05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰਨ ਦਾ ਸਿਲਸਿਲਾ ਜਾਰੀ ਰਹੇਗਾ-ਸੁਖਬੀਰ ਸਿੰਘ ਸੁੱਖੀ <br/>

Ad Position 21
No active advertisement
ਮੁੱਖ ਮੰਤਰੀ ਕੈਂਪ ਆਫਿਸ ਧੂਰੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਸੁਖਬੀਰ ਸਿੰਘ ਸੁੱਖੀ, ਅਰਵਿੰਦ ਕੁਮਾਰ ਤੇ ਹੋਰ | ਤਸਵੀਰ: ਸੰਜੇ ਲਹਿਰੀ <br/> 11-03-2026
ਧੂਰੀ, 10 ਮਾਰਚ (ਲਹਿਰੀ, ਧਾਂਦਰਾ, ਲਹਿਰੀ) - ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ 'ਚੋਂ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਪਟਾਰਾ ਕਰਨ ਦੇ ਆਦੇਸ਼ ਦਿੰਦੇ ਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ ਅਨੁਸਾਰ ਧੂਰੀ ਹਲਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਲੋਕ ਮਿਲਣੀਆਂ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ ਅਤੇ ਇਸ ਦੇ ਨਾਲ ਹੀ ਹਲਕਾ ਧੂਰੀ ਦੇ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਕਰਵਾਇਆ ਜਾ ਰਿਹਾ ਹੈ ਜੋ ਨਿਰੰਤਰ ਜਾਰੀ ਰਹਿਣਗੇ ਅਤੇ ਧੂਰੀ ਹਲਕੇ ਨੂੰ ਇੱਕ ਨਮੂਨੇ ਵਜੋ ਵਿਕਸਿਤ ਕੀਤਾ ਜਾਵੇਗਾ | ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋ, ਰਾਜਵੰਤ ਸਿੰਘ ਘੁਲੀ ਡਾ, ਅਨਵਰ ਭਸੌੜ ਤੇ ਆਪ ਆਗੂ ਸਤਿੰਦਰ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਬਜਟ ਵਿੱਚ ਅÏਰਤਾਂ ਨੂੰ ਜੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਸਕੀਮ ਲਾਗੂ ਕੀਤੀ ਗਈ ਹੈ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਨਿਵੇਕਲਾ ਕਦਮ ਹੈ ਤੇ ਵਿਰੋਧੀ ਧਿਰਾਂ ਨੂੰ ਇਸ ਮੁੱਦੇ ਤੇ ਸਿਆਸਤ ਕਰਨ ਦੀ ਬਜਾਏ ਇਸ ਪਹਿਲ ਕਦਮੀ ਦਾ ਸੁਆਗਤ ਕਰਨਾ ਚਾਹੀਦਾ ਹੈ ਉਹਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਜੇਕਰ ਕੋਈ ਇੱਕਾ ਦੁੱਕਾ ਵਾਅਦਾ ਰਹਿ ਵੀ ਗਿਆ ਉਹ ਵੀ ਜਲਦ ਪੂਰਾ ਕਰ ਲਿਆ ਜਾਵੇਗਾ | ਇਸ ਮੌਕੇੇ ਉਨ੍ਹਾਂ ਲੋਕਾਂ ਵੱਲੋਂ ਦੱਸੀਆਂ ਸਮੱਸਿਆਵਾਂ ਨੂੰ ਸੁਣਦਿਆਂ ਜਿਨ੍ਹਾਂ ਮਸਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਸੰਭਵ ਸੀ, ਉਹਨਾਂ ਦਾ ਤੁਰੰਤ ਹੱਲ ਕਰਵਾਇਆ ਅਤੇ ਕੁਝ ਮਸਲੇ ਸੰਬੰਧਿਤ ਵਿਭਾਗਾਂ ਨੂੰ ਭੇਜ ਕੇ ਇਹਨਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਦੀ ਹਦਾਇਤ ਕੀਤੀ | ਇਸ ਮੌਕੇ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ ਅਤੇ ਰਮਨਦੀਪ ਸਿੰਘ, ਅਨਿਲ ਕੁਮਾਰ ਮਿੱਤਲ, ਨਰੇਸ਼ ਕੁਮਾਰ ਸਿੰਗਲਾ, ਠੇਕੇਦਾਰ ਹਰਜਿੰਦਰ ਸਿੰਘ ਕਾਂਝਲਾ ਜ਼ਿਲ੍ਹਾ ਪ੍ਰੀਸ਼ਦ, ਹਰਪ੍ਰੀਤ ਸਿੰਘ ਗਿੱਲ ਜਸਵੀਰ ਸਿੰਘ ਜੱਜ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੂੰ ਮੁਲਾਜ਼ਮ, ਪੈਨਸ਼ਨਰ ਅਤੇ ਬੇਰੁਜ਼ਗਾਰ 2027 'ਚ ਸਬਕ ਸਿਖਾਉਣਗੇ-ਸ਼ੇਰਪੁਰ <br/> ਅਗਲੀ ਖ਼ਬਰ ਵਫਦ ਨਵੇਂ ਐਸ.ਡੀ.ਐਮ. ਸਤੀਸ਼ ਚੰਦਰ ਨੂੰ ਮਿਲਿਆ <br/>
Ad Position 24