14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਜਰਨੈਲ ਸਿੰਘ ਬੀਰੀ ਨੂੰ ਪਿੰਡ ਇਕਾਈ ਦਾ ਪ੍ਰਧਾਨ ਚੁਣਿਆ <br/>

Ad Position 21
repet_subhas-goyals [Copy P29]
ਪਿੰਡ ਇਕਾਈ ਦੀ ਚੋਣ ਕਰਦੇ ਹੋਏ | ਤਸਵੀਰ: ਸੁਨੀਲ ਗਰਗ <br/> 09-03-2026
ਕੌਹਰੀਆਂ, 8 ਮਾਰਚ (ਸੁਨੀਲ ਕੁਮਾਰ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਪਿੰਡ ਲਾਡਬੰਜਾਰਾ ਖ਼ੁਰਦ ਵਿਖੇ ਨਵੀਂ ਇਕਾਈ ਦੀ ਚੋਣ ਕੀਤੀ ਗਈ | ਇਸ ਮੌਕੇ ਬਲਾਕ ਦਿੜ੍ਹਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੰਘਰਸ਼ ਕਰਦੇ ਲੋਕਾਂ ਤੇ ਜਬਰ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਮਾਰੂ ਨੀਤੀਆਂ ਲੈ ਕੇ ਆ ਰਹੀ ਹੈ ਜਿਵੇਂ ਬਿਜਲੀ ਬਿੱਲ 2025, ਬੀਜ ਬਿਲ 2025, ਚਾਰ ਲੇਬਰ ਕੋਡ ਲਿਆ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ | ਅਤੇ ਕਾਰਪੋਰੇਟਾਂ ਦੀ ਹੱਥ ਠੋਕਾ ਬਣ ਕੇ ਕਾਰਪੋਰੇਟ ਪੱਖੀ ਨੀਤੀਆਂ ਬਣਾ ਰਹੀ ਹੈ | ਇਸ ਲਈ ਲੋਕਾਂ ਨੂੰ ਜਥੇਬੰਦਕ ਹੋ ਕੇ ਸਰਕਾਰਾਂ ਦੇ ਬਰਿਖ਼ਲਾਫ਼ ਲੜਨਾ ਚਾਹੀਦਾ ਹੈ | ਇਸ ਮੌਕੇ ਪਿੰਡ ਦੇ ਲੋਕਾਂ ਨੇ ਸਰਬ ਸੰਮਤੀ ਨਾਲ ਪਿੰਡ ਇਕਾਈ ਦਾ ਪ੍ਰਧਾਨ ਜਰਨੈਲ ਸਿੰਘ ਬੀਰੀ, ਖ਼ਜ਼ਾਨਚੀ ਸੁਖਦੇਵ ਸਿੰਘ, ਸਹਾਇਕ ਖ਼ਜ਼ਾਨਚੀ ਹਰਬੰਸ ਸਿੰਘ, ਮੀਤ ਪ੍ਰਧਾਨ ਰਣਧੀਰ ਸਿੰਘ, ਪੈੱ੍ਰਸ ਸਕੱਤਰ ਪਾਲਾ ਸਿੰਘ, ਸੰਗਠਨ ਸਕੱਤਰ ਮਨਪ੍ਰੀਤ ਸਿੰਘ ਸਮੇਤ 15 ਮੈਂਬਰੀ ਕਮੇਟੀ ਚੁਣੀ ਗਈ | ਇਸ ਮੌਕੇ ਬਲਾਕ ਖ਼ਜ਼ਾਨਚੀ ਜਗਦੀਪ ਸਿੰਘ ਮਹਿਲਾ, ਮਿਸ਼ਰਾ ਸਿੰਘ ਨਿਹਾਲਗੜ੍ਹ, ਜੋਗਿੰਦਰ ਸਿੰਘ ਖੇੜੀ ਨਾਗਾ, ਹਰਬੰਸ ਸਿੰਘ ਦਿੜ੍ਹਬਾ, ਜਸਵੰਤ ਸਿੰਘ, ਗੁਰਜੰਟ ਸਿੰਘ ਕਾਕੂਵਾਲਾ ਸਮੇਤ ਪਿੰਡ ਦੇ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਭਾਜਪਾ ਦੀ ਹੋਈ ਹੰਗਾਮੀ ਮੀਟਿੰਗ 'ਚ ਆਗੂਆਂ ਨੇ ਦਿਖਾਈ ਇੱਕਸੁਰਤਾ <br/> ਅਗਲੀ ਖ਼ਬਰ ਬੱਚਿਆਂ ਨੂੰ ਦਿੱਤੀ ਫਾਇਰ ਬਿ੍ਗੇਡ ਬਾਰੇ ਜਾਣਕਾਰੀ <br/>
Ad Position 24