ਸੰਗਰੂਰ, 8 ਮਾਰਚ (ਧੀਰਜ ਪਸੋਰੀਆ)-ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਕਟੌਤੀ ਕਰ ਕੇ ਨਵਾਂ ਇਤਿਹਾਸ ਸਿਰਜਿਆ ਗਿਆ ਹੈ | ਇਸ ਕਟੌਤੀ ਨੂੰ ਲੋਕ ਹਿਤ ਵਿਚ ਲਿਆ ਗਿਆ ਵੱਡਾ ਫ਼ੈਸਲਾ ਕਰਾਰ ਦਿੰਦਿਆਂ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਹੈ ਕਿ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦੇ ਕੇ ਸਰਕਾਰ ਅਪਣਾ ਵਾਅਦਾ ਚਾਰ ਸਾਲ ਪਹਿਲਾਂ ਹੀ ਪੂਰਾ ਕਰ ਚੁੱਕੀ ਹੈ, ਹੁਣ ਜੋ ਬਿਜਲੀ ਦਰਾਂ ਵਿਚ ਕਟੌਤੀ ਕੀਤੀ ਗਈ ਹੈ ਇਸ ਦਾ ਲਾਭ ਘਰੇਲੂ ਖਪਤਕਾਰਾਂ ਦੇ ਨਾਲੋ ਨਾਲ ਕਾਰੋਬਾਰੀਆਂ ਨੂੰ ਵੀ ਹੋਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਮਹਿੰਗਾਈ ਲਗਾਤਾਰ ਵਧ ਰਹੀ ਹੈ, ਕੇਂਦਰ ਸਰਕਾਰ ਵਲੋਂ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ, ਅਜਿਹੇ ਹਾਲਤ ਵਿਚ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਲਗਾਤਾਰ ਰਾਹਤ ਦਿੱਤੀ ਜਾ ਰਹੀ ਹੈ | ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਭਗਵੰਤ ਮਾਨ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਲੋਕ ਪੱਖੀ ਕੰਮ ਕੀਤੇ ਜਾ ਰਹੇ ਹਨ | ਸੂਬੇ ਦੀਆਂ ਰਵਾਇਤੀ ਪਾਰਟੀਆਂ ਜੋ 70 ਸਾਲਾਂ ਵਿਚ ਨਹੀਂ ਕਰ ਸਕੀਆਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਪ ਸਰਕਾਰ ਨੇ ਚਾਰ ਸਾਲਾਂ ਵਿਚ ਕਰ ਦਿਖਾਇਆ ਹੈ | ਇੱਕੋ ਇੱਕ ਰਹਿੰਦੇ ਵਾਅਦੇ ਅÏਰਤਾਂ ਨੂੰ 1000 ਮਹੀਨਾ ਦੇਣ ਦਾ ਵਾਅਦਾ ਵੀ ਇਸ ਬਜਟ ਵਿਚ ਪੂਰਾ ਕਰ ਦਿੱਤਾ ਗਿਆ ਹੈ ਹੁਣ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਕੋਲ ਕਹਿਣ ਲਈ ਕੁਝ ਵੀ ਨਹੀਂ ਬਚਿਆ ਹੈ | ਪੰਜਾਬ ਦਾ ਹਰ ਵਰਗ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ ਜਿਸ ਦੇ ਚਲਦਿਆਂ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਮ ਆਦਮੀ ਪਾਰਟੀ ਨੂੰ ਪੂਰੀਆਂ ਦੀਆਂ ਪੂਰੀਆਂ 117 ਸੀਟਾਂ ਦੇਣਗੇ |