ਸ਼ੇਰਪੁਰ, 7 ਮਾਰਚ (ਦਰਸ਼ਨ ਸਿੰਘ ਖੇੜੀ)-ਨੰਬਰਦਾਰ ਯੂਨੀਅਨ ਬਲਾਕ ਸ਼ੇਰਪੁਰ ਦੇ ਸੀਨੀਅਰ ਆਗੂ ਰਣਜੀਤ ਸਿੰਘ ਖੇੜੀ ਅਚਾਨਕ ਅਕਾਲ ਚਲਾਣਾ ਕਰ ਗਏ | ਉਹ ਇਲਾਕੇ ਵਿਚ ਸਫਲ ਕਿਸਾਨ ਅਤੇ ਖੇਤੀ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਅਪਣਾਉਣ ਵਾਲੇ ਰਹਿਨੁਮਾ ਦੇ ਤੌਰ ਤੇ ਜਾਣੇ ਜਾਂਦੇ ਸਨ | ਉਨ੍ਹਾਂ ਨੇ ਉੱਨਤ ਖੇਤੀ ਦੇ ਨਾਲ ਨਾਲ, ਮੱਛੀ ਪਾਲਣ, ਮੁਰਗੀ ਪਾਲਣ ਅਤੇ ਸ਼ਹਿਦ ਦੀਆਂ ਮੱਖੀਆਂ ਪਾਲਣ ਵਰਗੇ ਸਹਾਇਕ ਧੰਦਿਆਂ ਦੀ ਮੁਹਾਰਤ ਹਾਸਲ ਕੀਤੀ ਹੋਈ ਸੀ |ਉਨ੍ਹਾਂ ਦੇ ਸਪੁੱਤਰ ਪਰਮਿੰਦਰ ਸਿੰਘ ਟਿੰਕਾ ਨਾਲ ਨੰਬਰਦਾਰ ਯੂਨੀਅਨ ਦੇ ਆਗੂਆਂ, ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ, ਯੂਥ ਕਲੱਬਾਂ, ਧਾਰਮਿਕ ਆਗੂਆਂ, ਕਿਸਾਨ ਆਗੂਆਂ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਦੁੱਖ ਵੰਡਾਇਆ ਹੈ |