ਸੁਨਾਮ ਊਧਮ ਸਿੰਘ ਵਾਲਾ, 7 ਮਾਰਚ (ਧਾਲੀਵਾਲ, ਭੁੱਲਰ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਦੀ ਇੱਕ ਅਹਿਮ ਮੀਟਿੰਗ ਮਾਰਕੀਟ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਦੇ ਸਾਬਕਾ ਚੇਅਰਮੈਨ ਪਿ੍ਤਪਾਲ ਸਿੰਘ ਹਾਂਡਾ ਦੀ ਪ੍ਰਧਾਨਗੀ ਹੇਠ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਹੋਈ | ਜਿਸ ਵਿਚ 11 ਮਾਰਚ ਦਿਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਸਰਕਾਰ ਸਵ: ਸ. ਸੁਖਦੇਵ ਸਿੰਘ ਢੀਂਡਸਾ ਦੀ ਮਨਾਈ ਜਾ ਰਹੀ ਬਰਸੀ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ |ਚੇਅਰਮੈਨ ਪਿ੍ਤਪਾਲ ਸਿੰਘ, ਗੁਰਚਰਨ ਸਿੰਘ ਧਾਲੀਵਾਲ ਨੇ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਦੇਸ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਬਹੁਤ ਬਹੁਤ ਵੱਡਾ ਸਤਿਕਾਰ ਰੱਖਦੇ ਸਨ, ਇਸ ਮੌਕੇ ਆਗੂਆਂ ਨੇ ਹਲਕਾ ਸੁਨਾਮ ਦੀ ਸੰਗਤ ਨੂੰ ਬਰਸੀ ਸਮਾਗਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਚੇਅਰਮੈਨ ਚਮਕੌਰ ਸਿੰਘ ਮੋਰਾਂਵਾਲੀ, ਪ੍ਰੋਫੈਸਰ ਮਨਪ੍ਰੀਤ ਸਿੰਘ ਗਿੱਲ, ਗੋਪਾਲ ਸ਼ਰਮਾ, ਦਰਸ਼ਨ ਸਿੰਘ ਮੋਰਾਂਵਾਲੀ, ਕੋਚ ਜਸਪਾਲ ਸਿੰਘ, ਸੋਮ ਸਿੰਘ, ਬਾਵਾ ਸਿੰਘ, ਸੰਦੀਪ ਸਿੰਘ ਦਿਉਸੀ ਅਤੇ ਸੁਖਵਿੰਦਰ ਸਿੰਘ ਮੋਰਾਂਵਾਲੀ, ਨੀਨਾ ਐਮ ਸੀ, ਜਸਵਿੰਦਰ ਸਿੰਘ ਕਾਕਾ ਆਦਿ ਮੌਜੂਦ ਸਨ |