ਸੰਗਰੂਰ, 9 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਗੌਰਮਿੰਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਯੂਨਿਟ ਸੰਗਰੂਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਵਿਸ਼ਾਲ ਰੋਸ ਰੈਲੀ ਅਤੇ ਪ੍ਰਦਰਸ਼ਨ ਯੂਨਿਟ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ, ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋ, ਯੂਨਿਟ ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਜਿਲਾ ਸੀਨੀਅਰ ਮੀਤ ਪ੍ਰਧਾਨ ਆਰਐਲ ਪਾਂਧੀ, ਵਿੱਤ ਸਕੱਤਰ ਲਾਭ ਸਿੰਘ, ਮਲਕੀਤ ਸਿੰਘ ਖੱਟੜਾ ਅਤੇ ਮਹਿੰਦਰ ਸਿੰਘ ਤਕੀਪੁਰ ਦੀ ਅਗਵਾਈ ਵਿੱਚ ਕੀਤਾ ਗਿਆ | ਅਵਿਨਾਸ਼ ਸ਼ਰਮਾ ਅਤੇ ਸਤਪਾਲ ਸਿੰਗਲਾ ਵੱਲੋਂ ਕੀਤੇ ਗਏ ਮੰਚ ਸੰਚਾਲਨ ਦੌਰਾਨ ਜਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਦੇ ਸੱਦੇ ਅਨੁਸਾਰ ਮੁਲਾਜਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੇ ਜਾਇਜ਼ ਅਤੇ ਹੱਕੀ ਮੰਗਾਂ ਲਈ ਰੋਸ ਰੈਲੀ ਅਤੇ ਰੋਸ ਮਾਰਚ ਮੁਹਾਲੀ ਵਿਖੇ ਕੀਤਾ ਗਿਆ | ਜਿੱਥੇ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕਰਦੇ ਮੁਲਾਜਮ ਅਤੇ ਪੈਨਸ਼ਨਰਾਂ ਤੇ ਪੁਲਿਸ ਵਲੋਂ ਲਾਠੀਚਾਰਜ, ਪਾਣੀ ਦੀ ਬੁਛਾਰਾਂ ਅਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਵੀਹ ਤੋ ਵੱਧ ਮੁਲਾਜ਼ਮ ਫੱਟੜ ਕਰ ਦਿੱਤੇ ਅਤੇ ਮੁਲਾਜ਼ਮਾਂ ਦੀਆਂ ਪੱਗਾਂ ਤੇ ਮਹਿਲਾਵਾਂ ਦੀਆਂ ਚੁੰਨੀਆਂ ਰੋਲੀਆਂ ਗਈਆਂ, ਜਿਸਦੀ ਸਖਤ ਲਫਜਾਂ ਵਿੱਚ ਨਿਖੇਧੀ ਕੀਤੀ ਗਈ | ਯੂਨਿਟ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਆਪਣੀਆਂ ਜਾਇਜ ਅਤੇ ਹੱਕੀ ਮੰਗਾਂ ਮੰਗਦੇ ਪ੍ਰਦਰਸ਼ਨਕਾਰੀਆਂ 'ਤੇ ਤਸ਼ੱਦਦ ਕੀਤਾ ਗਿਆ, ਜੋ ਅਤਿ ਨਿੰਦਣਯੋਗ ਹੈ | ਜ਼ਿਲ੍ਹਾ ਚੇਅਰਮੈਨ ਰਵਿੰਦਰ ਸਿੰਘ ਗੁੱਡੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਪੇਸ਼ ਕੀਤੇ ਗਏ ਬਜਟ ਤੋਂ ਸਾਫ ਜਾਹਰ ਹੁੰਦਾ ਹੈ ਕਿ ਇਹ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰ ਦੋਖੀ ਸਰਕਾਰ ਹੈ | ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ 16 ਪ੍ਰਤੀਸ਼ਤ ਡੀ.ਏ ਦੀਆਂ ਕਿਸਤਾਂ ਅਤੇ ਕਿਸਤਾਂ ਦੇ ਬਕਾਏ ਦੇਣ ਦੀ ਬਜਾਏ ਸਰਕਾਰ ਨੇ ਤਸ਼ੱਦਦ ਕਰਕੇ ਆਪਣਾ ਅਸਲ ਬੇਨਕਾਰ ਕਰ ਦਿੱਤਾ | ਰੈਲੀ ਦੌਰਾਨ ਪੰਜਾਬ ਸਰਕਾਰ ਵੱਲੋ ਪੇਸ਼ ਕੀਤਾ ਗਿਆ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬੱਤੀਆਂ ਵਾਲੇ ਚੌਕ ਤੱਕ ਰੋਸ ਮਾਰਚ ਕਰਕੇ ਚੌਕ ਵਿੱਚ ਜਾਮ ਲਾ ਕੇ ਘੜਾ ਭੰਨਦਿਆਂ ਪੰਜਾਬ ਸਰਕਾਰ ਖ਼ਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਗੁਰਬੰਸ ਸਿੰਘ, ਤਿਰਲੋਚਨ ਸਿੰਘ, ਬਲਦੇਵ ਸਿੰਘ ਰਤਨ, ਜੁਗਰਾਜ ਸਿੰਘ, ਜੰਟ ਸਿੰਘ ਸੋਹੀਆਂ, ਗੁਰਦੇਵ ਸਿੰਘ ਲੂੰਬਾ, ਮਨਮੋਹਨ ਸਿੰਘ, ਨਿਹਾਲ ਸਿੰਘ ਮਾਨ, ਗਿਰਧਾਰੀ ਲਾਲ, ਤੇਜਾ ਸਿੰਘ, ਨੰਦ ਲਾਲ ਮਲਹੋਤਰਾ, ਕਰਮਜੀਤ ਸਿੰਘ, ਰਘੁਨਾਥ, ਸਰਦਾਰਾ ਸਿੰਘ, ਸਤੀਸ਼ ਕੁਮਾਰ, ਲਾਲ ਚੰਦ ਸੈਣੀ, ਸੁਰਿੰਦਰ ਸਿੰਘ ਸੋਢੀ, ਮਹੇਸ਼ ਜੌਹਰ, ਅਸ਼ੋਕ ਡੱਲਾ, ਰਜਿੰਦਰ ਸਿੰਘ ਚੰਗਾਲ, ਵੈਦ ਹਾਕਮ ਸਿੰਘ, ਰਜਿੰਦਰ ਗੋਇਲ, ਅਸ਼ੋਕ ਸ਼ਰਮਾ, ਰਾਜ ਕੁਮਾਰ ਬਾਂਸਲ, ਤਿਲਕ ਰਾਜ ਸਤੀਜਾ ਆਦਿ ਤੋ ਇਲਾਵਾ ਵੱਡੀ ਗਿਣਤੀ ਵਿੱਚ ਪੈਨਸ਼ਨਰ ਮੌਜੂਦ ਸਨ |