ਸੰਗਰੂਰ, 8 ਮਾਰਚ (ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਮਹੀਨੇ ਦੇਣ ਦੇ ਕੀਤੇ ਗਏ ਐਲਾਨ ਨੂੰ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦਾ ਡਰਾਮਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਬਣਦਿਆਂ ਸਾਰ ਹੀ ਹਰੇਕ ਅÏਰਤ ਨੂੰ ਇੱਕ ਹਜ਼ਾਰ ਰੁਪਏ ਮਹੀਨੇ ਦਿੱਤਾ ਜਾਵੇਗਾ ਪਰ ਸਰਕਾਰ ਨੇ ਆਪਣੇ ਪੰਜਵੇਂ ਸਾਲ ਵਿਚ ਆ ਕੇ ਅੱਜ ਇਸ ਸਕੀਮ ਨੂੰ ਲਾਗੂ ਕੀਤਾ ਹੈ ਪਰ ਉਹ ਵੀ ਆਪਣੇ ਐਲਾਨ ਤੋਂ ਬਿਲਕੁਲ ਉਲਟ | ਖੰਨਾ ਨੇ ਕਿਹਾ ਕਿ ਅੱਜ ਸਰਕਾਰ ਵਲੋਂ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਲਈ ਜੋ ਸ਼ਰਤਾਂ ਰੱਖੀਆਂ ਹਨ ਉਹ ਹਾਸੋ ਹੀਣੀਆਂ ਹਨ ਕਿਉਂਕਿ ਸਰਕਾਰ ਨੇ ਇਸ ਸਕੀਮ ਵਿਚੋਂ ਇਨਕਮ ਟੈਕਸ ਭਰਦੀਆਂ ਮਹਿਲਾਵਾਂ, ਨੌਕਰੀ ਪੇਸ਼ਾ ਅਤੇ ਬੁਢਾਪਾ ਜਾਂ ਵਿਧਵਾ ਪੈਨਸ਼ਨ ਲੈਂਦੀਆਂ ਆਦਿ ਮਹਿਲਾਵਾਂ ਨੂੰ ਬਾਹਰ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਬਹੁਤਾਤ ਮਹਿਲਾਵਾਂ ਕਿਸੇ ਨਾ ਕਿਸੇ ਘਰੇਲੂ ਕਾਰਨਾਂ ਕਰ ਕੇ ਇਨਕਮ ਟੈਕਸ ਰਿਟਰਨ ਭਰਦੀਆਂ ਹਨ | ਬੁਢਾਪਾ ਜਾਂ ਵਿਧਵਾ ਪੈਨਸ਼ਨ ਲੈਂਦੀ ਮਹਿਲਾਵਾਂ ਨੂੰ ਇਸ ਸਕੀਮ ਦੀ ਸਭ ਤੋਂ ਵੱਧ ਲੋੜ ਸੀ ਪਰ ਉਨ੍ਹਾਂ ਨੂੰ ਬਾਹਰ ਕਰ ਦਿੱਤਾ ਹੈ ਅਤੇ ਨੌਕਰੀ ਪੇਸ਼ਾ ਮਹਿਲਾਵਾਂ ਲਈ ਵੀ ਇਹ ਸਕੀਮ ਨਹੀਂ ਹੈ | ਅੱਜ ਪੰਜਾਬ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਦਾ ਹਾਲ ਕਿਸੇ ਤੋਂ ਵੀ ਲੁਕਿਆ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਲ ਦਾ ਮੰਨ ਬਣਾ ਚੁੱਕੇ ਹਨ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਹੈ |