ਧੂਰੀ, 9 ਮਾਰਚ (ਸੰਜੇ ਲਹਿਰੀ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਠੇਕੇਦਾਰ ਹਰਜਿੰਦਰ ਸਿੰਘ ਕਾਂਝਲਾ ਨੇ ਪੰਜਾਬ ਸਰਕਾਰ ਵਲੋਂ ਬਜਟ ਵਿੱਚ ਅÏਰਤਾਂ ਲਈ ਐਲਾਨੇ ਗਏ ਹਜ਼ਾਰ ਰੁਪਏ ਪ੍ਰਤੀ ਮਹੀਨਾ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਨਿਵੇਕਲਾ ਕਦਮ ਹੈ ਅਤੇ ਇਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸਤਿਕਾਰਤ ਮਾਵਾਂ ਭੈਣਾਂ ਨਾਲ ਕੀਤਾ ਇੱਕ ਵੱਡਾ ਵਾਅਦਾ ਪੂਰਾ ਕਰ ਕੇ ਵਿਰੋਧੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਦਾ ਸਿਹਤ ਕਾਰਡ, ਮੇਰੀ ਰਸੋਈ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੰਡਣ ਆਦਿ ਦੇ ਫ਼ੈਸਲੇ ਲੈ ਕੇ ਮਾਨ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਸੱਚਮੁੱਚ ਲੋਕ ਪੱਖੀ ਸਰਕਾਰ ਹੈ |