11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਨੂੰ ਕੋਈ ਦਿਸ਼ਾ ਦੇਣ ਦੀ ਬਜਾਏ ਸਿਰਫ਼ ਲੋਕਾਂ ਨੂੰ ਭਰਮਾਇਆ ਜਾ ਰਿਹਾ-ਝੂੰਦਾਂ <br/>

Ad Position 21
No active advertisement
ਅਜੀਤ ਡੈਸਕ 10-03-2026
ਅਮਰਗੜ੍ਹ, 9 ਮਾਰਚ (ਪਵਿੱਤਰ ਸਿੰਘ, ਜਤਿੰਦਰ ਮੰਨਵੀ)- ਪੰਜਾਬ ਵਿਧਾਨ ਸਭਾ 'ਚ ਪੇਸ਼ ਕੀਤੇ ਬਜਟ ਤੋਂ ਪੰਜਾਬ ਦੇ ਲੋਕਾਂ ਨੂੰ ਨਿਰਾਸ਼ਤਾ ਹੀ ਦੇਖਣ ਨੂੰ ਮਿਲੀ ਹੈ, ਪੰਜਾਬ ਦੀ ਆਮਦਨ ਵਧਾਉਣ ਦੀ ਬਜਾਏ ਵੋਟਾਂ ਖਾਤਰ ਲੋਕਾਂ ਨੂੰ ਲੁਭਾਉਣ ਦੀਆਂ ਸਕੀਮਾਂ ਦੇ ਐਲਾਨ ਕੀਤੇ ਗਏ ਹਨ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਅਜੀਤ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਦਾ ਇਹ ਦੁਖਾਂਤ ਰਿਹਾ ਕਿ ਪੰਜਾਬ ਦੀਆਂ ਵੱਖ-ਵੱਖ ਸਰਕਾਰਾਂ ਪੰਜਾਬ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਲਈ ਜਵਾਨੀ ਨੂੰ ਰੁਜ਼ਗਾਰ ਦੇਣ, ਬਿਹਤਰ ਸਿਹਤ ਸਹੂਲਤਾਂ ਅਤੇ ਵਿੱਦਿਆ ਨੂੰ ਪ੍ਰਾਥਮਿਕਤਾ ਦੇਣ ਲਈ ਪੰਜਾਬ ਦੇ ਦੂਸ਼ਿਤ ਹੋ ਰਹੇ ਹਵਾ ਅਤੇ ਪਾਣੀ ਲਈ ਘਾਟੇ ਦਾ ਵਣਜ ਬਣ ਰਹੀ ਖੇਤੀ ਲਈ ਕੋਈ ਵੀ ਠੋਸ ਕਦਮ ਚੁੱਕਣ ਦੀ ਬਜਾਏ ਸਿਰਫ਼ ਵੋਟਾਂ ਹਾਸਲ ਕਰਨ ਲਈ ਲੋਕਾਂ ਨੂੰ ਲੁਭਾਉਣ ਵਿੱਚ ਲੱਗੀਆਂ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਗੁਮਰਾਹ ਕਰਕੇ ਸਰਕਾਰਾਂ ਵਿੱਚ ਆ ਕੇ ਇਹ ਲੋਕ ਆਪਣੇ ਰਾਜਸੀ ਅਤੇ ਪਰਿਵਾਰਕ ਹਿਤਾਂ ਦੀ ਪੂਰਤੀ ਕਰ ਸਕਣ | ਪੰਜ ਸਾਲ ਪੂਰੇ ਹੋਣ ਤੱਕ ਤਕਰੀਬਨ ਡੇਢ ਲੱਖ ਕਰੋੜ ਦਾ ਹੋਰ ਕਰਜ਼ਾ ਇਨ੍ਹਾਂ ਪੰਜਾਂ ਸਾਲਾਂ 'ਚ ਪੰਜਾਬ ਦੇ ਲੋਕਾਂ ਸਿਰ ਚਾੜ੍ਹ ਕੇ ਇਹ ਸਰਕਾਰ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ 'ਤੇ ਤੁਲੀ ਹੈ, ਜੋ ਸਾਡੀਆਂ ਮਾਵਾਂ ਭੈਣਾਂ ਨੂੰ ਇਕ ਹਜ਼ਾਰ ਰੁਪਏ ਅਤੇ 1500 ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਲਈ ਦੱਸਿਆ ਗਿਆ ਹੈ ਕਿ 9300 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਉਹ ਪੈਸਾ ਵੀ ਪੰਜਾਬ 'ਤੇ ਹੋਰ ਕਰਜ਼ਾ ਚਾੜ੍ਹ ਕੇ ਹੀ ਹਾਸਿਲ ਕੀਤਾ ਜਾਵੇਗਾ | ਸੋ ਅੱਜ ਸਮੁੱਚੇ ਪੰਜਾਬੀਆਂ ਨੂੰ ਇਹ ਸੋਚਣ ਤੇ ਵਿਚਾਰਨ ਦੀ ਲੋੜ ਹੈ ਕਿ ਬਿਨਾਂ ਆਮਦਨ ਦੇ ਸਰੋਤ ਵਧਾਏ ਜਿਸ ਤਰ੍ਹਾਂ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕੀਤਾ ਜਾ ਰਿਹਾ ਹੈ ਇਸ ਦੇ ਨਤੀਜੇ ਪੰਜਾਬ ਲਈ ਬਹੁਤ ਹੀ ਭਿਆਨਕ ਨਜ਼ਰ ਆ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਨੰਗਲ-ਅਮਰਗੜ੍ਹ ਸੜਕ 'ਤੇ ਬਣ ਰਹੇ ਗੋਦਾਮ ਖ਼ਿਲਾਫ਼ ਪਿੰਡ ਵਾਸੀਆਂ ਤੇ ਕਿਸਾਨ ਯੂਨੀਅਨ ਵਲੋਂ ਧਰਨਾ <br/> ਅਗਲੀ ਖ਼ਬਰ ਅÏਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰਨਾ ਸਰਕਾਰ ਦਾ ਨਿਵੇਕਲਾ-ਕਾਂਝਲਾ <br/>
Ad Position 24