ਕੁੱਪ ਕਲਾਂ, 9 ਮਾਰਚ (ਸੁਖਜਿੰਦਰ ਸਿੰਘ ਝੱਲ)-ਵਿਧਾਨ ਸਭਾ ਹਲਕਾ ਅਮਰਗੜ੍ਹ ਨਾਲ ਸੰਬੰਧਿਤ ਪਿੰਡ ਸਰਵਰਪੁਰ ਦੇ ਵੱਡੀ ਗਿਣਤੀ ਵਿੱਚ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਆਖ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਅੰਦਰ ਸ਼ਾਮਿਲ ਹੋਏ | ਝਾੜੂ ਫੜਨ ਵਾਲੇ ਪਰਿਵਾਰਾਂ ਦੀ ਅਗਵਾਈ ਮੌਜੂਦਾ ਸਰਪੰਚ ਪਰਮਜੀਤ ਕੌਰ ਦੇ ਪਤੀ ਪ੍ਰਧਾਨ ਮਹਿੰਦਰ ਸਿੰਘ ਅਤੇ ਸਾਬਕਾ ਸਰਪੰਚ ਲਖਵੀਰ ਸਿੰਘ ਸਰਵਰਪੁਰ ਵੱਲੋਂ ਕੀਤੀ ਗਈ ਜਿਨ੍ਹਾਂ ਦੀ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨਾਲ ਕਾਫ਼ੀ ਨੇੜਤਾ ਰਹੀ ਹੈ | ਇਨ੍ਹਾਂ ਪਰਿਵਾਰਾਂ ਦਾ ਆਪ ਪਾਰਟੀ ਅੰਦਰ ਸ਼ਾਮਿਲ ਹੋਣ 'ਤੇ ਸਵਾਗਤ ਕਰਦਿਆਂ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੇ ਆਖਿਆ ਕਿ ਬੇਸ਼ੱਕ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਹੋਣ ਲਈ ਕਰੀਬ ਇੱਕ ਵਰੇ੍ਹ ਦਾ ਸਮਾਂ ਬਾਕੀ ਹੈ ਪਰ ਜਿਸ ਤਰਾਂ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੀ ਸ਼ਲਾਘਾ ਕਰ ਰਹੇ ਹਨ ਅਤੇ ਸਰਕਾਰ ਦੁਆਰਾ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਨਜ਼ਰ ਆ ਰਹੇ ਹਨ ਤਾਂ ਇਸ ਤੋਂ ਸਪਸ਼ਟ ਹੁੰਦਾ ਹੈ ਕਿ ਪੰਜਾਬ ਅੰਦਰ ਫਿਰ ਤੋਂ ਆਪ ਪਾਰਟੀ ਦੀ ਹੀ ਸਰਕਾਰ ਬਣੇਗੀ | ਉਨ੍ਹਾਂ ਆਖਿਆ ਕਿ ਪਾਰਟੀ ਅੰਦਰ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਵਿੱਚ ਅਵਤਾਰ ਸਿੰਘ, ਰਾਜ ਸਿੰਘ, ਸਾਬਕਾ ਪੰਚ ਹਰਭਜਨ ਸਿੰਘ, ਸਾਬਕਾ ਪੰਚ ਬੁੱਧ ਸਿੰਘ, ਦਲਜੀਤ ਸਿੰਘ, ਜਸਵੰਤ ਸਿੰਘ, ਖਜਾਨਚੀ ਹਰਭਜਨ ਸਿੰਘ, ਮਹਿੰਦਰ ਸਿੰਘ, ਸਾਬਕਾ ਪੰਚ ਅਮਰੀਕ ਸਿੰਘ, ਸਾਬਕਾ ਪੰਚ ਆਤਮਾ ਸਿੰਘ, ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਨੀਲਾ, ਧਰਵਿੰਦਰ ਸਿੰਘ, ਚਰਨ ਸਿੰਘ ਆਦਿ ਹਾਜ਼ਰ ਸਨ |