12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ 20ਵੀਂ ਸਾਲਾਨਾ ਅਥਲੈਟਿਕ ਮੀਟ ਧੂਮਧਾਮ ਨਾਲ ਸੰਪੰਨ <br/>

Ad Position 21
No active advertisement
ਅਜੀਤ ਡੈਸਕ 10-03-2026
ਮਸਤੂਆਣਾ ਸਾਹਿਬ, 9 ਮਾਰਚ (ਦਮਦਮੀ)-ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ 20ਵੀਂ ਸਾਲਾਨਾ ਐਥਲੈਟਿਕ ਮੀਟ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡੀ.ਜੀ.ਪੀ. ਟਰੈਫ਼ਿਕ ਪੰਜਾਬ ਅਮਰਦੀਪ ਸਿੰਘ ਰਾਏ ਨੇ ਸ਼ਿਰਕਤ ਕੀਤੀ, ਜਦੋਂਕਿ ਸ਼ਾਮ ਦੇ ਸੈਸ਼ਨ ਵਿੱਚ ਡੀ.ਐੱਸ.ਓ. ਸੰਗਰੂਰ ਨਵਦੀਪ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਅਥਲੈਟਿਕ ਮੀਟ ਦਾ ਉਦਘਾਟਨ ਡੀ.ਜੀ.ਪੀ. ਸ੍ਰ ਅਮਰਦੀਪ ਸਿੰਘ ਰਾਏ ਆਈ.ਪੀ.ਐੱਸ. ਨੇ ਖਿਡਾਰੀਆਂ ਤੋਂ ਮਾਰਚ ਪਾਸਟ ਦੌਰਾਨ ਸਲਾਮੀ ਲੈਣ ਉਪਰੰਤ ਝੰਡਾ ਲਹਿਰਾ ਕੇ ਕੀਤਾ | ਖੇਡ ਮੇਲੇ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਕਰਨ ਉਪਰੰਤ ਅਕਾਲ ਕਾਲਜ ਆਫ਼ ਫਿਜ਼ੀਕਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਡੀ.ਜੀ.ਪੀ. ਅਮਰਦੀਪ ਸਿੰਘ ਰਾਏ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਉਦਾਹਰਨ ਦਿੱਤੀ, ਜਿਨ੍ਹਾਂ ਨੇ ਸਰੀਰਕ ਤੰਦਰੁਸਤੀ ਅਤੇ ਤਾਕਤ ਲਈ ਮੱਲ ਅਖਾੜਿਆਂ ਦੀ ਪ੍ਰਥਾ ਸ਼ੁਰੂ ਕੀਤੀ ਸੀ | ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਵਫ਼ਾਦਾਰੀ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਨਾਲ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਇਸ ਅਥਲੈਟਿਕ ਮੀਟ ਨੂੰ ਅੰਤਰਰਾਸ਼ਟਰੀ ਅÏਰਤ ਦਿਵਸ ਨੂੰ ਸਮਰਪਿਤ ਕਰਦਿਆਂ ਪਿ੍ੰਸੀਪਲ ਡਾ ਗੀਤਾ ਠਾਕੁਰ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਕਾਲਜ ਖਿਡਾਰੀ ਹਰ ਸਾਲ ਅੰਤਰਰਾਸ਼ਟਰੀ ਪੱਧਰ 'ਤੇ ਸੰਸਥਾ ਦਾ ਨਾਮ ਰੌਸ਼ਨ ਕਰ ਰਹੇ ਹਨ | ਇਨਾਮਾਂ ਦੀ ਵੰਡ ਸ੍ਰ. ਨਵਦੀਪ ਸਿੰਘ ਵੱਲੋਂ ਕੀਤੀ | ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਡਾ. ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਗੁਰਜੰਟ ਸਿੰਘ ਦੁੱਗਾਂ, ਸਬ ਇੰਸਪੈਕਟਰ ਬਲਜੀਤ ਸਿੰਘ ਲੌਂਗੋਵਾਲ, ਸਬ ਇੰਸਪੈਕਟਰ ਪਵਨ ਕੁਮਾਰ ਟਰੈਫ਼ਿਕ ਇੰਚਾਰਜ ਸੰਗਰੂਰ, ਚੌਂਕੀ ਇੰਚਾਰਜ ਸੁਖਦੀਪ ਸਿੰਘ ਬਡਰੁੱਖਾਂ, ਡਾਇਰੈਕਟਰ ਜਤਿੰਦਰ ਦੇਵ, ਪਿ੍ੰ. ਅਮਨਦੀਪ ਕੌਰ, ਪਿ੍. ਸੁਖਦੀਪ ਕੌਰ, ਪਿ੍ੰ. ਵਿਜੇ ਪਲਾਹਾ, ਡਾ. ਅਮਨਦੀਪ ਕੌਰ, ਡਾ. ਜਤਿੰਦਰ ਦੇਵ ਸਮੇਤ ਕਾਲਜ ਦਾ ਸਮੂਹ ਸਟਾਫ਼ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ | ਸਟੇਜ ਸੰਚਾਲਨ ਦੀ ਭੂਮਿਕਾ ਪ੍ਰੋ ਰਣਧੀਰ ਸ਼ਰਮਾ ਅਤੇ ਪ੍ਰੋ. ਸੋਹਨਦੀਪ ਸਿੰਘ ਜੁਗਨੂੰ ਵੱਲੋਂ ਬਾਖ਼ੂਬੀ ਨਿਭਾਈ ਗਈ |

Ad Position 22
No active advertisement
ਪਿਛਲੀ ਖ਼ਬਰ ਹਰ ਪਿੰਡ ਵਿਚ ਬੂਥ ਪੱਧਰ 'ਤੇ ਕਮੇਟੀਆਂ ਬਣਾ ਕੇ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇਗਾ-ਅਰਵਿੰਦ ਖੰਨਾ <br/> ਅਗਲੀ ਖ਼ਬਰ ਨੌਜਵਾਨ ਪੀੜ੍ਹੀ ਲਈ ਦਸਤਾਰ ਸਜਾਉਣ ਤੇ ਗੁਰਬਾਣੀ ਦੇ ਧਾਰਨੀ ਬਣਨਾ ਸਮੇਂ ਦੀ ਲੋੜ <br/>
Ad Position 24