ਕੁੱਪ ਕਲਾਂ, 10 ਮਾਰਚ (ਸੁਖਜਿੰਦਰ ਸਿੰਘ ਝੱਲ) - ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਅਖੀਰਲੇ ਸਾਲ ਅੰਦਰ ਜੋ ਬੀਬੀਆਂ ਨਾਲ ਕੀਤਾ ਵਾਅਦਾ ਪੂਰਾ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਉਹ ਗੁਮਰਾਹਕੁਨ ਪ੍ਰਚਾਰ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ ਕਿਉਂਕਿ ਵਾਅਦੇ ਦੀ ਪੂਰਤੀ ਲਈ ਤਾਂ ਲੰਘੇ ਚਾਰ ਸਾਲਾਂ ਦਾ ਵੀ ਹਿਸਾਬ ਕਿਤਾਬ ਹੋਣਾ ਚਾਹੀਦਾ ਹੈ | ਇਹ ਵਿਚਾਰ ਸਾਂਝੇ ਕਰਦਿਆਂ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਜੋਤ ਸਿੰਘ ਢੀਂਡਸਾ ਦੁੱਗਰੀ ਨੇ ਆਖਿਆ ਕਿ ਪੰਜਾਬ ਕਾਂਗਰਸ ਸ਼ੁਰੂ ਤੋਂ ਹੀ ਕਹਿ ਰਹੀ ਹੈ ਕਿ ਜੇਕਰ ਬੀਬੀਆਂ ਨੂੰ 48000 ਦੀ ਬਕਾਇਆ ਰਾਸ਼ੀ ਦਾ ਭੁਗਤਾਨ ਕੀਤਾ ਜਾਵੇਗਾ ਤਾਂ ਹੀ ਇਸ ਕੀਤੇ ਵਾਅਦੇ ਨੂੰ ਪੂਰਾ ਮੰਨਿਆ ਜਾ ਸਕਦਾ ਹੈ ਪਰ ਅਖੀਰਲੇ ਸਾਲ ਅੰਦਰ ਪੰਜਾਬ ਸਰਕਾਰ ਵੱਲੋਂ ਜੋ ਇਹ ਕਦਮ ਚੁੱਕਿਆ ਗਿਆ ਹੈ ਉਹ ਕੇਵਲ ਵੋਟਰਾਂ ਨੂੰ ਭਰਮਾਉਣ ਦਾ ਯਤਨ ਹੈ |