12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਵਿਧਾਨ ਸਭਾ ਵੱਲ ਕੀਤੇ ਜਾਣ ਵਾਲੇ ਰੋਸ ਮਾਰਚਾਂ ਨੰੂ ਲੈ ਕੇ ਮੁਲਾਜ਼ਮਾਂ ਨੇ ਉਲੀਕੀ ਵਿਉਂਤਬੰਦੀ <br/>

Ad Position 21
No active advertisement
ਵਿਧਾਨ ਸਭਾ ਵੱਲ ਕੀਤੇ ਜਾਣ ਵਾਲੇ ਰੋਸ ਮਾਰਚ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਗੂ | ਤਸਵੀਰ: ਮੁਕੇਸ਼ ਕੁਮਾਰ <br/> 10-03-2026
ਸੰਗਰੂਰ, 9 ਮਾਰਚ (ਅਮਨਦੀਪ ਸਿੰਘ ਬਿੱਟਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ 1680 ਸੈਕਟਰ 22 ਬੀ ਚੰਡੀਗੜ੍ਹ ਅਚੇ ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਜ਼ਿਲ੍ਹਾ ਸੰਗਰੂਰ ਦੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀ ਮੀਟਿੰਗ ਮੇਲਾ ਸਿੰਘ ਪੁੰਨਾਂਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਤਾ ਰਾਮ ਸ਼ਰਮਾ, ਗੁਰਪ੍ਰੀਤ ਸਿੰਘ ਮੰਗਵਾਲ, ਹੰਸ ਰਾਜ ਦੀਦਾਰਗੜ੍ਹ ਨੇ ਸਬੰਧੋਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਅੜੀਅਲ ਰਵਈਏ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਇਸੇ ਰਸ ਦੇ ਮੰਦੇਨਜਰ 8 ਮਾਰਚ ਤੋ 11 ਮਾਰਚ ਤੱਕ ਵਿਧਾਨ ਸਭਾ ਵੱਲ ਹਰ ਰੋਜ ਰੋਸ ਮਾਰਚ ਕੀਤੇ ਜਾਣਗੇ ਆਗੂਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਸਮੇਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਅਨੁਸਾਰ ਠੇਕਾ ਆਊਟਸੋਰਸਿਜ ਆਂਗਣਵਾੜੀ ਵਰਕਰਾਂ ਮਿੱਡਮੀਲ ਸਕੀਮ ਵਰਕਰਾਂ ਤੇ 26000 ਰੁਪਏ ਤਨਖਾਹ ਲਾਗੂ ਕੀਤੀ ਜਾਵੇ, 2004 ਤੋਂ ਭਰਤੀ ਹੋਏ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ | ਕੱਚੇ ਕਰਮਚਾਰੀਆਂ ਤੇ ਠੇਕੇਦਾਰੀ ਸਿਸਟਮ ਬੰਦ ਕਰ ਕੇ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤੀ ਜਾਵੇ, ਆਗੂਆਂ ਨੇ ਕਿਹਾ ਕਿ ਮਿਤੀ 11ਮਾਰਚ ਨੂੰ ਮੋਹਾਲੀ 6 ਫੇਸ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਹਜਾਰਾ ਦੀ ਗਿਣਤੀ ਵਿੱਚ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਮਾਰਚ ਕਰਨਗੇ ਮੁਟਿੰਗ ਨੂੰ ਹੋਰਨਾਂ ਤੋਂ ਇਲਾਵਾ ਇੰਦਰ ਸਿੰਘ ਧੂਰੀ, ਗੁਰਤੇਜ ਸ਼ਰਮਾ, ਗੁਰਮੀਤ ਸਿੰਘ ਮਿੱਡਾ, ਨਾਜਰ ਸਿੰਘ ਈਸੜਾ, ਗਮਦੂਰ ਸਿੰਘ, ਤੋਤਾ ਖਾਂ, ਕਰਨਵੀਰ ਸਿੰਘ, ਅਜੈ ਕੁਮਾਰ, ਜਸਪਾਲ ਕੌਰ, ਨਿੰਦਰ ਕੌਰ, ਬਲਦੇਵ ਸਿੰਘ ਹੱਥਨ, ਗੁਰਜੰਟ ਸਿੰਘ ਬੁਗਰਾ, ਹਰਪ੍ਰੀਤ ਸਿੰਘ, ਸਰਬਜੀਤ ਸਿੰਘ ਮੰਡੀਬੋਰਡ, ਦਵਿੰਦਰ ਸਿੰਘ, ਬੀਰਾ ਸਿੰਘ, ਵਿਜੈ ਕੁਮਾਰ ਸੀ ਐਮ ੳ ਦਫਤਰ ਤੋ ਇਲਾਵਾ ਅਮਰੀਕ ਸਿੰਘ ਪ੍ਰੈੱਸ ਸਕੱਤਰ ਆਦਿ ਨੇ ਵੀ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਕੀਟਨਾਸ਼ਕ ਵੇਚਣ ਵਾਲਿਆਂ ਨੂੰ ਮਨੁੱਖੀ ਦਵਾਈਆਂ ਵੇਚਣ ਦੇ ਲਾਇਸੰਸ ਦੇਣ ਦੀ ਤਜਵੀਜ਼ ਦਾ ਕੈਮਿਸਟ ਐਸੋਸੀਏਸ਼ਨ ਨੇ... ਅਗਲੀ ਖ਼ਬਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ 35 ਸਕੂਲੀ ਬੱਸਾਂ ਦੀ ਅਚਨਚੇਤ ਕੀਤੀ ਜਾਂਚ, 2 ਸਕੂਲੀ ਬੱਸਾਂ ਦੇ ਕੀਤੇ ਚਲਾਨ <br/>
Ad Position 24