11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਦਾ ਸਨਮਾਨ

Ad Position 21
No active advertisement
ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡੀ.ਜੀ.ਪੀ. ਅਮਰਦੀਪ ਸਿੰਘ ਰਾਏ | ਤਸਵੀਰਾਂ: ਦਮਦਮੀ
ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ |
10-03-2026
ਮਸਤੂਆਣਾ ਸਾਹਿਬ, 9 ਮਾਰਚ (ਦਮਦਮੀ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਵਿਮਨ ਵੈੱਲਫੇਅਰ ਸੈੱਲ ਅਤੇ ਐਨ.ਐਸ.ਐਸ. ਯੂਨਿਟ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ. ਅਮਰਦੀਪ ਸਿੰਘ ਰਾਏ ਆਈ.ਪੀ.ਐਸ., ਡੀ.ਜੀ.ਪੀ. ਸਪੈਸ਼ਲ ਨੇ ਸ਼ਿਰਕਤ ਕੀਤੀ | ਇਹ ਸਮਾਗਮ ਸੰਤ ਅਤਰ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਯੋਜਿਤ ਕੀਤਾ ਗਿਆ, ਜਿਨ੍ਹਾਂ ਇੱਕ ਸਦੀ ਪਹਿਲਾਂ ਮਸਤੂਆਣਾ ਸਾਹਿਬ ਵਿਖੇ ਲੜਕੀਆਂ ਦੀ ਸਿੱਖਿਆ ਦੇ ਪ੍ਰਚਾਰ ਅਤੇ ਪਾਸਾਰ ਲਈ ਸਕੂਲ ਅਤੇ ਕਾਲਜ ਦੀ ਸਥਾਪਨਾ ਕਰ ਕੇ ਸਮਾਜ ਨੂੰ ਨਵੀਂ ਦਿਸ਼ਾ ਦਿੱਤੀ | ਕਾਲਜ ਦੇ ਸਵਰਗਵਾਸੀ ਪ੍ਰੋ. (ਡਾ.) ਰਿਜਬਨ ਕੌਰ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਇਹ ਸਮਾਗਮ 'ਚ ਉਨ੍ਹਾਂ ਦੀ ਉੱਚ-ਸਿੱਖਿਆ ਪ੍ਰਤੀ ਨਿਸ਼ਠਾ ਅਤੇ ਕਾਲਜ ਵਿੱਚ ਸੇਵਾਵਾਂ ਨੂੰ ਯਾਦ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਅਮਨਦੀਪ ਕੌਰ ਨੇ ਸਮਾਗਮ ਵਿੱਚ ਪਹੁੰਚੇ ਮੁੱਖ-ਮਹਿਮਾਨ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਤਹਿ-ਦਿਲੋਂ ਸਵਾਗਤ ਕੀਤਾ ਅਤੇ ਇੰਟਰਨੈਸ਼ਨਲ ਮਹਿਲਾ ਦਿਵਸ 2026 ਦੇ ਥੀਮ Tਗਿਵ ਨੂੰ ਗੇਨUਬਾਰੇ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਪਣੀ ਯੋਗਤਾ ਅਤੇ ਸਮਰੱਥਾ 'ਤੇ ਵਿਸ਼ਵਾਸ ਕਰਦੇ ਹੋਏ ਖ਼ੁਦ ਲਈ ਮਿਸਾਲ ਬਣਨਾ ਚਾਹੀਦਾ ਹੈ, ਨਾਲ ਹੀ ਉਨ੍ਹਾਂ ਜ਼ੋਰ ਦਿੱਤਾ ਕਿ ਸਮਾਜ ਵਿੱਚ ਮੁੰਡਿਆਂ ਨੂੰ ਵੀ ਇਹ ਸਿੱਖਿਆ ਦਿੱਤੀ ਜਾਵੇ ਕਿ ਉਹ ਮਹਿਲਾਵਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਹੱਕਾਂ ਅਤੇ ਤਰੱਕੀ ਲਈ ਸਹਿਯੋਗੀ ਬਣਨ | ਮੁੱਖ ਮਹਿਮਾਨ ਸ. ਅਮਰਦੀਪ ਸਿੰਘ ਰਾਏ ਆਈ.ਪੀ.ਐੱਸ ਨੇ ਆਪਣੇ ਸੰਬੋਧਨ ਦੌਰਾਨ ਸਾਰੀਆਂ ਮਹਿਲਾਵਾਂ ਅਤੇ ਵਿਦਿਆਰਥਣਾਂ ਨੂੰ ਵਧਾਈ ਅਤੇ ਆਸ਼ੀਰਵਾਦ ਦਿੰਦਿਆਂ ਉਨ੍ਹਾਂ ਨੂੰ ਜੀਵਨ ਵਿੱਚ ਉੱਚੀਆਂ ਉਡਾਣਾਂ ਭਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਕਿਹਾ ਕਿ ਅੱਜ ਦੀਆਂ ਕੁੜੀਆਂ ਹਰ ਖੇਤਰ ਵਿੱਚ ਅੱਗੇ ਵਧ ਰਹੀਆਂ ਹਨ ਅਤੇ ਉਨ੍ਹਾਂ ਵਿਦਿਆਰਥਣਾਂ ਨੂੰ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨਾਲ ਉੱਚੇ ਅਹੁਦੇ ਹਾਸਲ ਕਰਕੇ ਸਮਾਜ ਦੀ ਅਗਵਾਈ ਕਰਨ ਲਈ ਪ੍ਰੇਰਿਤ ਕੀਤਾ | ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਘਰ-ਪਰਿਵਾਰ ਅਤੇ ਸਮਾਜ ਦੀ ਤਰੱਕੀ ਵਿੱਚ ਮਹਿਲਾਵਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ | ਵਿਮਨ ਵੈੱਲਫੇਅਰ ਸੈੱਲ ਦੇ ਕੋਆਰਡੀਨੇਟਰ ਡਾ. ਸਾਰਿਕਾ ਜੈਨ ਨੇ ਆਪਣੇ ਸੰਬੋਧਨ ਵਿਚ ਮਹਿਲਾਵਾਂ ਨਾਲ ਜੁੜੇ ਗੈਸਲਾਈਟਿੰਗ ਵਰਗੇ ਮਾਨਸਿਕ ਅਤੇ ਸਮਾਜਿਕ ਮਸਲਿਆਂ ਬਾਰੇ ਜਾਗਰੂਕਤਾ ਪੈਦਾ ਕੀਤੀ ਅਤੇ ਮਾਨਸਿਕ ਤੰਦਰੁਸਤੀ ਨੂੰ ਮਜ਼ਬੂਤ ਬਣਾਉਣ ਲਈ ਲੋੜੀਂਦੇ ਉਪਰਾਲੇ ਵੀ ਸਾਂਝੇ ਕੀਤੇ | ਇਸ ਮੌਕੇ ਡਾ. ਕਰਮਵੀਰ ਕੌਰ ਨੇ ਆਪਣੀ ਪਾਵਰਪੋਇੰਟ ਪ੍ਰਜ਼ੈਂਟੇਸ਼ਨ ਰਾਹੀਂ ਮਹਿਲਾਵਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਬਣਾਏ ਗਏ ਕਾਨੂੰਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਐਨ.ਐਸ.ਐਸ. ਪ੍ਰੋਗਰਾਮ ਅਫਸਰ ਡਾ. ਗੁਰਦੀਪ ਸਿੰਘ, ਡਾ. ਕਮਲਜੀਤ ਕੌਰ ਅਤੇ ਪ੍ਰੋ. ਜੋਤੀ ਕੌਸ਼ਲ ਨੇ ਕ੍ਰਮਵਾਰ ਸਿੱਖ ਧਰਮ ਵਿੱਚ ਮਹਿਲਾਵਾਂ ਦੀ ਉੱਚੀ ਸਥਿਤੀ, ਪਰਿਵਾਰ ਵਿੱਚ ਮਹਿਲਾਵਾਂ ਦੀ ਕੇਂਦਰੀ ਭੂਮਿਕਾ ਅਤੇ ਉਚ-ਸਿੱਖਿਆ ਵਿੱਚ ਮਹਿਲਾਵਾਂ ਦੀ ਵੱਧ ਰਹੀ ਭਾਗੀਦਾਰੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਵਿਦਿਆਰਥਣਾਂ ਵੱਲੋਂ ਕਵਿਤਾਵਾਂ ਅਤੇ ਕਹਾਣੀਆਂ ਰਾਹੀਂ ਮਹਿਲਾ ਸਸ਼ਕਤੀਕਰਨ ਦਾ ਪ੍ਰਭਾਵਸ਼ਾਲੀ ਸੰਦੇਸ਼ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਆਰਟਸ, ਕਾਮਰਸ ਅਤੇ ਮੈਨੇਜਮੈਂਟ , ਕੰਪਿਊਟਰ ਸਾਇੰਸ ਅਤੇ ਬੇਸਿਕ ਸਾਇੰਸ ਸਟਰੀਮ ਵਿੱਚੋਂ ਇੱਕ-ਇੱਕ ਪ੍ਰਤਿਭਾਸ਼ਾਲੀ ਵਿਦਿਆਰਥਣ ਨੂੰ ਸਵਰਗਵਾਸੀ ਡਾ. ਰਿਜਬਨ ਕੌਰ ਦੀ ਯਾਦ 'ਚ ਐਵਾਰਡ ਅਤੇ ਨਕਦ ਰਕਮ ਦੇ ਕੇ ਸਨਮਾਨਿਤ ਕੀਤਾ ਗਿਆ | ਮੰਚ ਸੰਚਾਲਨ ਡਾ. ਜੋਗਿੰਦਰ ਸਿੰਘ ਖੱਟੜਾ ਨੇ ਬੜੇ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ | ਇਸ ਮੌਕੇ ਸ. ਸਤਨਾਮ ਸਿੰਘ ਮਸਤੂਆਣਾ ਨੇ ਵੀ ਆਪਣੇ ਸੰਬੋਧਨ ਵਿੱਚ ਕਾਲਜ ਮੈਨੇਜਮੈਂਟ ਕਮੇਟੀ ਵੱਲੋਂ ਮਹਿਲਾਵਾਂ ਦੀ ਤਰੱਕੀ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਮੁੱਖ ਮਹਿਮਾਨ ਦਾ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੰਥਕ ਸ਼ਖ਼ਸੀਅਤਾਂ ਵਲੋਂ ਭਾਈ ਮਨਦੀਪ ਸਿੰਘ ਖ਼ੁਰਦ ਤੇ ਜਰਨੈਲ ਸਿੰਘ ਨੱਥੋਹੇੜੀ ਦਾ ਸਨਮਾਨ
ਅਗਲੀ ਖ਼ਬਰ ਬਰਨਾਲਾ ਵਿਖੇ ਮਹਾਂ ਪੰਚਾਇਤ ਅੱਜ

Ad Position 24