12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮਹਿਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 10-03-2026
ਧੂਰੀ, 9 ਮਾਰਚ (ਲਖਵੀਰ ਸਿੰਘ ਧਾਂਦਰਾ) - ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਦੇ ਪਿ੍ੰਸੀਪਲ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਐਨ.ਐਸ.ਐਸ. ਵਿਭਾਗ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਜਿਸ 'ਚ ਡਾ. ਮਨਮੀਤ ਕੌਰ (ਅੰਗਰੇਜ਼ੀ ਵਿਭਾਗ) ਨੇ ਮਹਿਲਾ ਦਿਵਸ ਦੇ ਇਤਿਹਾਸ, ਅਜੋਕੇ ਸਮਾਜ 'ਚ ਮਹਿਲਾਵਾਂ ਦੀ ਸਥਿਤੀ ਅਤੇ ਸਮਾਜ 'ਚ ਉਨ੍ਹਾਂ ਦੇ ਬਣਦੇ ਸਥਾਨ ਅਤੇ ਅÏਰਤਾਂ ਦੇ ਮੌਜੂਦਾ ਸਥਾਨ ਬਾਰੇ ਬੜੇ ਵਿਸਥਾਰ ਨਾਲ ਚਾਨਣਾ ਪਾਇਆ | ਕਾਲਜ ਵਾਈਸ ਪਿ੍ੰਸੀਪਲ ਡਾ. ਅਮਿ੍ਤ ਸਿੰਘ ਮਡਾਹਰ ਨੇ ਵਿਦਿਆਰਥੀਆਂ ਨੂੰ ਸ਼ਬਦਾਂ ਦਾ ਆਸ਼ੀਰਵਾਦ ਦਿੰਦੇ ਹੋਏ ਗੁਰਬਾਣੀ ਵਿੱਚ ਮਹਿਲਾਵਾਂ ਦੇ ਸਤਿਕਾਰ ਸਥਾਨ, ਅਜੋਕੇ ਸਮਾਜਿਕ ਹਾਲਾਤ ਅਤੇ ਗੁਰਬਾਣੀ ਦੀ ਸਿੱਖਿਆ ਅਨੁਸਾਰ ਜੀਵਨ ਜਿਉਂਦੇ ਹੋਏ ਮਹਿਲਾਵਾਂ ਨੂੰ ਸਮਾਜ ਵਿੱਚ ਉਹਨਾਂ ਦਾ ਬਣਦਾ ਸਥਾਨ ਬਰਕਰਾਰ ਕਰਨ ਲਈ ਪ੍ਰੇਰਿਤ ਕੀਤਾ | ਉਹਨਾਂ ਐਨ.ਐਸ.ਐਸ. ਵਿਭਾਗ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ ਅਤੇ ਭਵਿੱਖ 'ਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਂਦੇ ਰਹਿਣ ਲਈ ਸਰਪ੍ਰਸਤੀ ਦੇਣ ਦਾ ਵਾਅਦਾ ਕੀਤਾ | ਇਸ ਸਮੇਂ ਐਨ.ਐਸ.ਐਸ. ਪ੍ਰੋਗਰਾਮ ਅਫਸਰ (ਲੜਕੇ) ਪ੍ਰੋਫੈਸਰ ਮਨਪ੍ਰੀਤ ਸਿੰਘ, ਪ੍ਰੋਫੈਸਰ ਤਰਨਜੀਤ ਕੌਰ ਐਨ.ਐਸ.ਐਸ. ਪ੍ਰੋਗਰਾਮ ਅਫਸਰ (ਲੜਕੀਆਂ), ਡਾ. ਗੁਰਪ੍ਰੀਤ ਸਿੰਘ, ਪ੍ਰੋਫੈਸਰ ਗੁਰਪ੍ਰੀਤ ਸਿੰਘ, ਸਮੂਹ ਸਟਾਫ ਐਨ.ਐਸ.ਐਸ. ਵਲੰਟੀਅਰਜ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਲਗਾਤਾਰ 'ਆਰਥਿਕ ਖ਼ੁਦਕੁਸ਼ੀ' ਵੱਲ ਵਧ ਰਿਹਾ ਹੈ-ਪਾਲੀ ਰਾਮ ਬਾਂਸਲ ਅਗਲੀ ਖ਼ਬਰ ਪੰਜਾਬ ਸਰਕਾਰ ਦਾ ਬਜਟ ਲੋਕ ਵਿਰੋਧੀ–ਵੀਰ
Ad Position 24