10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਮੀਟਿੰਗ <br/>

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਕੀਤੀ ਗਈ ਮੀਟਿੰਗ ਦਾ ਦਿ੍ਸ਼ | ਤਸਵੀਰ: ਦਮਦਮੀ <br/> 08-03-2026
ਮਸਤੂਆਣਾ ਸਾਹਿਬ, 7 ਮਾਰਚ (ਦਮਦਮੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਦੀ ਅਗਵਾਈ ਵਿਚ ਹੋਈ | ਜਿਸ ਵਿਚ ਵਿਸ਼ੇਸ਼ ਤੌਰ ਤੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਮੀਟਿੰਗ ਵਿਚ ਸ਼ਾਮਿਲ ਹੋਏ | ਇਸ ਮੌਕੇ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਹੈ ਕਿ ਜੋ ਭਾਰਤ ਸਰਕਾਰ ਅਮਰੀਕਾ ਨਾਲ ਫ਼ਰੀ ਟਰੇਡ ਐਗਰੀਮੈਂਟ ਦਾ ਸਮਝੌਤਾ ਕਰਨ ਜਾ ਰਹੀ ਹੈ, ਉਸ ਨਾਲ ਖੇਤੀ ਸੈਕਟਰ ਤੇ ਸਹਾਇਕ ਧੰਦਾ ਡੇਅਰੀ ਫਾਰਮ ਤੇ ਪੋਲਟਰੀ ਫਾਰਮ ਨੂੰ ਖ਼ਤਮ ਕਰ ਦੇਵੇਗਾ | ਇਸ ਸਮਝੌਤੇ ਦੇ ਵਿਰੋਧ ਵਜੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਬੀਬੀਆਂ ਤੇ ਕਿਸਾਨ ਮਜ਼ਦੂਰ ਬਰਨਾਲੇ ਦੀ ਅਨਾਜ ਮੰਡੀ ਵਿਚ ਇਕੱਠੇ ਹੋਣਗੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਨੇ ਕਿਹਾ ਹੈ ਕਿ ਜੋ ਇਰਾਨ ਤੇ ਇਜਰਾਇਲ ਦੀ ਜੰਗ ਲੱਗੀ ਹੋਈ ਹੈ ਇਸ ਨਾਲ ਵੀ ਦੇਸ਼ ਦੀ ਆਰਥਿਕਤਾ ਤੇ ਅਸਰ ਪਵੇਗਾ | ਲੜਾਈ ਲੱਗਣ ਕਾਰਨ ਬਾਸਪਤੀ ਚੌਲਾਂ ਦੇ ਰੇਟ ਬਾਜ਼ਾਰ ਵਿਚ ਬਹੁਤ ਘੱਟ ਗਏ ਹਨ | ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਬਰਨਾਲੇ ਕਿਸਾਨ ਮਹਾਂ ਰੈਲੀ ਵਿਚ ਵਰਕਰਾਂ ਨੂੰ ਪਹੁੰਚਣ ਲਈ ਵੱਧ ਚੜ੍ਹ ਕੇ ਅਪੀਲ ਕੀਤੀ | ਮੀਟਿੰਗ ਵਿਚ ਸ਼ਾਮਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਲਖਬੀਰ ਸਿੰਘ ਬਾਲੀਆਂ, ਜਨਰਲ ਸਕੱਤਰ ਸਤਨਾਮ ਸਿੰਘ ਕਿਲਾ ਭਰੀਆਂ, ਮੀਤ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਨਾਜ਼ਮ ਸਿੰਘ, ਬਲਾਕ ਪ੍ਰਧਾਨ ਬਿੰਦਰਪਾਲ ਸਿੰਘ, ਬਲਾਕ ਪ੍ਰਧਾਨ ਚਮਕੌਰ ਸਿੰਘ, ਬਲਾਕ ਪ੍ਰਧਾਨ ਅਮਨਦੀਪ ਸਿੰਘ, ਗੁਰਧਿਆਨ ਸਿੰਘ, ਕੁਲਦੀਪ ਜੋਸ਼ੀ ਦੁੱਗਾਂ, ਜਰਨੈਲ ਸਿੰਘ, ਜਗਮੋਹਨ ਸਿੰਘ, ਭੋਲਾ ਸਿੰਘ ਤੇ ਹੋਰ ਵੱਖ ਵੱਖ ਪਿੰਡਾਂ ਦੀਆਂ ਇਕਾਈਆਂ ਦੇ ਆਗੂਆਂ ਵਲੋਂ ਵੀ ਵਿਚਾਰ ਸਾਂਝੇ ਕੀਤੇ |

Ad Position 22
No active advertisement
ਪਿਛਲੀ ਖ਼ਬਰ ਉਕਾਬਾ ਫੈਡਰੇਸ਼ਨ ਵਲੋਂ ਧੂਰੀ ਵਿੱਚ ਫਾਈਬਰੋ ਸਕੈਨ ਕੈਂਪ ਲਗਾਇਆ <br/> ਅਗਲੀ ਖ਼ਬਰ ਸੀਵਰੇਜ ਕਾਮਿਆਂ ਵਲੋਂ ਮੈਨੇਜਰ ਪਰਸੋਨਲ ਮੈਡਮ ਲਤਾ ਚੌਹਾਨ ਨਾਲ ਮੀਟਿੰਗ <br/>
Ad Position 24