11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਬਰਨਾਲਾ ਵਿਖੇ ਮਹਾਂ ਪੰਚਾਇਤ ਅੱਜ <br/>

Ad Position 21
No active advertisement
ਅਜੀਤ ਡੈਸਕ 10-03-2026
ਲੌਂਗੋਵਾਲ, 9 ਮਾਰਚ (ਵਿਨੋਦ, ਖੰਨਾ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਅੱਜ 10 ਮਾਰਚ (ਮੰਗਲਵਾਰ) ਨੂੰ ਬਰਨਾਲੇ ਦੀ ਦਾਣਾ ਮੰਡੀ ਵਿੱਚ ਭਾਰਤ ਅਮਰੀਕਾ ਵਪਾਰ ਸਮਝੌਤਾ ਰੱਦ ਕਰਨ, ਬਿਜਲੀ ਸੋਧ ਬਿੱਲ, ਬੀਜ ਬਿੱਲ ਰੱਦ ਕਰਨ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਮਹਾਂ ਪੰਚਾਇਤ ਹੋ ਰਹੀ ਹੈ | ਜਿਸ ਵਿੱਚ ਲੌਂਗੋਵਾਲ ਇਲਾਕੇ ਵਿਚੋਂ ਕਿਰਤੀ ਕਿਸਾਨ ਯੂਨੀਅਨ ਦਾ ਵੱਡਾ ਜਥਾ ਸ਼ਮੂਲੀਅਤ ਕਰੇਗਾ | ਜਿਸ ਦੀ ਤਿਆਰੀ ਸਬੰਧੀ ਅੱਜ ਪਿੰਡ ਤਕੀਪੁਰ, ਢੱਡਰੀਆਂ, ਰੱਤੋਕੇ, ਸਾਹੋਕੇ ਅਤੇ ਲੌਂਗੋਵਾਲ ਵਿਖੇ ਕਿਸਾਨਾਂ ਦੀ ਲਾਮਬੰਦੀ ਲਈ ਮੀਟਿੰਗਾਂ ਕੀਤੀਆਂ ਗਈਆਂ | ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ, ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ, ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਯੂਥ ਵਿੰਗ ਦੇ ਜ਼ਿਲ੍ਹਾ ਆਗੂ ਰਵਿੰਦਰ ਸਿੰਘ ਤਕੀਪੁਰ ਅਤੇ ਅਵਤਾਰ ਸਿੰਘ ਸਾਹੋਕੇ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਬਰਨਾਲੇ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਵੋ ਤਾਂ ਜੋ ਸੰਘਰਸ਼ ਨੂੰ ਤਕੜਾ ਕਰਕੇ ਆਪਣੀਆਂ ਜ਼ਮੀਨਾਂ ਅਤੇ ਕਿੱਤੇ ਦੀ ਰਾਖੀ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਫੂਡ ਕਮਿਸ਼ਨ ਮੈਂਬਰ ਜੱਸੀ ਸੇਖੋਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
Ad Position 24