12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਦੇ ਬਜਟ ਸੈਸ਼ਨ ਦੌਰਾਨ 11 ਮਾਰਚ ਨੂੰ ਮੋਹਾਲੀ ਵਿਖੇ ਰੋਸ ਰੈਲੀ ਵਿੱਚ ਪੁੱਜਣ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 10-03-2026
ਧੂਰੀ, 9 ਮਾਰਚ (ਸੰਜੇ ਲਹਿਰੀ)-ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਮੂਹ ਕੱਚੇ, ਠੇਕਾ ਆਧਾਰਤ ਅਤੇ ਆਊਟ ਸੋਰਸ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਕਰਵਾਉਣ, ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਵਾਉਣ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 16 ਫ਼ੀਸਦੀ ਡੀ ਏ ਜਾਰੀ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖ਼ਾਹ ਸਕੇਲ ਦਿਵਾਉਣ, ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਤੁਰੰਤ ਸੱਤਵੇਂ ਤਨਖ਼ਾਹ ਕਮਿਸ਼ਨ ਦੀ ਸਥਾਪਨਾ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਅਤੇ ਪੰਜਾਬ ਵਿੱਚ ਪਿਛਲੇ ਚਾਰ ਸਾਲਾਂ ਤੋਂ ਹੁਕਮਰਾਨ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ -ਪੈਨਸ਼ਨਰ ਅਤੇ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1680) ਅਤੇ ਏਟਕ ਵਿੱਚ ਸ਼ਾਮਲ ਵੱਖ-ਵੱਖ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੇਲਾ ਸਿੰਘ ਪੁੰਨਾਂਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ 11 ਮਾਰਚ ਦੀ ਮੋਹਾਲੀ ਰੈਲੀ ਨੂੰ ਸਫਲ ਬਣਾਉਣ ਵਾਸਤੇ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ | ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 11 ਮਾਰਚ ਦਿਨ ਬੁੱਧਵਾਰ ਨੂੰ ਫ਼ੇਜ਼ 6 ਸਾਹਮਣੇ ਪੰਜਾਬ ਸਰਕਾਰ ਦੇ ਖ਼ਿਲਾਫ਼ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਅਤੇ ਏਟਕ ਨਾਲ ਸਬੰਧਿਤ ਜਥੇਬੰਦੀਆਂ ਦੇ ਮੁਲਾਜ਼ਮ, ਸਕੀਮ ਵਰਕਰ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ 35 ਸਕੂਲੀ ਬੱਸਾਂ ਦੀ ਅਚਨਚੇਤ ਕੀਤੀ ਜਾਂਚ, 2 ਸਕੂਲੀ ਬੱਸਾਂ ਦੇ ਕੀਤੇ ਚਲਾਨ <br/> ਅਗਲੀ ਖ਼ਬਰ ਪੰਜਾਬ ਸਰਕਾਰ ਨੇ ਆਪਣੇ ਬਜਟ 'ਚ ਵਾਅਦੇ ਕੀਤੇ ਪੂਰੇ-ਸਰਪੰਚ <br/>
Ad Position 24