05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਏ.ਆਈ. ਟੂਲਜ਼ ਦੀ ਵਰਤੋਂ 'ਤੇ ਵੈਬੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 11-03-2026
ਸੁਨਾਮ ਊਧਮ ਸਿੰਘ ਵਾਲਾ, 10 ਮਾਰਚ (ਧਾਲੀਵਾਲ, ਭੁੱਲਰ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ. ਕੌਰ ਸਿੰਘ ਡੁੱਲਟ ਦੀ ਅਗਵਾਈ ਵਿੱਚ ਚੱਲ ਰਹੀ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਨਜ਼, ਮਹਿਲਾਂ ਚੌਂਕ ਵਿਖੇ ਏ ਆਈ ਟੂਲਜ਼ ਦੀ ਵਰਤੋਂ ਤੇ ਵੈਬੀਨਾਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਬੁਲਾਰੇ ਵਜੋਂ ਦੇ ਬਰਾਂਚ ਮੈਨੇਜਰ ਜਸਪ੍ਰੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਕਿ ਅੱਜ ਦੇ ਆਧੁਨਿਕ ਸਮੇਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਕੀ ਮਹੱਤਤਾ ਹੈ ਤੇ ਏ ਆਈ ਟੂਲਜ਼ ਦੀ ਵਰਤੋਂ ਨਾਲ ਅਸੀਂ ਆਪਣੇ ਵਿੱਦਿਅਕ ਅਤੇ ਪੇਸ਼ੇਵਾਰ ਕੰਮਾਂ ਨੂੰ ਕਿਵੇਂ ਆਸਾਨ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਕਰ ਸਕਦੇ ਹਾਂ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਾਰਪੋਰੇਟ ਸੈਕਟਰ ਵਿੱਚ ਕੰਮ ਕਰਨ ਲਈ ਅਤੇ ਭਵਿੱਖ ਵਿੱਚ ਇਸ ਖੇਤਰ ਵਿੱਚ ਮੁਹਾਰਤ ਹਾਸਿਲ ਕਰਨ ਲਈ ਵੱਧ ਤੋਂ ਵੱਧ ਤਕਨੀਕ ਨਾਲ ਜੁੜਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਿਰਮਲ ਆਸ਼ਰਮ ਜੰਡਾਲੀ ਵਿਖੇ 21ਵਾਂ ਸਾਲਾਨਾ ਗੁਰਮਤਿ ਸਮਾਗਮ 30 ਤੋਂ <br/> ਅਗਲੀ ਖ਼ਬਰ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ਾਂ ਵਿਚੋਂ ਬਰੀ <br/>
Ad Position 24