14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਵਿੱਚ ਅਧਿਆਪਕ ਤਨਖ਼ਾਹਾਂ ਨੂੰ ਤਰਸੇ

Ad Position 21
repet_subhas-goyals [Copy P29]
ਅਜੀਤ ਡੈਸਕ 09-03-2026
ਸੰਗਰੂਰ, 8 ਮਾਰਚ (ਧੀਰਜ ਪਸ਼ੋਰੀਆ) - ਮਾਰਚ ਮਹੀਨੇ ਦੇ ਅੱਠ ਦਿਨ ਬੀਤ ਜਾਣ ਦੇ ਬਾਵਜੂਦ ਵੀ ਆਪ ਦੀ ਸਰਕਾਰ ਬਹੁਤੇ ਜ਼ਿਲਿ੍ਹਆਂ ਵਿੱਚ ਅਧਿਆਪਕਾਂ ਨੂੰ ਫਰਵਰੀ ਮਹੀਨੇ ਦੀ ਤਨਖ਼ਾਹ ਨਹੀਂ ਦੇ ਸਕੀ ਅਤੇ ਹਾਲੇ ਵੀ ਤਨਖ਼ਾਹ ਮਿਲਣ ਦੀ ਕੋਈ ਸੰਭਾਵਨਾ ਨਹੀਂ | ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਸਤਵੰਤ ਸਿੰਘ ਆਲਮਪੁਰ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਅਵਤਾਰ ਸਿੰਘ ਭਲਵਾਨ ਅਤੇ ਜੋਤਿੰਦਰ ਜੋਤੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਜ਼ਿਲੇ੍ਹ ਸੰਗਰੂਰ ਵਿੱਚ ਨਾ ਤਾਂ ਪ੍ਰਾਇਮਰੀ ਵਰਗ ਅਤੇ ਨਾ ਹੀ ਸੈਕੰਡਰੀ ਵਰਗ ਦੇ ਕਿਸੇ ਅਧਿਆਪਕ ਨੂੰ ਹੁਣ ਤੱਕ ਤਨਖ਼ਾਹ ਨਸੀਬ ਹੋਈ ਹੈ | ਅਧਿਆਪਕਾਂ ਨੂੰ ਆਪਣੇ ਮਹੀਨਾਵਾਰ ਲੋੜਾਂ ਪੂਰੀਆਂ ਕਰਨ ਦੀਆਂ ਚਿੰਤਾਵਾਂ ਵਧ ਰਹੀਆਂ ਹਨ | ਕੁਝ ਅਧਿਆਪਕ ਜਿਨ੍ਹਾਂ ਨੇ ਕਰਜ਼ਾ ਲਿਆ ਹੋਇਆ ਹੈ ਉਨ੍ਹਾਂ ਨੂੰ ਕਿਸ਼ਤਾਂ ਟੁੱਟਣ ਦਾ ਖ਼ਤਰਾ ਹੈ | ਆਗੂਆਂ ਨੇ ਸਰਕਾਰ ਤੇ ਤੰਜ ਕਸਦਿਆਂ ਕਿਹਾ ਕਿ ਇਸ ਇਸ਼ਤਿਹਾਰਬਾਜ਼ੀ ਅਤੇ ਫੋਕੇ ਦਿਖਾਵੇ ਕਰਨ ਵਾਲੀ ਸਰਕਾਰ ਨੂੰ ਸਮੇਂ ਸਿਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਪ੍ਰਬੰਧ ਕਰਨ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ | ਆਗੂਆਂ ਨੇ ਪੰਜਾਬ ਸਰਕਾਰ ਤੋਂ ਜਲਦੀ ਬਜਟ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਜਲਦੀ ਤਨਖ਼ਾਹਾਂ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਅਧਿਆਪਕਾਂ ਨੂੰ ਮਜਬੂਰਨ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਲੇਕੇ ਵਿਖੇ ਸਾਲਾਨਾ ਵਿਸ਼ਾਲ ਮੇਲਾ 9 ਤੋਂ 11 ਮਾਰਚ ਤੱਕ ਅਗਲੀ ਖ਼ਬਰ ਏਡਜ਼ ਜਾਗਰੂਕਤਾ ਕੈਂਪ ਲਗਾਇਆ
Ad Position 24