12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਭੀਖ ਨਹੀਂ, ਰੁਜ਼ਗਾਰ ਦਿਓ ਦੇ ਨਾਂਅ ਹੇਠ ਬੇਰੁਜ਼ਗਾਰਾਂ ਨੇ ਡੀ.ਸੀ. ਦਫ਼ਤਰ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ <br/>

Ad Position 21
No active advertisement
ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ: ਮੁਕੇਸ਼ ਕੁਮਾਰ <br/> 10-03-2026
ਸੰਗਰੂਰ, 9 ਮਾਰਚ (ਅਮਨਦੀਪ ਸਿੰਘ ਬਿੱਟਾ)-ਬੇਰੁਜ਼ਗਾਰ ਸਾਂਝਾ ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ ਨੇ ਪੰਜਾਬ ਦੀ ਆਪ ਸਰਕਾਰ ਵੱਲੋਂ ਆਪਣੀ ਆਖ਼ਰੀ ਸਲਾਨਾ ਬਜਟ ਮੌਕੇ ਜਨਰਲ ਵਰਗ ਦੀ ਅÏਰਤਾਂ ਨੂੰ 1000 ਰੁਪਏ, ਰਾਖਵੀਂਆਂ ਸ਼ੇ੍ਰਣੀਆਂ ਦੀ ਅÏਰਤਾਂ ਲਈ 1500 ਰੁਪਏ ਪ੍ਰਤੀ ਮਹੀਨਾ ਸਰਕਾਰੀ ਐਲਾਨ ਉੱਤੇ ਆਪਣਾ ਪ੍ਰਤੀਕਰਮ ਪ੍ਰਗਟਾਉਂਦਿਆਂ ਕਿਹਾ ਕਿ ਭੀਖ ਨਹੀਂ ਰੁਜ਼ਗਾਰ ਦਿਓ ਦਾ ਨਾਅਰਾ ਬੁਲੰਦ ਕਰਦਿਆਂ ਸਰਕਾਰੀ ਇਮਦਾਦ ਠੁਕਰਾਉਣ ਦਾ ਐਲਾਨ ਕੀਤਾ | ਪਿਛਲੇ ਲੰਬੇ ਸਮੇਂ ਤੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰਾਂ ਨੇ ਆਪਣੇ ਹੱਥਾਂ ਵਿੱਚ ਸਰਕਾਰ ਦੇ ਐਲਾਨ ਵਿਰੋਧੀ ਇਸ਼ਤਿਹਾਰ ਫੜ ਕੇ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਵਿੱਚ ਭਰਤੀ ਕੈਲੰਡਰ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਪਿਛਲੇ ਚਾਰ ਸਾਲਾਂ ਤੋਂ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਭਰਤੀ ਨਹੀਂ ਕੱਢੀ ਗਈ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਦੀ ਅÏਰਤਾਂ ਖ਼ਾਸ ਤੌਰ ਉੱਤੇ ਉੱਚ ਯੋਗਤਾ ਪ੍ਰਾਪਤ ਲੜਕੀਆਂ ਨੂੰ ਰੁਜ਼ਗਾਰ ਦੇਣ ਦੀ ਬਜਾਇ ਭੀਖ ਦੇ ਰਾਹ ਤੋਰ ਰਹੀ ਹੈ | ਉਨ੍ਹਾਂ ਕਿਹਾ ਕਿ ਕਿਰਤੀ ਅÏਰਤਾਂ ਨੂੰ ਭੀਖ ਨਹੀਂ ਯੋਗਤਾ ਅਨੁਸਾਰ ਰੁਜ਼ਗਾਰ ਦਿੱਤਾ ਜਾਵੇ | ਬੇਰੁਜ਼ਗਾਰ ਮਹਿਲਾਵਾਂ ਪਟਿਆਲਾ ਅਮਨਦੀਪ ਕੌਰ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਅਪਾਹਜ ਬਣਾਉਣ ਦੇ ਰਾਹ ਤੁਰੀ ਹੋਈ ਹੈ, ਜਦਕਿ ਉਹ ਆਪਣੀ ਕਿਰਤ ਕਰਦੇ ਹੋਏ ਸਾਨਾਮਤੀ ਜ਼ਿੰਦਗੀ ਜਿਊਣ ਦੀ ਚਾਹਤ ਲੈ ਕੇ ਬੈਠੇ ਹਨ | ਅੱਜ ਸੰਘਰਸ਼ ਦੇ 74ਵੇਂ ਦਿਨ ਹਾਜ਼ਰ ਹੋਰ ਆਗੂਆਂ ਵਿੱਚ ਰਾਜਵੀਰ ਕੌਰ, ਮਨਦੀਪ ਕੌਰ, ਮਨੀਸ ਫ਼ਾਜ਼ਿਲਕਾ, ਸੁਨੀਲ ਫ਼ਾਜ਼ਿਲਕਾ, ਭਵਨੀਤ ਕੈਂਥ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਿਡ-ਡੇ-ਮੀਲ ਕੁੱਕ ਫ਼ਰੰਟ ਨੇ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਅਕਾਲੀ ਦਲ ਨੂੰ ਅਲਵਿਦਾ ਕਹਿ ਕਈ ਪਰਿਵਾਰਾਂ ਫੜਿਆ ਝਾੜੂ <br/>
Ad Position 24