05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ਾਂ ਵਿਚੋਂ ਬਰੀ <br/>

Ad Position 21
No active advertisement
ਅਜੀਤ ਡੈਸਕ 11-03-2026
ਸੰਗਰੂਰ, 10 ਮਾਰਚ (ਧੀਰਜ ਪਸ਼ੋਰੀਆ) - ਜੱਜ ਰੀਟਾ ਹੰਸ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਨਰਿੰਦਰ ਪਾਲ ਸਿੰਘ ਨਾਗਰਾ ਵੱਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਇੱਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾਉਣ ਦੇ ਦੋਸ਼ਾਂ ਵਿਚੋਂ ਇੱਕ ਨਾਬਾਲਿਗ ਲੜਕੇ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਦਰ ਧੂਰੀ ਵਿਖੇ 02 ਜੁਲਾਈ 2025 ਨੂੰ ਦਰਜ ਮਾਮਲੇ ਮੁਤਾਬਕ ਪੀੜਤ ਨਾਬਾਲਿਗ ਲੜਕੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਿ ਜਦੋਂ ਉਨ੍ਹਾਂ ਸਵੇਰੇ ਉੱਠ ਕੇ ਦੇਖਿਆ ਤਾਂ ਉਨ੍ਹਾਂ ਦੀ ਨਾਬਾਲਿਗ ਲੜਕੀ ਆਪਣੇ ਕਮਰੇ ਵਿੱਚ ਨਹੀਂ ਸੀ ਜਿਸ ਦੀ ਕਾਫ਼ੀ ਭਾਲ ਕੀਤੀ ਗਈ | ਹੁਣ ਪਤਾ ਲੱਗਾ ਹੈ ਕਿ ਉਸ ਨੂੰ ਕੋਈ ਨਾ ਬਾਲਿਗ ਲੜਕਾ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਭਜਾ ਕੇ ਲੈ ਗਿਆ ਹੈ | ਪੁਲਿਸ ਨੇ ਸ਼ਿਕਾਇਤ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ | ਇਸੇ ਦੌਰਾਨ ਪੁਲਿਸ ਨੂੰ ਇਤਲਾਹ ਮਿਲੀ ਕਿ ਕਿ ਇੱਕ ਲੜਕਾ ਦਿਆਨਾਨੰਦ ਸ਼ਰਮਾ ਜਿਸ ਦੇ ਨਾਲ ਇੱਕ ਲੜਕੀ ਵੀ ਹੈ, ਕੱਕੜਵਾਲ ਚੌਕ ਧੂਰੀ ਤੋਂ ਰੇਲਵੇ ਸਟੇਸ਼ਨ ਜਾਣ ਦੀ ਤਾਕ ਵਿੱਚ ਹਨ | ਪੁਲਿਸ ਨੇ ਮਿਲੀ ਇਤਲਾਹ ਤੋਂ ਬਾਅਦ ਦੋਵਾਂ ਜਣਿਆਂ ਨੂੰ ਕਾਬੂ ਕਰ ਕੇ ਲੜਕੇ ਦਿਆਨਾਨੰਦ ਸ਼ਰਮਾ ਦੇ ਕਬਜ਼ੇ ਵਿਚੋਂ ਲੜਕੀ ਨੂੰ ਬਰਾਮਦ ਕਰਵਾ ਕਰਵਾ ਲਿਆ | ਹੁਣ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋਣ ਉੱਤੇ ਦਿਆਨਾਨੰਦ ਸ਼ਰਮਾ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਏ.ਆਈ. ਟੂਲਜ਼ ਦੀ ਵਰਤੋਂ 'ਤੇ ਵੈਬੀਨਾਰ ਕਰਵਾਇਆ ਅਗਲੀ ਖ਼ਬਰ ਸੰਗਰੂਰ ਵਿੱਚ ਅਵਾਰਾ ਕੁੱਤਿਆਂ ਦੀ ਦਹਿਸ਼ਤ-ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਸਖ਼ਤ ਨੋਟਿਸ <br/>
Ad Position 24