05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮਹਿਲਾਵਾਂ ਨੂੰ ਹਜ਼ਾਰ ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ ਚੋਣ ਸਟੰਟ-ਅਲੀ, ਮਹਿਲਾਂ <br/>

Ad Position 21
No active advertisement
ਕਾਂਗਰਸ ਆਗੂ ਰਹਿਮਤ ਅਲੀ ਅਤੇ ਰਣ ਸਿੰਘ ਮਹਿਲਾਂ ਗੱਲਬਾਤ ਕਰਦੇ ਹੋਏ | ਤਸਵੀਰ: ਹਰਬੰਸ ਸਿੰਘ ਛਾਜਲੀ <br/> 11-03-2026
ਦਿੜ੍ਹਬਾ ਮੰਡੀ, 10 ਮਾਰਚ (ਹਰਬੰਸ ਸਿੰਘ ਛਾਜਲੀ)- ਪੰਜਾਬ 'ਚ ਬਦਲਾਅ ਦੇ ਨਾਂਅ 'ਤੇ ਬਣੀ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਦੀ ਸਵਾ ਚਾਰ ਸਾਲ ਦੀ ਕਾਰਗੁਜ਼ਾਰੀ ਤੋ ਅੱਕੇ ਪੰਜਾਬ ਦੇ ਲੋਕ 2027 'ਚ ਪੰਜਾਬ 'ਚ ਕਾਂਗਰਸ ਪਾਰਟੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਪਏ ਹਨ | ਇਹ ਵਿਚਾਰ ਘੱਟ ਗਿਣਤੀ ਵਿੰਗ ਪੰਜਾਬ ਕਾਂਗਰਸ ਪਾਰਟੀ ਦੇ ਵਾਈਸ ਚੇਅਰਮੈਨ ਡਾਕਟਰ ਰਹਿਮਤ ਅਲੀ ਅਤੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਸਰਗਰਮ ਕਾਂਗਰਸ ਆਗੂ ਸ੍ਰੀ ਰਣ ਸਿੰਘ ਮਹਿਲਾਂ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਂਗਰਸ ਦੇ ਹੱਕ 'ਚ ਲੋਕ ਫ਼ਤਵਾ ਦੇਣ ਦਾ ਮਨ ਬਣਾ ਚੁੱਕੇ ਹਨ | ਜਿਸ ਕਰਕੇ ਕਾਂਗਰਸ ਪਾਰਟੀ ਪੰਜਾਬ ਦੀ ਲੀਡਰਸ਼ਿਪ ਨੂੰ ਅਪੀਲ ਹੈ ਕਿ ਪੰਜਾਬ ਦੇ ਲੋਕਾਂ ਦੀਆ ਭਾਵਨਾਵਾਂ ਦੀ ਕਦਰ ਕਰਦਿਆਂ ਗੁੱਟਬੰਦੀ ਤੋਂ ਉੱਪਰ ਉੱਠ ਕੇ ਪੰਜਾਬ 'ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਾਉਣ ਤੇ ਧਿਆਨ ਕੇਂਦਰਿਤ ਕੀਤਾ ਜਾਵੇ | ਕਿਉਂਕਿ ਮਾਨ ਸਰਕਾਰ ਦੇ ਰਾਜ 'ਚ ਦਿਨੋ-ਦਿਨ ਵੱਧ ਰਹੇ ਨਸ਼ਿਆਂ ਦੇ ਰੁਝਾਨ ਅਤੇ ਬੇਖ਼ੌਫ ਹੋ ਰਹੀਆਂ ਵਾਰਦਾਤਾਂ ਦੇ ਨਾਲ-ਨਾਲ ਦਿਨ ਦਿਹਾੜੇ ਹੋ ਰਹੀਆਂ ਲੁੱਟਾ ਖੋਹਾਂ ਦੀਆ ਘਟਨਾਵਾਂ ਕਾਰਨ ਆਮ ਪਬਲਿਕ 'ਚ ਡਰ ਦਾ ਮਾਹੌਲ ਬਣ ਚੁੱਕਾ ਹੈ | ਪੰਜਾਬ ਦੇ ਲੋਕ ਆਪਣੇ-ਆਪ ਨੂੰ ਠੱਗਿਆ ਠੱਗਿਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਬਜਟ ਸੈਸ਼ਨ 'ਚ ਮਹਿਲਾਵਾਂ ਨੂੰ ਹਜ਼ਾਰ ਹਜ਼ਾਰ ਰੁਪਏ ਦੇਣ ਦੇ ਕੀਤਾ ਐਲਾਨ ਚੋਣ ਸਟੰਟ ਹੈ |

Ad Position 22
No active advertisement
ਪਿਛਲੀ ਖ਼ਬਰ ਮਨਪ੍ਰੀਤ ਕੌਰ ਨੇ ਪਾਸ ਕੀਤੀ ਸੀ.ਏ. ਫਾਊਾਡੇਸ਼ਨ ਦੀ ਪ੍ਰੀਖਿਆ <br/> ਅਗਲੀ ਖ਼ਬਰ ਵਿੱਤ ਮੰਤਰੀ ਦੇ ਨਾਂਅ ਦਿੱਤਾ ਮੰਗ-ਪੱਤਰ <br/>
Ad Position 24