10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ 100 ਅÏਰਤਾਂ ਦਾ ਸਨਮਾਨ <br/>

Ad Position 21
No active advertisement
ਧੂਰੀ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਅÏਰਤਾਂ ਦੇ ਸਨਮਾਨ ਦਾ ਦਿ੍ਸ਼ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 08-03-2026
ਧੂਰੀ, 7 ਮਾਰਚ (ਧਾਂਦਰਾ, ਲਹਿਰੀ)-ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਧੂਰੀ ਹਲਕੇ ਦੀਆਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 100 ਅÏਰਤਾਂ ਨੂੰ 'ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ-2026' ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਮਿਹਨਤ ਅਤੇ ਲਗਨ ਨਾਲ ਮਿਸਾਲ ਬਣੀਆਂ ਅÏਰਤਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਭੇਟ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ (ਮਹਿਲਾ ਵਿੰਗ) ਅਤੇ ਚੇਅਰਮੈਨ ਮਾਰਕੀਟ ਕਮੇਟੀ ਦਿੜ੍ਹਬਾ ਜਸਵੀਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅÏਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਵੱਡੇ ਕਦਮ ਉਠਾਏ ਗਏ ਹਨ | ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਵਿੱਚ ਅÏਰਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ | ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮਹਿਲਾਵਾਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰ ਰਹੀਆਂ ਹਨ | ਇਸ ਮੌਕੇ ਮੈਂਬਰ ਵਕਫ਼ ਬੋਰਡ ਪੰਜਾਬ ਡਾ. ਅਨਵਰ ਭਸੌੜ ਨੇ ਕਿਹਾ ਕਿ ਸਮਾਜ ਦੀ ਤਰੱਕੀ ਵਿੱਚ ਸਭ ਤੋਂ ਵੱਡਾ ਯੋਗਦਾਨ ਅÏਰਤਾਂ ਦਾ ਹੁੰਦਾ ਹੈ ਅਤੇ ਅÏਰਤਾਂ ਨੂੰ ਅੱਗੇ ਵਧਣ ਲਈ ਹਰ ਪੱਧਰ 'ਤੇ ਮੌਕੇ ਪ੍ਰਦਾਨ ਕਰਨੇ ਸਮਾਜ ਦੀ ਜ਼ਿੰਮੇਵਾਰੀ ਹੈ | ਇਸ ਮੌਕੇ ਹਲਕਾ ਇੰਚਾਰਜ ਮਹਿਲਾ ਵਿੰਗ ਧੂਰੀ ਨਵਜੋਤ ਕੌਰ, ਹਲਕਾ ਇੰਚਾਰਜ ਮਹਿਲਾ ਵਿੰਗ ਦਿੜ੍ਹਬਾ ਅਮਨਦੀਪ ਕੌਰ, ਬਲਾਕ ਪ੍ਰਧਾਨ ਹਰਵਿੰਦਰ ਕੌਰ, ਅਮਰਜੀਤ ਕੌਰ, ਰਾਜਵਿੰਦਰ ਕੌਰ, ਬਲਾਕ ਸੰਮਤੀ ਸ਼ੇਰਪੁਰ ਵਾਈਸ ਚੇਅਰਪਰਸਨ ਰਮਨਦੀਪ ਕੌਰ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਲੱਖਾ, ਡਾਇਰੈਕਟਰ ਮਾਲ ਇੰਡਸਟਰੀਜ਼ ਅਨਿਲ ਮਿੱਤਲ, ਦਰਸ਼ਨ ਸਿੰਘ ਪਾਠਕ, ਪੁਸ਼ਪਿੰਦਰ ਸ਼ਰਮਾ, ਨਰੇਸ਼ ਸਿੰਗਲਾ, ਸੁਖਪਾਲ ਸਿੰਘ, ਐਡਵੋਕੇਟ ਹੈਪੀ ਗਰਗ, ਅਰਸ਼ਦੀਪ ਸਿੰਘ ਪੁੰਨਿਆ, ਹਰਦੀਪ ਸਿੰਘ ਸਮੇਤ ਆਮ ਆਦਮੀ ਪਾਰਟੀ ਦੀ ਸਮੂਹ ਟੀਮ ਦੇ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰ ਔਕੜ ਤੇ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਵਾਲੀਆਂ ਔਰਤਾਂ ਨੇ ਹੀ ਪਾਈ ਮੰਜ਼ਿਲ <br/> ਅਗਲੀ ਖ਼ਬਰ ਸੰਤ ਦਲਬਾਰ ਸਿੰਘ ਛੀਨੀਵਾਲ ਦੀ ਯਾਦ 'ਚ ਗੁਰਮਤਿ ਸਮਾਗਮ 12 ਨੂੰ
Ad Position 24