ਭਵਾਨੀਗੜ੍ਹ, 8 ਮਾਰਚ, (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਫੱਗੂਵਾਲਾ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਵਲੋਂ ਸਾਬਕਾ ਸਰਪੰਚ ਗਮਦੂਰ ਸਿੰਘ ਨੰਬਰਦਾਰ ਦੇ ਨਿਵਾਸ ਵਿਖੇ ਵਰਕਰ ਮਿਲਣੀ ਕਰਦਿਆਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਨਾਲ ਪੰਜਾਬ ਦੇ ਹਰ ਵਰਗ ਨੂੰ ਵੱਡੀ ਫ਼ਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਬਾਦਲ ਸਰਕਾਰ ਸਮੇਂ ਪੰਜਾਬ ਦਾ ਵੱਡੇ ਪੱਧਰ 'ਤੇ ਵਿਕਾਸ ਹੋਇਆ ਹੈ, ਇਸ ਲਈ ਹਰ ਪੰਜਾਬੀ ਨੂੰ ਸ਼ੋ੍ਰਮਣੀ ਅਕਾਲੀ ਦਲ ਨੂੰ ਹੁਣੇ ਤੋਂ ਮਜ਼ਬੂਤ ਕਰਨ ਲਈ ਅਹਿਮ ਉਪਰਾਲੇ ਕਰਨੇ ਚਾਹੀਦੇ ਹਨ | ਇਸ ਮੌਕੇ 'ਤੇ ਸਾਬਕਾ ਸਰਪੰਚ ਗਮਦੂਰ ਸਿੰਘ ਨੰਬਰਦਾਰ, ਜਥੇ: ਜੋਗਾ ਸਿੰਘ ਫੱਗੂਵਾਲਾ, ਭਰਪੂਰ ਸਿੰਘ ਅਤੇ ਹੋਰ ਆਗੂਆਂ ਨੇ ਸ਼੍ਰੀ ਖੰਨਾ ਨੂੰ ਸਨਮਾਨਿਤ ਕਰਦਿਆਂ ਦਲ ਦੀ ਹਰ ਲੜਾਈ ਵਿਚ ਅਹਿਮ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ | ਇਸ ਮੌਕੇ 'ਤੇ ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਭਰਪੂਰ ਸਿੰਘ ਫੱਗੂਵਾਲਾ, ਸੋਮਾ ਬਹਿਲਾ, ਰੌਮੀ ਘੁਮਾਣ, ਗੁਰਨੈਬ ਸਿੰਘ ਫੱਗੂਵਾਲਾ, ਰੁਪਿੰਦਰ ਸਿੰਘ ਰੰਧਾਵਾ, ਗੋਲਡੀ ਤੂਰ, ਜਗਜੀਤ ਸਿੰਘ ਜੱਗੀ ਸੰਗਤਪੁਰਾ, ਇਕਬਾਲ ਜੀਤ ਸਿੰਘ ਪੂਨੀਆਂ, ਹਰਵਿੰਦਰ ਸਿੰਘ ਕਾਕੜਾ, ਸੁਖਮਨ ਸਿੰਘ ਬਰਾੜ, ਗੁਰਪ੍ਰੀਤ ਸਿੰਘ ਸਰਪੰਚ, ਕਾਕਾ ਫੱਗੂਵਾਲਾ, ਧਰਵਿੰਦਰ ਸਿੰਘ ਦੁੱਲਟ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |