼ੋਰ ਨਿੰਦਾ ਕੀਤੀ ਜਾਂਦੀ ਹੈ | ਇਸ ਭੇਜੇ ਗਏ ਨੋਟਿਸ ਨਾਲ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ | ਜਥੇਬੰਦੀ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਵੱਲੋਂ ਨਿਤ ਨਵੇਂ ਅਧਿਆਪਕ ਵਿਰੋਧੀ ਪੱਤਰ ਜਾਰੀ ਕੀਤੇ ਜਾ ਰਹੇ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸਰਕਾਰ ਵੱਲੋਂ ਇਸ ਤਰ੍ਹਾਂ ਦੇ ਪੱਤਰ ਜਾਰੀ ਕਰ ਕੇ ਅਧਿਆਪਕਾਂ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਧਿਆਪਕ ਦਲ ਪੰਜਾਬ ਦਾ ਵਫ਼ਦ ਜਲਦੀ ਹੀ ਇਸ ਸਬੰਧੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਇਸ ਅਧਿਆਪਕ ਵਿਰੋਧੀ ਪੱਤਰ ਸਬੰਧੀ ਗੱਲਬਾਤ ਕਰੇਗਾ |