10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਚ ਮੁਹਾਲੀ ਵਿਖੇ 8 ਮਾਰਚ ਨੂੰ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਅਤੇ ਰੋਸ ਮਾਰਚ ਲਈ ਭਾਰੀ ਉਤਸ਼ਾਹ-ਰਾਜ ਕੁਮਾਰ ਅਰੋੜਾ <br/>

Ad Position 21
No active advertisement
ਜਾਣਕਾਰੀ ਦਿੰਦੇ ਹੋਏ ਪੈਨਸ਼ਨਰਜ਼ ਆਗੂ | ਤਸਵੀਰ: ਮੁਕੇਸ਼ ਕੁਮਾਰ <br/> 08-03-2026
ਸੰਗਰੂਰ, 7 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਸਟੇਟ ਕਨਫੈਡਰੇਸ਼ਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਜੋ ਕਿ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕਰਨ ਕਰਕੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਦਿਨੋਂ ਦਿਨ ਵਧਣ ਕਾਰਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵੱਲੋ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 8 ਤੋ ਲੈ ਕੇ 11 ਮਾਰਚ ਤੱਕ ਲਗਾਤਾਰ ਚਾਰ ਦਿਨ ਮੁਹਾਲੀ ਵਿਖੇ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ | ਜਿਸ ਸੰਬੰਧੀ 8 ਮਾਰਚ ਨੂੰ ਕਨਫੈਡਰੇਸ਼ਨ ਨਾਲ ਸਬੰਧਿਤ ਹਜ਼ਾਰਾਂ ਦੀ ਗਿਣਤੀ ਵਿੱਚ ਪੈਨਸ਼ਨਰਜ਼ ਮੁਹਾਲੀ ਵੱਲੋ ਝੰਡੇ ਅਤੇ ਡੰਡੇ ਲੈ ਕੇ ਵਹਿਰਾਂ ਘੱਤਰਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸੰਬੰਧਿਤ 9 ਇਕਾਈਆਂ ਦੇ ਵਿੱਚ 8 ਦੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜਿਸ ਵਿੱਚ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਸਰਪ੍ਰਸਤ ਜੀਤ ਸਿੰਘ ਢੀਂਡਸਾ, ਸੁਨਾਮ ਦੇ ਪ੍ਰਧਾਨ ਪ੍ਰੇਮ ਅਗਰਵਾਲ, ਜਨਰਲ ਸਕੱਤਰ ਸਵਿੰਦਰ ਸਿੰਘ ਚੱਠਾ, ਸਕੱਤਰ ਚੇਤ ਰਾਮ ਢਿੱਲੋਂ, ਭਵਾਨੀਗੜ੍ਹ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਜ਼ਿਲ੍ਹਾ ਸਕੱਤਰ ਜਨਰਲ ਸੁਖਦੇਵ ਸਿੰਘ ਭਵਾਨੀਗੜ੍ਹ, ਲਹਿਰਾਗਾਗਾ ਦੇ ਪ੍ਰਧਾਨ ਜਰਨੈਲ ਸਿੰਘ, ਜਨਰਲ ਸਕੱਤਰ ਮਾਸਟਰ ਅਮਰਜੀਤ ਸਿੰਘ, ਅਮਰਗੜ੍ਹ ਦੇ ਪ੍ਰਧਾਨ ਰਜਿੰਦਰ ਸਿੰਘ ਸਲਾਰ, ਜਨਰਲ ਸਕੱਤਰ ਦਰਸ਼ਨ ਸਿੰਘ ਬਨਭੌਰਾ, ਸ਼ੇਰਪੁਰ ਦੇ ਪ੍ਰਧਾਨ ਵੈਦ ਸਿੰਘ ਸਿੱਧੂ, ਜਨਰਲ ਸਕੱਤਰ ਦੀਵਾਨ ਸਿੰਘ ਮਹਿਮਦਪੁਰ, ਦਿੜ੍ਹਬਾ ਦੇ ਪ੍ਰਧਾਨ ਦਰਸ਼ਨ ਸਿੰਘ ਰੋਗਲਾ, ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲ, ਮੂਨਕ ਦੇ ਪ੍ਰਧਾਨ ਮੇਘ ਸਿੰਘ, ਜਨਰਲ ਸਕੱਤਰ ਤੇਜਾ ਸਿੰਘ ਅਤੇ ਹੋਰ ਅਹੁਦੇਦਾਰਾਂ ਦੀ ਅਗਵਾਈ ਵਿੱਚ ਕਾਫਿਲੇ ਦੇ ਰੂਪ ਵਿੱਚ ਆਪਣੇ ਆਪਣੇ ਯੂਨਿਟ ਤੋ ਮੁਹਾਲੀ ਵੱਲ ਕੂਚ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋਂ, ਸੀਨੀਅਰ ਮੀਤ ਪ੍ਰਧਾਨ ਆਰ ਐਲ ਪਾਂਧੀ, ਮੁੱਖ ਸਲਾਹਕਾਰ ਅਤੇ ਸੰਗਰੂਰ ਜ਼ੋਨ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਸਤਨਾਮ ਸਿੰਘ ਸੰਧੂ ਭਵਾਨੀਗੜ੍ਹ, ਡਾ. ਅਮਰਜੀਤ ਸਿੰਘ ਧੂਰੀ, ਦਫ਼ਤਰ ਸਕੱਤਰ ਸੁਰਿੰਦਰ ਸਿੰਘ ਸੋਢੀ ਨੇ ਪੰਜਾਬ ਸਰਕਾਰ ਵੱਲੋ ਜਥੇਬੰਦੀਆਂ ਨੂੰ ਵਾਰ-ਵਾਰ ਮੀਟਿੰਗਾਂ ਦੇ ਕੇ ਮੁਲਤਵੀ ਕਰਨ ਅਤੇ ਲੰਮੇ ਸਮੇਂ ਤੋ ਲਮਕਦੀਆਂ ਮੰਗਾਂ ਪ੍ਰਤੀ ਸਰਕਾਰ ਦੇ ਨਾ ਪੱਖੀ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ | ਸੂਬਾਈ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹੁਣ ਵੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਾਰਟੀਆਂ ਛੱਡ ਕੇ ਵੱਡੀ ਗਿਣਤੀ ਵਿੱਚ ਨੌਜਵਾਨ ਅਕਾਲੀ ਦਲ ਵਿੱਚ ਸ਼ਾਮਿਲ ਕਾਤਰੋਂ ਵਿਖੇ ਯੂਥ ਅਕਾਲੀ ਦਲ ਦੀ ਵਿਸ਼... ਅਗਲੀ ਖ਼ਬਰ ਪੰਚਾਇਤ ਸੰਮਤੀ ਅਹਿਮਦਗੜ੍ਹ ਦੇ ਚੇਅਰਮੈਨ ਦੀ ਕੁਰਸੀ ਮੋਹਨਜੀਤ ਸਿੰਘ ਕੁੱਪ ਕਲਾਂ ਨੂੰ ਮਿਲੀ <br/>
Ad Position 24